ਸਲੋਕੁ ਮਃ ੧ ॥
Shalok, First Mehl:
 
ਸਹੰਸਰ ਦਾਨ ਦੇ ਇੰਦ੍ਰੁ ਰੋਆਇਆ ॥
(ਗੋਤਮ ਰਿਸ਼ੀ ਨੇ) ਹਜ਼ਾਰ (ਭਗਾਂ) ਦਾ ਡੰਨ ਦੇ ਕੇ ਇੰਦਰ ਨੂੰ ਰੁਆ ਦਿੱਤਾ;
Branded with a thousand marks of disgrace, Indra cried in shame.
 
ਪਰਸ ਰਾਮੁ ਰੋਵੈ ਘਰਿ ਆਇਆ ॥
(ਸ੍ਰੀ ਰਾਮ ਚੰਦ੍ਰ ਤੋਂ ਆਪਣਾ ਬਲ ਖੁਹਾ ਕੇ) ਪਰਸ ਰਾਮ ਘਰ ਆ ਕੇ ਰੋਇਆ ।
Paras Raam returned home crying.
 
ਅਜੈ ਸੁ ਰੋਵੈ ਭੀਖਿਆ ਖਾਇ ॥
ਰਾਜਾ ਅਜੈ ਰੋਇਆ ਜਦੋਂ ਉਸ ਨੂੰ (ਲਿੱਦ ਦੀ ਦਿੱਤੀ) ਭਿੱਖਿਆ ਖਾਣੀ ਪਈ,
Ajai cried and wept, when he was made to eat the manure he had given, pretending it was charity.
 
ਐਸੀ ਦਰਗਹ ਮਿਲੈ ਸਜਾਇ ॥
ਪ੍ਰਭੂ ਦੀ ਹਜ਼ੂਰੀ ਵਿਚੋਂ ਅਜੇਹੀ ਹੀ ਸਜ਼ਾ ਮਿਲਦੀ ਹੈ ।
Such is the punishment received in the Court of the Lord.
 
ਰੋਵੈ ਰਾਮੁ ਨਿਕਾਲਾ ਭਇਆ ॥
ਜਦੋਂ ਰਾਮ (ਜੀ) ਨੂੰ ਦੇਸ-ਨਿਕਾਲਾ ਮਿਲਿਆ ਸੀਤਾ ਲਛਮਣ ਵਿਛੁੜ
Rama wept when he was sent into exile,
 
ਸੀਤਾ ਲਖਮਣੁ ਵਿਛੁੜਿ ਗਇਆ ॥
ਤਾਂ ਰਾਮ ਜੀ ਭੀ ਰੋਏ ।
and separated from Sita and Lakhshman.
 
ਰੋਵੈ ਦਹਸਿਰੁ ਲੰਕ ਗਵਾਇ ॥ ਜਿਨਿ ਸੀਤਾ ਆਦੀ ਡਉਰੂ ਵਾਇ ॥
ਰਾਵਣ, ਜਿਸ ਨੇ ਸਾਧੂ ਬਣ ਕੇ ਸੀਤਾ (ਚੁਰਾ) ਲਿਆਂਦੀ ਸੀ,
The ten-headed Raawan, who stole away Sita with the beat of his tambourine, wept when he lost Sri Lanka.
 
ਰੋਵਹਿ ਪਾਂਡਵ ਭਏ ਮਜੂਰ ॥ ਜਿਨ ਕੈ ਸੁਆਮੀ ਰਹਤ ਹਦੂਰਿ ॥
(ਪੰਜੇ) ਪਾਂਡੋ, ਜਿਨ੍ਹਾਂ ਦੇ ਪਾਸ ਹੀ ਸ੍ਰੀ ਕ੍ਰਿਸ਼ਨ ਜੀ ਰਹਿੰਦੇ ਸਨ (ਭਾਵ, ਜਿਨ੍ਹਾਂ ਦਾ ਪੱਖ ਕਰਦੇ ਸਨ), ਜਦੋਂ (ਵੈਰਾਟ ਰਾਜੇ ਦੇ) ਮਜ਼ੂਰ ਬਣੇ ਤਾਂ ਰੋਏ ।
The Paandavas once lived in the Presence of the Lord; they were made slaves, and wept.
 
ਰੋਵੈ ਜਨਮੇਜਾ ਖੁਇ ਗਇਆ ॥
ਰਾਜਾ ਜਨਮੇਜਾ ਖੁੰਝ ਗਿਆ, (੧੮ ਬ੍ਰਾਹਮਣਾਂ ਨੂੰ ਜਾਨੋਂ ਮਾਰ ਬੈਠਾ, ਪ੍ਰਾਸ਼ਚਿਤ ਵਾਸਤੇ ‘ਮਹਾਭਾਰਤ’ ਸੁਣਿਆ, ਪਰ ਸ਼ੰਕਾ ਕੀਤਾ,
Janmayjaa wept, that he had lost his way.
 
ਏਕੀ ਕਾਰਣਿ ਪਾਪੀ ਭਇਆ ॥
ਇਸ) ਇਕ ਗ਼ਲਤੀ ਦੇ ਕਾਰਣ ਪਾਪੀ ਹੀ ਬਣਿਆ ਰਿਹਾ (ਭਾਵ, ਕੋੜ੍ਹ ਨਾਹ ਹਟਿਆ) ਤੇ ਰੋਇਆ ।
One mistake, and he became a sinner.
 
ਰੋਵਹਿ ਸੇਖ ਮਸਾਇਕ ਪੀਰ ॥
ਸ਼ੇਖ ਪੀਰ ਆਦਿਕ ਭੀ ਰੋਂਦੇ ਹਨ
The Shaykhs, Pirs and spiritual teachers weep;
 
ਅੰਤਿ ਕਾਲਿ ਮਤੁ ਲਾਗੈ ਭੀੜ ॥
ਕ ਮਤਾਂ ਅੰਤ ਦੇ ਸਮੇਂ ਕੋਈ ਬਿਪਤਾ ਆ ਪਏ ।
at the very last instant, they suffer in agony.
 
ਰੋਵਹਿ ਰਾਜੇ ਕੰਨ ਪੜਾਇ ॥
(ਭਰਥਰੀ ਗੋਪੀਚੰਦ ਆਦਿਕ) ਰਾਜੇ ਜੋਗੀ ਬਣ ਕੇ ਦੁਖੀ ਹੁੰਦੇ ਹਨ
The kings weep - their ears are cut;
 
ਘਰਿ ਘਰਿ ਮਾਗਹਿ ਭੀਖਿਆ ਜਾਇ ॥
ਜਦੋਂ ਘਰ ਘਰ ਜਾ ਕੇ ਭਿੱਖਿਆ ਮੰਗਦੇ ਹਨ ।
they go begging from house to house.
 
ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥
ਸ਼ੂਮ ਧਨ ਇਕੱਠਾ ਕਰਦੇ ਹਨ ਪਰ ਰੋਂਦੇ ਹਨ
The miser weeps; he has to leave behind the wealth he has gathered.
 
ਪੰਡਿਤ ਰੋਵਹਿ ਗਿਆਨੁ ਗਵਾਇ ॥
ਜਦੋਂ ਉਹ ਧਨ (ਉਹਨਾਂ ਪਾਸੋਂ) ਚਲਾ ਜਾਂਦਾ ਹੈ,
The Pandit, the religious scholar, weeps when his learning is gone.
 
ਬਾਲੀ ਰੋਵੈ ਨਾਹਿ ਭਤਾਰੁ ॥
ਇਸਤ੍ਰੀ ਰੋਂਦੀ ਹੈ ਜਦੋਂ (ਸਿਰ ਤੇ) ਪਤੀ ਨਾਹ ਰਹੇ ।
The young woman weeps because she has no husband.
 
ਨਾਨਕ ਦੁਖੀਆ ਸਭੁ ਸੰਸਾਰੁ ॥
ਹੇ ਨਾਨਕ! ਸਾਰਾ ਜਗਤ ਹੀ ਦੁਖੀ ਹੈ ।
O Nanak, the whole world is suffering.
 
ਮੰਨੇ ਨਾਉ ਸੋਈ ਜਿਣਿ ਜਾਇ ॥
ਜੋ ਮਨੁੱਖ ਪ੍ਰਭੂ ਦੇ ਨਾਮ ਨੂੰ ਮੰਨਦਾ ਹੈ (ਭਾਵ, ਜਿਸ ਦਾ ਮਨ ਪ੍ਰਭੂ ਦੇ ਨਾਮ ਵਿਚ ਪਤੀਜਦਾ ਹੈ) ਉਹ (ਜ਼ਿੰਦਗੀ ਦੀ ਬਾਜ਼ੀ) ਜਿੱਤ ਕੇ ਜਾਂਦਾ ਹੈ,
He alone is victorious, who believes in the Lord's Name.
 
ਅਉਰੀ ਕਰਮ ਨ ਲੇਖੈ ਲਾਇ ॥੧॥
(‘ਨਾਮ’ ਤੋਂ ਬਿਨਾ) ਕੋਈ ਹੋਰ ਕੰਮ (ਜ਼ਿੰਦਗੀ ਦੀ ਬਾਜ਼ੀ ਜਿੱਤਣ ਲਈ) ਸਫਲ ਨਹੀਂ ਹੁੰਦਾ ।੧।
No other action is of any account. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by