ਮਃ ੧ ॥
First Mehl:
ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ ॥
ਨਾਨਕ ਆਖਦੇ ਹਨ—ਹੇ ਮਨ! ਸੱਚੀ ਸਿੱਖਿਆ ਸੁਣ, (
Says Nanak, listen, O mind, to the True Teachings.
ਲੇਖਾ ਰਬੁ ਮੰਗੇਸੀਆ ਬੈਠਾ ਕਢਿ ਵਹੀ ॥
(ਤੇਰੇ ਕੀਤੇ ਅਮਲਾਂ ਦੇ ਲੇਖੇ ਵਾਲੀ) ਕਿਤਾਬ ਕੱਢ ਕੇ ਬੈਠਾ ਹੋਇਆ ਰੱਬ (ਤੈਥੋਂ) ਹਿਸਾਬ ਪੁੱਛੇਗਾ ।
Opening His ledger, God will call you to account.
ਤਲਬਾ ਪਉਸਨਿ ਆਕੀਆ ਬਾਕੀ ਜਿਨਾ ਰਹੀ ॥
ਜਿਨ੍ਹਾਂ ਜਿਨ੍ਹਾਂ ਵਲ ਲੇਖੇ ਦੀ ਬਾਕੀ ਰਹਿ ਜਾਂਦੀ ਹੈ ਉਹਨਾਂ ਉਹਨਾਂ ਮਨਮੁਖਾਂ ਨੂੰ ਸੱਦੇ ਪੈਣਗੇ,
Those rebels who have unpaid accounts shall be called out.
ਅਜਰਾਈਲੁ ਫਰੇਸਤਾ ਹੋਸੀ ਆਇ ਤਈ ॥
ਮੌਤ ਦਾ ਫ਼ਰਿਸ਼ਤਾ (ਕੀਤੇ ਕਰਮਾਂ ਅਨੁਸਾਰ ਦੁੱਖ ਦੇਣ ਲਈ ਸਿਰ ਤੇ) ਆ ਤਿਆਰ ਖੜਾ ਹੋਵੇਗਾ ।
Azraa-eel, the Angel of Death, shall be appointed to punish them.
ਆਵਣੁ ਜਾਣੁ ਨ ਸੁਝਈ ਭੀੜੀ ਗਲੀ ਫਹੀ ॥
ਉਸ ਔਕੜ ਵਿਚ ਫਸੀ ਹੋਈ ਜਿੰਦ ਨੂੰ (ਉਸ ਵੇਲੇ) ਕੁਝ ਅਹੁੜਦਾ ਨਹੀਂ ।
They will find no way to escape coming and going in reincarnation; they are trapped in the narrow path.
ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥੨॥
ਹੇ ਨਾਨਕ! ਕੂੜ ਦੇ ਵਪਾਰੀ ਹਾਰ ਕੇ ਜਾਂਦੇ ਹਨ, ਸੱਚ ਦਾ ਸਉਦਾ ਕੀਤਿਆਂ ਹੀ ਅੰਤ ਨੂੰ ਰਹਿ ਆਉਂਦੀ ਹੈ ।੨।
Falsehood will come to an end, O Nanak, and Truth will prevail in the end. ||2||