ਮਃ ੧ ॥
First Mehl:
ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ ॥
ਮੇਰਾ ਮਾਲਕ (-ਪ੍ਰਭੂ) ਪਵਿਤ੍ਰ ਹੈ ਜੋ ਕੋਈ ਭੀ ਉਸ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ (ਉਹ ਭੀ ਪਵਿਤ੍ਰ ਹੋ ਜਾਂਦਾ ਹੈ) ।
My Lord and Master is immaculate, as are those who think of Him.
ਨਾਨਕ ਸੋਈ ਸੇਵੀਐ ਸਦਾ ਸਦਾ ਜੋ ਦੇਇ ॥
ਹੇ ਨਾਨਕ! ਜੋ ਪ੍ਰਭੂ ਸਦਾ ਹੀ (ਜੀਵਾਂ ਨੂੰ ਦਾਤਾਂ) ਦੇਂਦਾ ਹੈ ਉਸ ਨੂੰ ਸਿਮਰਨਾ ਚਾਹੀਦਾ ਹੈ ।
O Nanak, serve Him, who gives to you forever and ever.
ਨਾਨਕ ਸੋਈ ਸੇਵੀਐ ਜਿਤੁ ਸੇਵਿਐ ਦੁਖੁ ਜਾਇ ॥
ਹੇ ਨਾਨਕ! ਉਸ ਪ੍ਰਭੂ ਨੂੰ ਹੀ ਸਿਮਰਨਾ ਚਾਹੀਦਾ ਹੈ ਜਿਸ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ,
O Nanak, serve Him; by serving Him, sorrow is dispelled.
ਅਵਗੁਣ ਵੰਞਨਿ ਗੁਣ ਰਵਹਿ ਮਨਿ ਸੁਖੁ ਵਸੈ ਆਇ ॥੨॥
ਅਉਗਣ ਦੂਰ ਹੋ ਜਾਂਦੇ ਹਨ, ਗੁਣ (ਹਿਰਦੇ ਵਿਚ) ਵੱਸ ਪੈਂਦੇ ਹਨ ਤੇ ਸੁਖ ਮਨ ਵਿਚ ਆ ਵੱਸਦਾ ਹੈ ।੨।
Faults and demerits vanish, and virtues take their place; peace comes to dwell in the mind. ||2||