ਸਲੋਕ ਮਃ ੫ ॥
Shalok, Fifth Mehl:
ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥
ਸਤਿਗੁਰੂ ਜਿਹੋ ਜਿਹਾ ਸੁਣੀਦਾ ਸੀ, ਉਹੋ ਜਿਹਾ ਜਿਹਾ ਹੀ ਮੈਂ (ਅੱਖੀਂ) ਵੇਖ ਲਿਆ ਹੈ,
As I have heard of the True Guru, so I have seen Him.
ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥
ਗੁਰੂ ਪ੍ਰਭੂ ਦੀ ਹਜ਼ੂਰੀ ਦਾ ਵਿਚੋਲਾ ਹੈ, ਪ੍ਰਭੂ ਤੋਂ ਵਿੱਛੁੜਿਆਂ ਨੂੰ (ਮੁੜ) ਪ੍ਰਭੂ ਨਾਲ ਮਿਲਾ ਦੇਂਦਾ ਹੈ,
He re-unites the separated ones with God; He is the Mediator at the Court of the Lord.
ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥
ਪ੍ਰਭੂ ਦਾ ਨਾਮ ਸਿਮਰਨ ਦਾ ਉਪਦੇਸ਼ (ਜੀਵ ਦੇ ਹਿਰਦੇ ਵਿਚ) ਪੱਕਾ ਕਰ ਦੇਂਦਾ ਹੈ (ਤੇ ਇਸ ਤਰ੍ਹਾਂ ਉਸ ਦਾ) ਹਉਮੈ ਦਾ ਰੋਗ ਦੂਰ ਕਰ ਦੇਂਦਾ ਹੈ ।
He implants the Mantra of the Lord's Name, and eradicates the illness of egotism.
ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥
ਪਰ, ਹੇ ਨਾਨਕ! ਪ੍ਰਭੂ ਉਹਨਾਂ ਨੂੰ ਹੀ ਗੁਰੂ ਮਿਲਾਉਂਦਾ ਹੈ ਜਿਨ੍ਹਾਂ ਦੇ ਭਾਗਾਂ ਵਿਚ ਧੁਰੋਂ ਇਹ ਮੇਲ ਲਿਖਿਆ ਹੁੰਦਾ ਹੈ ।੧।
O Nanak, he alone meets the True Guru, who has such union pre-ordained. ||1||