ਸਲੋਕ ਮਃ ੧ ॥
Shalok, First Mehl:
ਵੇਲਿ ਪਿੰਞਾਇਆ ਕਤਿ ਵੁਣਾਇਆ ॥
(ਰੰੂ ਵੇਲਣੇ ਵਿਚ) ਵੇਲ ਕੇ ਪਿੰਞਾਈਦਾ ਹੈ, ਕੱਤ ਕੇ (ਕੱਪੜਾ) ਉਣਾਈਦਾ ਹੈ,
The cotton is ginned, woven and spun;
ਕਟਿ ਕੁਟਿ ਕਰਿ ਖੁੰਬਿ ਚੜਾਇਆ ॥
ਇਸ ਦੇ ਟੋਟੇ ਕਰ ਕੇ (ਧੁਆਣ ਲਈ) ਖੁੰਬ ਤੇ ਚੜ੍ਹਾਈਦਾ ਹੈ ।
the cloth is laid out, washed and bleached white.
ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥
(ਇਸ ਕੱਪੜੇ ਨੂੰ) ਕੈਂਚੀ ਕਤਰਦੀ ਹੈ, ਦਰਜ਼ੀ ਇਸ ਨੂੰ ਪਾੜਦਾ ਹੈ, ਤੇ ਸੂਈ ਧਾਗਾ ਸਿਊਂਦਾ ਹੈ । (ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ)
The tailor cuts it with his scissors, and sews it with his thread.
ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥
ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਫਿਰ ਬਣ ਆਉਂਦੀ ਹੈ ਤੇ ਮਨੁੱਖ ਸੁਚੱਜਾ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ ।
Thus, the torn and tattered honor is sewn up again, through the Lord's Praise, O Nanak, and one lives the true life.
ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥
ਕੱਪੜਾ ਪੁਰਾਣਾ ਹੋ ਕੇ ਪਾਟ ਜਾਂਦਾ ਹੈ, ਸੂਈ ਧਾਗਾ ਇਸ ਨੂੰ ਗੰਢ ਦੇਂਦਾ ਹੈ,
Becoming worn, the cloth is torn; with needle and thread it is sewn up again.
ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥
(ਪਰ ਇਹ ਗੰਢਿਆ ਹੋੋਇਆ ਪੁਰਾਣਾ ਕੱਪੜਾ) ਕੋਈ ਮਹੀਨਾ ਅੱਧਾ ਮਹੀਨਾ ਤੱਗਦਾ ਨਹੀਂ, ਸਿਰਫ਼ ਘੜੀ ਦੋ ਘੜੀ (ਥੋੜਾ ਚਿਰ) ਹੀ ਹੰਢਦਾ ਹੈ;
It will not last for a month, or even a week. It barely lasts for an hour, or even a moment.
ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥
(ਪਰ) ਪ੍ਰਭੂ ਦਾ ਨਾਮ (-ਰੂਪ ਪਟੋਲਾ) ਕਦੇ ਪੁਰਾਣਾ ਨਹੀਂ ਹੁੰਦਾ, ਸੀਤਾ ਹੋਇਆ ਕਦੇ ਪਾਟਦਾ ਨਹੀਂ (ਉਸ ਪ੍ਰਭੂ ਨਾਲ ਜੁੜਿਆ ਹੋਇਆ ਮਨ ਉਸ ਤੋਂ ਟੁੱਟਦਾ ਨਹੀਂ) ।
But the Truth does not grow old; and when it is stitched, it is never torn again.
ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥
ਹੇ ਨਾਨਕ! ਪ੍ਰਭੂ-ਖਸਮ ਸਦਾ ਕਾਇਮ ਰਹਿਣ ਵਾਲਾ ਹੈ, ਪਰ ਇਸ ਗੱਲ ਦੀ ਤਾਂ ਹੀ ਸਮਝ ਪੈਂਦੀ ਹੈ ਜੇ ਉਸ ਨੂੰ ਸਿਮਰੀਏ ।੧।
O Nanak, the Lord and Master is the Truest of the True. While we meditate on Him, we see Him. ||1||