ਪਉੜੀ ॥
Pauree:
ਹਰਿ ਕਾ ਸਭੁ ਸਰੀਰੁ ਹੈ ਹਰਿ ਰਵਿ ਰਹਿਆ ਸਭੁ ਆਪੈ ॥
ਇਹ ਸਾਰਾ (ਜਗਤ ਦਾ ਆਕਾਰ) ਪਰਮਾਤਮਾ ਦਾ (ਮਾਨੋ) ਸਰੀਰ ਹੈ, ਹਰ ਥਾਂ ਪ੍ਰਭੂ ਆਪ ਹੀ ਵਿਆਪਕ ਹੈ,
The body and everything belongs to the Lord; the Lord Himself is all-pervading.
ਹਰਿ ਕੀ ਕੀਮਤਿ ਨ ਪਵੈ ਕਿਛੁ ਕਹਣੁ ਨ ਜਾਪੈ ॥
ਪਰਮਾਤਮਾ (ਦੀ ਵਡਿਆਈ) ਦਾ ਮੁੱਲ ਨਹੀਂ ਪੈ ਸਕਦਾ, ਕੋਈ ਗੱਲ ਅਹੁੜਦੀ ਨਹੀਂ (ਜਿਸ ਨਾਲ) ਉਸ ਦੀ ਵਡਿਆਈ ਬਿਆਨ ਕਰ ਸਕੀਏ ।
The Lord's value cannot be estimated; nothing can be said about it.
ਗੁਰ ਪਰਸਾਦੀ ਸਾਲਾਹੀਐ ਹਰਿ ਭਗਤੀ ਰਾਪੈ ॥
ਸਤਿਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ (ਜੋ ਕਰਦਾ ਹੈ ਉਹ ਪ੍ਰਭੂ ਦੀ ਭਗਤੀ ਵਿਚ ਰੰਗਿਆ ਜਾਂਦਾ ਹੈ,
By Guru's Grace, one praises the Lord, imbued with feelings of devotion.
ਸਭੁ ਮਨੁ ਤਨੁ ਹਰਿਆ ਹੋਇਆ ਅਹੰਕਾਰੁ ਗਵਾਪੈ ॥
ਉਸ ਦਾ ਮਨ ਤੇ ਤਨ ਖਿੜ ਆਉਂਦਾ ਹੈ ਤੇ ਅਹੰਕਾਰ ਨਾਸ ਹੋ ਜਾਂਦਾ ਹੈ) ।
The mind and body are totally rejuvenated, and egotism is eradicated.
ਸਭੁ ਕਿਛੁ ਹਰਿ ਕਾ ਖੇਲੁ ਹੈ ਗੁਰਮੁਖਿ ਕਿਸੈ ਬੁਝਾਈ ॥੧੩॥
ਇਹ ਸਾਰਾ ਜਗਤ ਪ੍ਰਭੂ ਦਾ ਬਣਾਇਆ ਹੋਇਆ ਤਮਾਸ਼ਾ ਹੈ, ਸਤਿਗੁਰੂ ਦੀ ਰਾਹੀਂ ਕਿਸੇ ਵਿਰਲੇ ਨੂੰ ਇਸ ਖੇਡ ਦੀ ਸਮਝ ਦੇਂਦਾ ਹੈ ।੧੩।
Everything is the play of the Lord. The Gurmukh understands this. ||13||