ਪਉੜੀ ॥
Pauree:
ਆਪੇ ਆਪਿ ਵਰਤਦਾ ਆਪਿ ਤਾੜੀ ਲਾਈਅਨੁ ॥
(ਸ੍ਰਿਸ਼ਟੀ ਵਿਚ) ਪ੍ਰਭੂ ਆਪ ਹੀ (ਹਰ ਥਾਂ) ਮੌਜੂਦ ਹੈ ਉਸ ਨੇ ਆਪ ਹੀ ਤਾੜੀ ਲਾਈ ਹੋਈ ਹੈ (ਭਾਵ, ਆਪ ਹੀ ਗੁਪਤ ਵਰਤ ਰਿਹਾ ਹੈ);
He Himself is all-pervading; He Himself is absorbed in the profound state of Samaadhi.
ਆਪੇ ਹੀ ਉਪਦੇਸਦਾ ਗੁਰਮੁਖਿ ਪਤੀਆਈਅਨੁ ॥
(ਗੁਰੂ-ਰੂਪ ਹੋ ਕੇ) ਆਪ ਹੀ (ਜੀਵਾਂ ਨੂੰ) ਉਪਦੇਸ਼ ਦੇ ਰਿਹਾ ਹੈ, ਗੁਰੂ ਦੀ ਰਾਹੀਂ ਆਪ ਹੀ ਉਸ ਨੇ ਸ੍ਰਿਸ਼ਟੀ ਨੂੰ ਪਤਿਆਇਆ ਹੈ ।
He Himself instructs; the Gurmukh is satisfied and fulfilled.
ਇਕਿ ਆਪੇ ਉਝੜਿ ਪਾਇਅਨੁ ਇਕਿ ਭਗਤੀ ਲਾਇਅਨੁ ॥
ਕਈ ਜੀਵ ਉਸ ਨੇ ਆਪ ਹੀ ਕੁਰਾਹੇ ਪਾਏ ਹੋਏ ਹਨ ਤੇ ਕਈ ਜੀਵ ਉਸ ਨੇ ਬੰਦਗੀ ਵਿਚ ਲਾਏ ਹੋਏ ਹਨ ।
Some, He causes to wander in the wilderness, while others are committed to His devotional worship.
ਜਿਸੁ ਆਪਿ ਬੁਝਾਏ ਸੋ ਬੁਝਸੀ ਆਪੇ ਨਾਇ ਲਾਈਅਨੁ ॥
ਪ੍ਰਭੂ ਆਪ ਜਿਸ ਜੀਵ ਨੂੰ ਸਮਝ ਦੇਂਦਾ ਹੈ ਉਹ ਹੀ (ਸਹੀ ਰਸਤੇ ਨੂੰ) ਸਮਝਦਾ ਹੈ, ਉਸ ਨੇ ਆਪ ਹੀ (ਸ੍ਰਿਸ਼ਟੀ) ਆਪਣੇ ਨਾਮ ਵਿਚ ਲਾਈ ਹੈ ।
He alone understands, whom the Lord causes to understand; He Himself attaches mortals to His Name.
ਨਾਨਕ ਨਾਮੁ ਧਿਆਈਐ ਸਚੀ ਵਡਿਆਈ ॥੨੧॥੧॥ ਸੁਧੁ ॥
ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ, ਇਹ ਹੀ ਸਦਾ ਕਾਇਮ ਰਹਿਣ ਵਾਲੀ ਵਡਿਆਈ ਹੈ ।੨੧।
O Nanak, meditating on the Naam, the Name of the Lord, true greatness is obtained. ||21||1|| Sudh||