ਪਉੜੀ ॥
Pauree:
ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥
ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੇ ਅੰਦਰ ਮੋਹ-ਰੂਪ ਘੁੱਪ ਹਨੇਰਾ ਹੈ, (ਉਹ ਜੋ ਬਚਨ ਬੋਲਦਾ ਹੈ) ਮਾਇਆ ਦੇ ਮੋਹ ਵਿਚ ਹੀ ਬੋਲਦਾ ਹੈ,
The self-willed manmukh is trapped in the darkness of emotional attachment; in the love of duality he speaks.
ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥
ਉਹ (ਮਾਨੋ) ਸਦਾ ਪਾਣੀ ਰਿੜਕਦਾ ਹੈ ਤੇ ਮਾਇਆ ਦੇ ਮੋਹ ਦੇ ਕਾਰਣ ਉਸ ਨੂੰ ਸਦਾ ਦੁੱਖ (ਹੁੰਦਾ) ਹੈ ।
The love of duality brings pain forever; he churns the water endlessly.
ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਪ੍ਰਭੂ ਦਾ ਨਾਮ ਸਿਮਰਦਾ ਹੈ ਉਹ (ਮਾਨੋ, ਦੁੱਧ) ਰਿੜਕ ਕੇ ਪ੍ਰਭੂ ਦਾ ਨਾਮ-ਰੂਪ ਮੱਖਣ ਕੱਢਦਾ ਹੈ ।
The Gurmukh meditates on the Naam, the Name of the Lord; he churns, and obtains the essence of reality.
ਅੰਤਰਿ ਪਰਗਾਸੁ ਘਟਿ ਚਾਨਣਾ ਹਰਿ ਲਧਾ ਟੋਲੈ ॥
ਉਸ ਦੇ ਹਿਰਦੇ ਵਿਚ (ਪ੍ਰਭੂ ਦਾ) ਪ੍ਰਕਾਸ਼ ਹੋ ਜਾਂਦਾ ਹੈ ਦਿਲ ਵਿਚ (ਗਿਆਨ ਦਾ) ਚਾਨਣ ਹੋ ਜਾਂਦਾ ਹੈ, ਉਸ ਨੇ (ਗੁਰੂ ਦੀ ਰਾਹੀਂ) ਭਾਲ ਕਰ ਕੇ ਪ੍ਰਭੂ ਨੂੰ ਲੱਭ ਲਿਆ ਹੈ ।
The Divine Light illuminates his heart deep within; he seeks the Lord, and obtains Him.
ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥੧੭॥
(ਜਿਸ ਕਿਸੇ ਨੂੰ ਭੁਲਾਂਦਾ ਹੈ) ਪ੍ਰਭੂ ਆਪ ਹੀ ਭਰਮ ਭੁਲਾਂਦਾ ਹੈ (ਕਿਸੇ ਦੇ ਸਿਰ ਕੀਹ ਦੋਸ਼?) ਕੋਈ ਗੱਲ ਕਹੀ ਨਹੀਂ ਜਾ ਸਕਦੀ ।੧੭।
He Himself deludes in doubt; no one can comment on this. ||17||