ਪਉੜੀ ॥
Pauree:
ਥਟਣਹਾਰੈ ਥਾਟੁ ਆਪੇ ਹੀ ਥਟਿਆ ॥
ਬਣਾਣ ਵਾਲੇ (ਪ੍ਰਭੂ) ਨੇ ਆਪ ਹੀ ਇਹ (ਜਗਤ-) ਬਣਤਰ ਬਣਾਈ ਹੈ ।
The Creator Lord created the Creation.
ਆਪੇ ਪੂਰਾ ਸਾਹੁ ਆਪੇ ਹੀ ਖਟਿਆ ॥
(ਇਹ ਜਗਤ-ਹੱਟ ਵਿਚ) ਉਹ ਆਪ ਹੀ ਪੂਰਾ ਸ਼ਾਹ ਹੈ, ਤੇ ਆਪ ਹੀ (ਆਪਣੇ ਨਾਮ ਦੀ) ਖੱਟੀ ਖੱਟ ਰਿਹਾ ਹੈ ।
He Himself is the perfect Banker; He Himself earns His profit.
ਆਪੇ ਕਰਿ ਪਾਸਾਰੁ ਆਪੇ ਰੰਗ ਰਟਿਆ ॥
ਪ੍ਰਭੂ ਆਪ ਹੀ (ਜਗਤ-) ਖਿਲਾਰਾ ਖਿਲਾਰ ਕੇ ਆਪ ਹੀ (ਇਸ ਖਿਲਾਰੇ ਦੇ) ਰੰਗਾਂ ਵਿਚ ਮਿਲਿਆ ਹੋਇਆ ਹੈ ।
He Himself made the expansive Universe; He Himself is imbued with joy.
ਕੁਦਰਤਿ ਕੀਮ ਨ ਪਾਇ ਅਲਖ ਬ੍ਰਹਮਟਿਆ ॥
ਉਸ ਅਲੱਖ ਪਰਮਾਤਮਾ ਦੀ ਰਚੀ ਕੁਦਰਤਿ ਦਾ ਮੁੱਲ ਨਹੀਂ ਪੈ ਸਕਦਾ ।
The value of God's almighty creative power cannot be estimated.
ਅਗਮ ਅਥਾਹ ਬੇਅੰਤ ਪਰੈ ਪਰਟਿਆ ॥
ਪ੍ਰਭੂ ਅਪਹੁੰਚ ਹੈ, (ਉਹ ਇਕ ਐਸਾ ਸਮੁੰਦਰ ਹੈ ਜਿਸ ਦੀ) ਡੂੰਘਾਈ ਲੱਭ ਨਹੀਂ ਸਕਦੀ, ਉਸ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਪਰੇ ਤੋਂ ਪਰੇ ਹੈ ।
He is inaccessible, unfathomable, endless, the farthest of the far.
ਆਪੇ ਵਡ ਪਾਤਿਸਾਹੁ ਆਪਿ ਵਜੀਰਟਿਆ ॥
ਪ੍ਰਭੂ ਆਪ ਹੀ ਵੱਡਾ ਪਾਤਿਸ਼ਾਹ ਹੈ, ਆਪ ਹੀ ਆਪਣਾ ਸਲਾਹਕਾਰ ਹੈ ।
He Himself is the greatest Emperor; He Himself is His own Prime Minister.
ਕੋਇ ਨ ਜਾਣੈ ਕੀਮ ਕੇਵਡੁ ਮਟਿਆ ॥
ਕੋਈ ਜੀਵ ਪ੍ਰਭੂ ਦੀ ਬਜ਼ੁਰਗੀ ਦਾ ਮੁੱਲ ਨਹੀਂ ਪਾ ਸਕਦਾ, ਕੋਈ ਨਹੀਂ ਜਾਣਦਾ ਕਿ ਉਸ ਦਾ ਕੇਡਾ ਵੱਡਾ (ਉੱਚਾ) ਟਿਕਾਣਾ ਹੈ ।
No one knows His worth, or the greatness of His resting place.
ਸਚਾ ਸਾਹਿਬੁ ਆਪਿ ਗੁਰਮੁਖਿ ਪਰਗਟਿਆ ॥੧॥
ਪ੍ਰਭੂ ਆਪ ਹੀ ਸਦਾ-ਥਿਰ ਰਹਿਣ ਵਾਲਾ ਮਾਲਕ ਹੈ । ਗੁਰੂ ਦੀ ਰਾਹੀਂ ਹੀ ਉਸ ਦੀ ਸੋਝੀ ਪੈਂਦੀ ਹੈ ।੧।
He Himself is our True Lord and Master. He reveals Himself to the Gurmukh. ||1||