ਪਉੜੀ ॥
Pauree:
ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥
ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਜਗਤ ਦਾ ਜੀਊਣਾ ਫਿਟਕਾਰ-ਜੋਗ ਹੈ ।
Cursed is the life in this world, without the True Name.
ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥
ਪ੍ਰਭੂ ਹੀ (ਸਭ ਦਾ) ਦਾਤਾ ਹੈ ਸਭ ਦਾਤਾਂ ਦੇਣ ਵਾਲਾ ਹੈ; ਸੋ, ਉਸ ਦਾ ਇਹ (ਨਾਮ-) ਧਨ ਹੀ (ਐਸਾ ਹੈ ਜੋ) ਕਦੇ ਨਾਸ ਹੋਣ ਵਾਲਾ ਨਹੀਂ ।
God is the Great Giver of givers. His wealth is permanent and unchanging.
ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥
ਉਹੀ ਮਨੁੱਖ ਪਵਿਤ੍ਰ (ਜੀਵਨ ਵਾਲਾ) ਹੈ ਜੋ (ਪ੍ਰਭੂ ਨੂੰ) ਹਰੇਕ ਸਾਹ ਦੇ ਨਾਲ ਯਾਦ ਕਰਦਾ ਹੈ ।
That humble being is immaculate, who worships the Lord with each and every breath.
ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥
(ਹੇ ਭਾਈ!) ਜੀਭ ਨਾਲ ਉਸ ਇਕ ਪ੍ਰਭੂ ਨੂੰ ਯਾਦ ਕਰ ਜੋ ਸਭ ਦੇ ਦਿਲ ਦੀ ਜਾਣਦਾ ਹੈ ਤੇ ਜੋ (ਜੀਵਾਂ ਦੀ) ਪਹੁੰਚ ਤੋਂ ਪਰੇ ਹੈ ।
With your tongue, vibrate the One Inaccessible Lord, the Inner-knower, the Searcher of hearts.
ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥
ਨਾਨਕ ਉਸ ਪ੍ਰਭੂ ਤੋਂ ਸਦਕੇ ਹੈ ਜੋ ਸਾਰਿਆਂ ਵਿਚ ਵਿਆਪਕ ਹੈ ।੨੦।
He is all-pervading everywhere. Nanak is a sacrifice to Him. ||20||