ਮਃ ੫ ॥
Fifth Mehl:
ਇਕੁ ਸਜਣੁ ਸਭਿ ਸਜਣਾ ਇਕੁ ਵੈਰੀ ਸਭਿ ਵਾਦਿ ॥
ਜੇ ਇਕ ਪ੍ਰਭੂ ਮਿਤ੍ਰ ਬਣ ਜਾਏ ਤਾਂ ਸਾਰੇ ਜੀਵ ਮਿੱਤ੍ਰ ਬਣ ਜਾਂਦੇ ਹਨ; ਪਰ ਜੇ ਇਕ ਅਕਾਲ ਪੁਰਖ ਵੈਰੀ ਹੋ ਜਾਏ ਤਾਂ ਸਾਰੇ ਜੀਵ ਵੈਰੀ ਬਣ ਜਾਂਦੇ ਹਨ (ਭਾਵ, ਇਕ ਪ੍ਰਭੂ ਨੂੰ ਮਿੱਤ੍ਰ ਬਣਾਇਆਂ ਸਾਰੇ ਜੀਵ ਪਿਆਰੇ ਲੱਗਦੇ ਹਨ, ਤੇ ਪ੍ਰਭੂ ਤੋਂ ਵਿੱਛੁੜਿਆਂ ਜਗਤ ਦੇ ਸਾਰੇ ਜੀਵਾਂ ਨਾਲੋਂ ਵਿੱਥ ਪੈ ਜਾਂਦੀ ਹੈ) ।
If the One Lord is my Friend, then all are my friends. If the One Lord is my enemy, then all fight with me.
ਗੁਰਿ ਪੂਰੈ ਦੇਖਾਲਿਆ ਵਿਣੁ ਨਾਵੈ ਸਭ ਬਾਦਿ ॥
ਇਹ ਗੱਲ ਪੂਰੇ ਗੁਰੂ ਨੇ ਵਿਖਾ ਦਿੱਤੀ ਹੈ ਕਿ ਨਾਮ ਸਿਮਰਨ ਤੋਂ ਬਿਨਾ (ਪ੍ਰਭੂ ਨੂੰ ਸੱਜਣ ਬਣਾਉਣ ਤੋਂ ਬਿਨਾ) ਹੋਰ ਹਰੇਕ ਕਾਰ ਵਿਅਰਥ ਹੈ,
The Perfect Guru has shown me that, without the Name, everything is useless.
ਸਾਕਤ ਦੁਰਜਨ ਭਰਮਿਆ ਜੋ ਲਗੇ ਦੂਜੈ ਸਾਦਿ ॥
(ਕਿਉਂਕਿ) ਰੱਬ ਤੋਂ ਟੁੱਟੇ ਹੋਏ ਵਿਕਾਰੀ ਬੰਦੇ ਜੋ ਮਾਇਆ ਦੇ ਸੁਆਦ ਵਿਚ ਮਸਤ ਰਹਿੰਦੇ ਹਨ ਉਹ ਭਟਕਦੇ ਫਿਰਦੇ ਹਨ ।
The faithless cynics and the evil people wander in reincarnation; they are attached to other tastes.
ਜਨ ਨਾਨਕਿ ਹਰਿ ਪ੍ਰਭੁ ਬੁਝਿਆ ਗੁਰ ਸਤਿਗੁਰ ਕੈ ਪਰਸਾਦਿ ॥੨॥
ਦਾਸ ਨਾਨਕ ਨੇ ਸਤਿਗੁਰੂ ਦੀ ਮੇਹਰ ਦਾ ਸਦਕਾ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ਹੈ ।੨।
Servant Nanak has realized the Lord God, by the Grace of the Guru, the True Guru. ||2||