ਪਉੜੀ ॥
Pauree:
ਕਾਇਆ ਹੰਸ ਧੁਰਿ ਮੇਲੁ ਕਰਤੈ ਲਿਖਿ ਪਾਇਆ ॥
ਸਰੀਰ ਤੇ ਜੀਵਾਤਮਾ ਦਾ ਸੰਜੋਗ ਧੁਰੋਂ ਕਰਤਾਰ ਨੇ ਆਪਣੇ ਹੁਕਮ ਅਨੁਸਾਰ ਬਣਾ ਦਿੱਤਾ ਹੈ ।
The union of the body and the soul-swan was pre-ordained by the Creator Lord.
ਸਭ ਮਹਿ ਗੁਪਤੁ ਵਰਤਦਾ ਗੁਰਮੁਖਿ ਪ੍ਰਗਟਾਇਆ ॥
ਪ੍ਰਭੂ ਸਭ ਜੀਵਾਂ ਵਿਚ ਲੁਕਿਆ ਹੋਇਆ ਮੌਜੂਦ ਹੈ, ਗੁਰੂ ਦੀ ਰਾਹੀਂ ਪਰਗਟ ਹੁੰਦਾ ਹੈ,
He is hidden, and yet pervading all. He is revealed to the Gurmukh.
ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ ॥
(ਜੋ ਮਨੁੱਖ ਗੁਰੂ ਦੀ ਸਰਣ ਆ ਕੇ ਪ੍ਰਭੂ ਦੇ) ਗੁਣ ਗਾਂਦਾ ਹੈ ਗੁਣ ਉਚਾਰਦਾ ਹੈ ਉਹ ਗੁਣਾਂ ਵਿਚ ਲੀਨ ਹੋ ਜਾਂਦਾ ਹੈ ।
Singing the Glorious Praises of the Lord, and chanting His Praises, one merges in His Glories.
ਸਚੀ ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ ॥
(ਸਤਿਗੁਰੂ ਦੀ) ਸੱਚੀ ਬਾਣੀ ਦੀ ਰਾਹੀਂ ਉਹ ਮਨੁੱਖ ਸੱਚੇ ਪ੍ਰਭੂ ਦਾ ਰੂਪ ਹੋ ਜਾਂਦਾ ਹੈ, ਗੁਰੂ ਨੇ ਸੱਚਾ ਪ੍ਰਭੂ ਉਸ ਨੂੰ ਸੰਗਤਿ ਵਿਚ (ਰੱਖ ਕੇ) ਮਿਲਾ ਦਿੱਤਾ ।
True is the True Word of the Guru's Bani. One unites in Union with the True Lord.
ਸਭੁ ਕਿਛੁ ਆਪੇ ਆਪਿ ਹੈ ਆਪੇ ਦੇਇ ਵਡਿਆਈ ॥੧੪॥
ਹਰੇਕ ਹਸਤੀ ਵਿਚ ਪ੍ਰਭੂ ਆਪ ਹੀ ਮੌਜੂਦ ਹੈ ਤੇ ਆਪ ਹੀ ਵਡਿਆਈ ਬਖ਼ਸ਼ਦਾ ਹੈ ।੧੪।
He Himself is everything; He Himself grants glorious greatness. ||14||