ਸਲੋਕੁ ਮਃ ੧ ॥
Shalok, First Mehl:
ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥
(ਗੁਰੂ-) ਸਰੋਵਰ ਅਤੇ (ਗੁਰਮੁਖ-) ਹੰਸ ਦਾ ਜੋੜ ਮੁੱਢੋਂ ਹੀ ਚਲਿਆ ਆਉਂਦਾ ਹੈ, ਖਸਮ-ਪ੍ਰਭੂ ਨੂੰ ਇਹੀ ਗੱਲ ਚੰਗੀ ਲੱਗਦੀ ਹੈ,
The union between the lake of the True Guru, and the swan of the soul, was pre-ordained from the very beginning, by the Pleasure of the Lord's Will.
ਸਰਵਰ ਅੰਦਰਿ ਹੀਰਾ ਮੋਤੀ ਸੋ ਹੰਸਾ ਕਾ ਖਾਣਾ ॥
ਹੰਸਾਂ (ਗੁਰਮੁਖਾਂ) ਦੀ ਖ਼ੁਰਾਕ (ਪ੍ਰਭੂ ਦੀ ਸਿਫ਼ਤਿ-ਸਾਲਾਹ-ਰੂਪ) ਹੀਰੇ ਮੋਤੀ ਹੈ ਜੋ (ਗੁਰੂ-) ਸਰੋਵਰ ਵਿਚ ਮਿਲਦੇ ਹਨ ।
The diamonds are in this lake; they are the food of the swans.
ਬਗੁਲਾ ਕਾਗੁ ਨ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ ॥
ਕਾਂ ਤੇ ਬਗੁਲਾ (ਮਨਮੁਖ) ਭਾਵੇਂ ਕਿਤਨਾ ਹੀ ਸਿਆਣਾ ਹੋਵੇ ਓਥੇ (ਗੁਰੂ ਦੀ ਸੰਗਤਿ ਵਿਚ) ਨਹੀਂ ਰਹਿ ਸਕਦਾ,
The cranes and the ravens may be very wise, but they do not remain in this lake.
ਓਨਾ ਰਿਜਕੁ ਨ ਪਇਓ ਓਥੈ ਓਨ੍ਹਾ ਹੋਰੋ ਖਾਣਾ ॥
(ਕਿਉਂਕਿ) ਉਹਨਾਂ (ਕਾਂ ਬਗੁਲੇ ਮਨਮੁਖਾਂ) ਦੀ ਖ਼ੁਰਾਕ ਓਥੇ ਨਹੀਂ ਹੈ, ਉਹਨਾਂ ਦੀ ਖ਼ੁਰਾਕ ਵੱਖਰੀ ਹੀ ਹੁੰਦੀ ਹੈ ।
They do not find their food there; their food is different.
ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ ॥
ਜੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਬੰਦਗੀ-ਰੂਪ ਕਮਾਈ ਕਰੀਏ ਤਾਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲਦਾ ਹੈ, (ਪਰ) ਕੂੜ ਦੀ ਖੱਟੀ ਦਾ ਮਾਣ ਕੂੜਾ ਹੀ ਹੈ ।
Practicing Truth, the True Lord is found. False is the pride of the false.
ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥੧॥
(ਪਰ ਇਹਨਾਂ ਮਨਮੁਖਾਂ ਦੇ ਕੀਹ ਵੱਸ?) ਹੇ ਨਾਨਕ! ਜਿਨ੍ਹਾਂ ਨੂੰ ਧੁਰੋਂ ਪ੍ਰਭੂ ਦੀ ਆਗਿਆ ਮਿਲੀ ਹੈ ਉਹਨਾਂ ਨੂੰ ਹੀ ਸਤਿਗੁਰੂ (-ਸਰੋਵਰ) ਮਿਲਦਾ ਹੈ ।੧।
O Nanak, they alone meet the True Guru, who are so pre-destined by the Lord's Command. ||1||