ਪਉੜੀ ॥
Pauree:
ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥
ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ-ਅੰਮ੍ਰਿਤ ਪੀਤਾ ਹੈ ਉਹ ਮਨੁੱਖ ਨਿੱਤ ਪ੍ਰਭੂ ਨਾਲ ਇਕ-ਰੂਪ ਰਹਿੰਦੇ ਹਨ,
They are true, forever true, who drink in the sublime essence of the Lord.
ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥
ਗੁਰੂ ਦੇ ਹੁਕਮ ਵਿਚ ਤੁਰ ਕੇ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਉਹਨਾਂ ਦੇ ਮਨ ਵਿਚ ਵੱਸਦਾ ਹੈ, ਉਹਨਾਂ ਪ੍ਰਭੂ ਦਾ ਨਾਮ-ਰੂਪ ਵਣਜ ਕੀਤਾ ਹੈ ।
The True Lord abides in the mind of the Gurmukh; He strikes the true bargain.
ਸਭੁ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥
ਇਹ ਨਾਮ-ਰੂਪ ਸਉਦਾ ਹੈ ਤਾਂ ਸਾਰਾ ਮਨੁੱਖ ਦੇ ਹਿਰਦੇ ਵਿਚ ਹੀ, ਪਰ ਵਣਜਿਆ ਹੈ ਵੱਡੇ ਭਾਗਾਂ ਵਾਲਿਆਂ ਨੇ ਹੀ;
Everything is in the home of the self within; only the very fortunate obtain it.
ਅੰਤਰਿ ਤ੍ਰਿਸਨਾ ਮਰਿ ਗਈ ਹਰਿ ਗੁਣ ਗਾਵੀਤਾ ॥
(ਜਿਨ੍ਹਾਂ ਵਣਜਿਆ ਹੈ) ਪ੍ਰਭੂ ਦੇ ਗੁਣ ਗਾ ਕੇ ਉਹਨਾਂ ਦੇ ਅੰਦਰੋਂ ਤ੍ਰਿਸ਼ਨਾ ਮਰ ਗਈ ਹੈ ।
The hunger within is conquered and overcome, singing the Glorious Praises of the Lord.
ਆਪੇ ਮੇਲਿ ਮਿਲਾਇਅਨੁ ਆਪੇ ਦੇਇ ਬੁਝਾਈ ॥੧੮॥
(ਇਹ ਨਾਮ-ਰੂਪ ਸਉਦਾ ਕਰਨ ਦੀ) ਮੱਤ ਪ੍ਰਭੂ ਹੀ ਦੇਂਦਾ ਹੈ, ਤੇ ਉਸ ਨੇ ਆਪ ਹੀ (ਨਾਮ ਦੇ ਵਪਾਰੀ ਆਪਣੇ) ਮੇਲ ਵਿਚ ਮਿਲਾਏ ਹਨ ।੧੮।
He Himself unites in His Union; He Himself blesses them with understanding. ||18||