ਸਲੋਕ ਮਃ ੨ ॥
Shalok, Second Mehl:
ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥
ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ;
He is truly blind, who follows the way shown by the blind man.
ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥
ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ ।
O Nanak, why should the one who can see, get lost?
ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥
(ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ,
Do not call them blind, who have no eyes in their face.
ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥
ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ ।੧।
They alone are blind, O Nanak, who wander away from their Lord and Master. ||1||