ਪਉੜੀ ॥
Pauree:
ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥
(ਮਨੁੱਖਾ-) ਸਰੀਰ ਦੇ ਅੰਦਰ (ਮਨੁੱਖ ਦਾ ਹਿਰਦਾ-ਰੂਪ) ਜਿਸ ਪ੍ਰਭੂ ਦਾ ਕਿਲ੍ਹਾ ਹੈ ਗੜ੍ਹ ਹੈ ਉਹ ਪ੍ਰਭੂ ਸਾਰੇ ਦੇਸ ਦੇਸਾਂਤਰਾਂ ਵਿਚ ਮੌਜੂਦ ਹੈ,
Deep within the body is the fortress of the Lord, and all lands and countries.
ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥
ਸਾਰੇ ਜੀਵਾਂ ਦੇ ਅੰਦਰ ਪਰਵੇਸ਼ ਕਰ ਕੇ ਉਸ ਨੇ ਆਪ ਹੀ (ਜੀਵਾਂ ਦੇ ਅੰਦਰ) ਤਾੜੀ ਲਾਈ ਹੋਈ ਹੈ (ਉਹ ਆਪ ਹੀ ਜੀਵਾਂ ਦੇ ਅੰਦਰ ਟਿਕਿਆ ਹੋਇਆ ਹੈ) ।
He Himself sits in primal, profound Samaadhi; He Himself is all-pervading.
ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥
ਪ੍ਰਭੂ ਨੇ ਆਪ ਹੀ ਸ੍ਰਿਸ਼ਟੀ ਸਾਜੀ ਹੈ ਤੇ ਆਪ ਹੀ (ਉਸ ਸ੍ਰਿਸ਼ਟੀ ਵਿਚ ਉਸ ਨੇ ਆਪਣੇ ਆਪ ਨੂੰ) ਲੁਕਾਇਆ ਹੋਇਆ ਹੈ ।
He Himself created the Universe, and He Himself remains hidden within it.
ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥
ਉਸ ਪ੍ਰਭੂ ਦੀ ਸੂਝ ਸਤਿਗੁਰੂ ਦੇ ਹੁਕਮ ਵਿਚ ਤੁਰਿਆਂ ਆਉਂਦੀ ਹੈ (ਤਾਂ ਹੀ) ਸੱਚਾ ਪ੍ਰਭੂ ਪਰਗਟ ਹੁੰਦਾ ਹੈ ।
Serving the Guru, the Lord is known, and the Truth is revealed.
ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥
ਹੈ ਤਾਂ ਹਰ ਥਾਂ ਸੱਚਾ ਪ੍ਰਭੂ ਆਪ ਹੀ ਆਪ, ਪਰ ਇਹ ਸਮਝ ਸਤਿਗੁਰੂ ਦੀ ਰਾਹੀਂ ਹੀ ਪੈਂਦੀ ਹੈ ।੧੬।
He is True, the Truest of the True; the Guru has imparted this understanding. ||16||