ਸਲੋਕੁ ਮਃ ੫ ॥
Shalok, Fifth Mehl:
ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥
ਹੇ ਮੇਰੇ ਪਿਆਰੇ ਸੱਜਣ ਪ੍ਰਭੂ! (ਮੇਰੀ ਬੇਨਤੀ) ਸੁਣ, ਮੈਨੂੰ ਗੁਰੂ ਦਾ ਦੀਦਾਰ ਕਰਾ ਦੇਹ;
Listen, O my beloved friend: please show me the True Guru.
ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥
ਮੈਂ ਗੁਰੂ ਨੂੰ ਆਪਣਾ ਮਨ ਦੇ ਦੇਵਾਂਗਾ ਤੇ ਉਸ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਾਂਗਾ,
I dedicate my mind to Him; I keep Him continually enshrined within my heart.
ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥
(ਕਿਉਂਕਿ) ਇਕ ਗੁਰੂ ਤੋਂ ਬਿਨਾ ਜਗਤ ਵਿਚ ਜਿਊਣਾ ਫਿਟਕਾਰ-ਜੋਗ ਹੈ (ਗੁਰੂ ਦੇ ਦੱਸੇ ਰਾਹ ਉਤੇ ਤੁਰਨ ਤੋਂ ਬਿਨਾ ਜਗਤ ਵਿਚ ਫਿਟਕਾਰਾਂ ਹੀ ਪੈਂਦੀਆਂ ਹਨ) ।
Without the One and Only True Guru, life in this world is cursed.
ਜਨ ਨਾਨਕ ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥੧॥
ਹੇ ਦਾਸ ਨਾਨਕ! ਉਸ (ਪ੍ਰਭੂ) ਨੇ ਉਹਨਾਂ (ਭਾਗਾਂ ਵਾਲਿਆਂ) ਨੂੰ ਗੁਰੂ ਮਿਲਾਇਆ ਹੈ, ਜਿਨ੍ਹਾਂ ਦੇ ਨਾਲ ਪ੍ਰਭੂ ਆਪ ਸਦਾ ਵੱਸਦਾ ਹੈ ।੧।
O servant Nanak, they alone meet the True Guru, with whom He constantly abides. ||1||