ਪਉੜੀ ॥
Pauree:
ਨਉ ਦਰਵਾਜੇ ਕਾਇਆ ਕੋਟੁ ਹੈ ਦਸਵੈ ਗੁਪਤੁ ਰਖੀਜੈ ॥
ਸਰੀਰ (ਮਾਨੋ, ਇਕ) ਕਿਲ੍ਹਾ ਹੈ, ਇਸ ਦੇ ਨੌ ਗੋਲਕਾਂ-ਰੂਪ ਦਰਵਾਜ਼ੇ (ਪਰਗਟ) ਹਨ, ਤੇ ਦਸਵਾਂ ਦਰਵਾਜ਼ਾ ਗੁਪਤ ਰੱਖਿਆ ਹੋਇਆ ਹੈ; (ਉਸ ਦਸਵੇਂ ਦਰਵਾਜ਼ੇ ਦੇ) ਕਵਾੜ ਬੜੇ ਕਰੜੇ ਹਨ ਖੁਲ੍ਹਦੇ ਨਹੀਂ,
The fortress of the body has nine gates; the tenth gate is kept hidden.
ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ ॥
ਖੁਲ੍ਹਦੇ (ਕੇਵਲ) ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਨ,
The rigid door is not open; only through the Word of the Guru's Shabad can it be opened.
ਅਨਹਦ ਵਾਜੇ ਧੁਨਿ ਵਜਦੇ ਗੁਰ ਸਬਦਿ ਸੁਣੀਜੈ ॥
(ਜਦੋਂ ਇਹ ਕਰੜੇ ਕਵਾੜ ਖੁਲ੍ਹ ਜਾਂਦੇ ਹਨ ਤਾਂ, ਮਾਨੋ,) ਇਕ-ਰਸ ਵਾਲੇ ਵਾਜੇ ਵੱਜ ਪੈਂਦੇ ਹਨ ਜੋ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸੁਣੀਦੇ ਹਨ ।
The unstruck sound current resounds and vibrates there. The Word of the Guru's Shabad is heard.
ਤਿਤੁ ਘਟ ਅੰਤਰਿ ਚਾਨਣਾ ਕਰਿ ਭਗਤਿ ਮਿਲੀਜੈ ॥
(ਜਿਸ ਹਿਰਦੇ ਵਿਚ ਇਹ ਆਨੰਦ ਪੈਦਾ ਹੁੰਦਾ ਹੈ) ਉਸ ਹਿਰਦੇ ਵਿਚ (ਗਿਆਨ ਦਾ) ਚਾਨਣ ਹੋ ਜਾਂਦਾ ਹੈ, ਪ੍ਰਭੂ ਦੀ ਭਗਤੀ ਕਰ ਕੇ ਉਹ ਮਨੁੱਖ ਪ੍ਰਭੂ ਵਿਚ ਮਿਲ ਜਾਂਦਾ ਹੈ ।
Deep within the nucleus of the heart, the Divine Light shines forth. Through devotional worship, one meets the Lord.
ਸਭ ਮਹਿ ਏਕੁ ਵਰਤਦਾ ਜਿਨਿ ਆਪੇ ਰਚਨ ਰਚਾਈ ॥੧੫॥
ਜਿਸ ਪ੍ਰਭੂ ਨੇ ਇਹ ਸਾਰੀ ਰਚਨਾ ਰਚੀ ਹੈ ਉਹ ਸਾਰੇ ਜੀਵਾਂ ਵਿਚ ਵਿਆਪਕ ਹੈ (ਪਰ ਉਸ ਨਾਲ ਮੇਲ ਗੁਰੂ ਦੀ ਰਾਹੀਂ ਹੀ ਹੁੰਦਾ ਹੈ) ।੧੫।
The One Lord is pervading and permeating all. He Himself created the creation. ||15||