ਸਲੋਕ ਮਃ ੨ ॥
Shalok, Second Mehl:
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥
ਹੇ ਨਾਨਕ! (ਆਪਣੀ ਰੋਜ਼ੀ ਲਈ) ਫ਼ਿਕਰ ਚਿੰਤਾ ਨਾਹ ਕਰੋ, ਇਹ ਫ਼ਿਕਰ ਉਸ ਪ੍ਰਭੂ ਨੂੰ ਆਪ ਹੀ ਹੈ ।
O Nanak, don't be anxious; the Lord will take care of you.
ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥
ਉਸ ਨੇ ਪਾਣੀ ਵਿਚ ਜੀਵ ਪੈਦਾ ਕੀਤੇ ਹਨ ਉਹਨਾਂ ਨੂੰ ਭੀ ਰਿਜ਼ਕ ਦੇਂਦਾ ਹੈ;
He created the creatures in water, and He gives them their nourishment.
ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥
ਪਾਣੀ ਵਿਚ ਨਾਹ ਕੋਈ ਦੁਕਾਨ ਚੱਲਦੀ ਹੈ ਨਾਹ ਓਥੇ ਕੋਈ ਵਾਹੀ ਕਰਦਾ ਹੈ,
There are no stores open there, and no one farms there.
ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥
ਨਾਹ ਓਥੇ ਕੋਈ ਸਉਦਾ-ਸੂਤ ਹੋ ਰਿਹਾ ਹੈ ਨਾਹ ਕੋਈ ਲੈਣ-ਦੇਣ ਦਾ ਵਪਾਰ ਹੈ;
No business is ever transacted there, and no one buys or sells.
ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥
ਪਰ ਓਥੇ ਇਹ ਖ਼ੁਰਾਕ ਬਣਾ ਦਿੱਤੀ ਹੈ ਕਿ ਜੀਵਾਂ ਦਾ ਖਾਣਾ ਜੀਵ ਹੀ ਹਨ ।
Animals eat other animals; this is what the Lord has given them as food.
ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥
ਸੋ, ਜਿਨ੍ਹਾਂ ਨੂੰ ਸਮੁੰਦਰਾਂ ਵਿਚ ਉਸ ਨੇ ਪੈਦਾ ਕੀਤਾ ਹੈ ਉਹਨਾਂ ਦੀ ਭੀ ਸੰਭਾਲ ਕਰਦਾ ਹੈ ।
He created them in the oceans, and He provides for them as well.
ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥
ਹੇ ਨਾਨਕ! (ਰੋਜ਼ੀ ਲਈ) ਚਿੰਤਾ ਨਾਹ ਕਰੋ, ਉਸ ਪ੍ਰਭੂ ਨੂੰ ਆਪ ਹੀ ਫ਼ਿਕਰ ਹੈ ।੧।
O Nanak, don't be anxious; the Lord will take care of you. ||1||