ਮਃ ੧ ॥
First Mehl:
ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥
ਹੇ ਨਾਨਕ! ਇਹ ਜਿੰਦ ਨਿੱਕੀ ਜਿਹੀ ਮੱਛੀ ਹੈ, ਆਤਮਕ ਮੌਤ ਲਿਆਉਣ ਵਾਲੀ ਤ੍ਰਿਸ਼ਨਾ ਮਾਛੀ ਹੈ;
O Nanak, this soul is the fish, and death is the hungry fisherman.
ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥
ਮੂਰਖ ਮਨ (ਇਸ ਤ੍ਰਿਸ਼ਨਾ ਵਿਚ) ਅੰਨ੍ਹਾ (ਹੋਇਆ ਹੋਇਆ ਪਰਮਾਤਮਾ ਨੂੰ) ਯਾਦ ਨਹੀਂ ਕਰਦਾ, ਬੇਖ਼ਬਰੀ ਵਿਚ ਹੀ (ਆਤਮਕ ਮੌਤ ਦਾ) ਜਾਲ (ਇਸ ਉਤੇ) ਪੈਂਦਾ ਜਾਂਦਾ ਹੈ ।
The blind man does not even think of this. And suddenly, the net is cast.
ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥
ਹੇ ਨਾਨਕ! (ਤ੍ਰਿਸ਼ਨਾ ਵਿਚ ਫਸਿਆ) ਮਨ ਗ਼ਾਫ਼ਿਲ ਹੋ ਰਿਹਾ ਹੈ, ਸਦਾ ਚਿੰਤਾ ਵਿਚ ਜਕੜਿਆ ਰਹਿੰਦਾ ਹੈ ।
O Nanak, his consciousness is unconscious, and he departs, bound by anxiety.
ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥
ਜੇ ਪ੍ਰਭੂ ਆਪ ਆਪਣੀ ਮੇਹਰ ਦੀ ਨਜ਼ਰ ਕਰੇ ਤਾਂ (ਜਿੰਦ ਨੂੰ ਤ੍ਰਿਸ਼ਨਾ ਵਿਚੋਂ ਕੱਢ ਕੇ) ਆਪਣੇ ਵਿਚ ਮਿਲਾ ਲੈਂਦਾ ਹੈ ।੨।
But if the Lord bestows His Glance of Grace, then He unites the soul with Himself. ||2||