ਪਉੜੀ ॥
Pauree:
ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸਾਧ ਸੰਗਤਿ ਵਿਚ (ਆ ਕੇ) ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ।
They alone walk as Gurmukh, who receive the Shabad in the Sat Sangat, the True Congregation.
ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥
ਜਿਨ੍ਹਾਂ ਮਨੁੱਖਾਂ ਦੇ ਪੱਲੇ ਪ੍ਰਭੂ ਦਾ ਨਾਮ-ਰੂਪ ਧਨ ਹੈ (ਜ਼ਿੰਦਗੀ ਦੇ ਸਫ਼ਰ ਲਈ) ਖ਼ਰਚ ਹੈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਸਿਮਰਦੇ ਹਨ ਤੇ ਉਸੇ ਦਾ ਰੂਪ ਹੋ ਜਾਂਦੇ ਹਨ ।
Meditating on the True Lord, they become truthful; they carry in their robes the supplies of the Lord's wealth.
ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥
ਬੰਦਗੀ ਕਰਨ ਵਾਲੇ ਬੰਦੇ ਪ੍ਰਭੂ ਦੇ ਗੁਣ ਗਾਂਦੇ ਹਨ ਤੇ ਸੋਹਣੇ ਲੱਗਦੇ ਹਨ,
The devotees look beautiful, singing the Praises of the Lord; following the Guru's Teachings, they become stable and unchanging.
ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥
ਸਤਿਗੁਰੂ ਦੀ ਮੱਤ ਲੈ ਕੇ ਉਹ ਅਡੋਲ ਹੋ ਜਾਂਦੇ ਹਨ, ਸਤਿਗੁਰੂ ਦੇ ਸੋਹਣੇ ਸ਼ਬਦ ਦੀ ਰਾਹੀਂ ਉਹਨਾਂ ਦੇ ਮਨ ਵਿਚ ਪ੍ਰਭੂ ਦੇ ਸੇ੍ਰਸ਼ਟ ਨਾਮ ਦੀ ਵਿਚਾਰ ਆ ਵੱਸਦੀ ਹੈ ।
They enshrine the jewel of contemplation within their minds, and the most sublime Word of the Guru's Shabad.
ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯॥
(ਭਗਤ ਜਨਾਂ ਨੂੰ) ਪ੍ਰਭੂ ਆਪ ਹੀ ਆਪਣੇ ਵਿਚ ਮਿਲਾਂਦਾ ਹੈ, ਆਪ ਹੀ ਉਹਨਾਂ ਨੂੰ ਸੋਭਾ ਦੇਂਦਾ ਹੈ ।੧੯।
He Himself unites in His Union; He Himself grants glorious greatness. ||19||