ਮਃ ੫ ॥
Fifth Mehl:
ਮੇਰੈ ਅੰਤਰਿ ਲੋਚਾ ਮਿਲਣ ਕੀ ਕਿਉ ਪਾਵਾ ਪ੍ਰਭ ਤੋਹਿ ॥
ਹੇ ਪ੍ਰਭੂ! ਮੇਰੇ ਹਿਰਦੇ ਵਿਚ ਤੈਨੂੰ ਮਿਲਣ ਦੀ ਤਾਂਘ ਹੈ, ਕਿਵੇਂ ਤੈਨੂੰ ਮਿਲਾਂ?
Deep within me is the longing to meet You; how can I find You, God?
ਕੋਈ ਐਸਾ ਸਜਣੁ ਲੋੜਿ ਲਹੁ ਜੋ ਮੇਲੇ ਪ੍ਰੀਤਮੁ ਮੋਹਿ ॥
(ਹੇ ਭਾਈ!) ਮੈਨੂੰ ਕੋਈ ਅਜੇਹਾ ਮਿੱਤਰ ਲੱਭ ਦਿਉ ਜੋ ਮੈਨੂੰ ਪਿਆਰਾ ਪ੍ਰਭੂ ਮਿਲਾ ਦੇਵੇ ।
I will search for someone, some friend, who will unite me with my Beloved.
ਗੁਰਿ ਪੂਰੈ ਮੇਲਾਇਆ ਜਤ ਦੇਖਾ ਤਤ ਸੋਇ ॥
(ਮੇਰੀ ਅਰਜ਼ੋਈ ਸੁਣ ਕੇ) ਪੂਰੇ ਗੁਰੂ ਨੇ ਮੈਨੂੰ ਪ੍ਰਭੂ ਮਿਲਾ ਦਿੱਤਾ ਹੈ, (ਹੁਣ) ਮੈਂ ਜਿਧਰ ਤੱਕਦਾ ਹਾਂ ਓਧਰ ਉਹ ਪ੍ਰਭੂ ਹੀ ਦਿੱਸਦਾ ਹੈ ।
The Perfect Guru has united me with Him; wherever I look, there He is.
ਜਨ ਨਾਨਕ ਸੋ ਪ੍ਰਭੁ ਸੇਵਿਆ ਤਿਸੁ ਜੇਵਡੁ ਅਵਰੁ ਨ ਕੋਇ ॥੨॥
ਹੇ ਦਾਸ ਨਾਨਕ! (ਆਖ—) ਮੈਂ ਹੁਣ ਉਸ ਪ੍ਰਭੂ ਨੂੰ ਸਿਮਰਦਾ ਹਾਂ, ਉਸ ਪ੍ਰਭੂ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।੨।
Servant Nanak serves that God; there is no other as great as He is. ||2||