ਮਃ ੨ ॥
Second Mehl:
ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ ॥
ਪ੍ਰਭੂ ਦੇ ਗੁਣਾਂ-ਰੂਪ ਰਤਨਾਂ ਦੀ ਥੈਲੀ ਸਤਿਗੁਰੂ ਨੇ ਆ ਕੇ ਖੋਲ੍ਹੀ ਹ
The Jeweller has come, and opened up the bag of jewels.
ਵਖਰ ਤੈ ਵਣਜਾਰਿਆ ਦੁਹਾ ਰਹੀ ਸਮਾਇ ॥
ਇਹ ਗੱੁਥੀ ਵੇਚਣ ਵਾਲੇ ਸਤਿਗੁਰੂ ਅਤੇ ਵਿਹਾਝਣ ਵਾਲੇ ਗੁਰਮੁਖ ਦੋਹਾਂ ਦੇ ਹਿਰਦੇ ਵਿਚ ਟਿਕ ਰਹੀ ਹੈ (ਭਾਵ, ਦੋਹਾਂ ਨੂੰ ਇਹ ਗੁਣ ਪਿਆਰੇ ਲੱਗ ਰਹੇ ਹਨ) ।
The merchandise and the merchant are merged together.
ਜਿਨ ਗੁਣੁ ਪਲੈ ਨਾਨਕਾ ਮਾਣਕ ਵਣਜਹਿ ਸੇਇ ॥
ਹੇ ਨਾਨਕ! ਜਿਨ੍ਹਾਂ ਦੇ ਪਾਸ (ਭਾਵ, ਹਿਰਦੇ ਵਿਚ) ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੁਣ ਮੌਜੂਦ ਹੈ ਉਹ ਮਨੁੱਖ ਹੀ ਨਾਮ-ਰਤਨ ਵਿਹਾਝਦੇ ਹਨ;
They alone purchase the gem, O Nanak, who have virtue in their purse.
ਰਤਨਾ ਸਾਰ ਨ ਜਾਣਨੀ ਅੰਧੇ ਵਤਹਿ ਲੋਇ ॥੨॥
ਪਰ ਜੋ ਇਹਨਾਂ ਰਤਨਾਂ ਦੀ ਕਦਰ ਨਹੀਂ ਜਾਣਦੇ ਉਹ ਅੰਨ੍ਹਿਆਂ ਵਾਂਗ ਜਗਤ ਵਿਚ ਫਿਰਦੇ ਹਨ ।੨।
Those who do not appreciate the value of the jewels, wander like blind men in the world. ||2||