ਪਉੜੀ ॥
Pauree:
ਦੇਵਣਹਾਰੁ ਦਾਤਾਰੁ ਕਿਤੁ ਮੁਖਿ ਸਾਲਾਹੀਐ ॥
(ਸਭ ਜੀਵਾਂ ਨੂੰ ਰਿਜ਼ਕ) ਦੇਣ ਵਾਲੇ ਦਾਤੇ ਪ੍ਰਭੂ ਨੂੰ ਕਿਸੇ ਮੂੰਹ ਨਾਲ ਭੀ ਸਲਾਹਿਆ ਨਹੀਂ ਜਾ ਸਕਦਾ (ਕੋਈ ਭੀ ਜੀਵ ਉਸ ਦੀ ਸਿਫ਼ਤਿ ਪੂਰੀ ਤਰ੍ਹਾਂ ਨਹੀਂ ਕਰ ਸਕਦਾ) ।
He is the Great Giver, the Generous Lord; with what mouth can I praise Him?
ਜਿਸੁ ਰਖੈ ਕਿਰਪਾ ਧਾਰਿ ਰਿਜਕੁ ਸਮਾਹੀਐ ॥
ਪ੍ਰਭੂ ਮੇਹਰ ਕਰ ਕੇ ਜਿਸ ਜੀਵ ਦੀ ਰਾਖੀ ਕਰਦਾ ਹੈ ਉਸ ਨੂੰ ਰਿਜ਼ਕ ਅਪੜਾਂਦਾ ਹੈ ।
In His Mercy, He protects, preserves and sustains us.
ਕੋਇ ਨ ਕਿਸ ਹੀ ਵਸਿ ਸਭਨਾ ਇਕ ਧਰ ॥
(ਅਸਲ ਵਿਚ) ਕੋਈ ਜੀਵ ਕਿਸੇ (ਹੋਰ ਜੀਵ) ਦੇ ਆਸਰੇ ਨਹੀਂ ਹੈ, ਸਭਨਾਂ ਜੀਵਾਂ ਦਾ ਆਸਰਾ ਇਕ ਪਰਮਾਤਮਾ ਹੀ ਹੈ ।
No one is under anyone else's control; He is the One Support of all.
ਪਾਲੇ ਬਾਲਕ ਵਾਗਿ ਦੇ ਕੈ ਆਪਿ ਕਰ ॥
ਉਹ ਆਪ ਹੀ (ਆਪਣੇ) ਹੱਥ ਦੇ ਕੇ ਬਾਲਕ ਵਾਂਗ ਪਾਲਦਾ ਹੈ ।
He cherishes all as His children, and reaches out with His hand.
ਕਰਦਾ ਅਨਦ ਬਿਨੋਦ ਕਿਛੂ ਨ ਜਾਣੀਐ ॥
ਪ੍ਰਭੂ ਆਪ ਹੀ ਚੋਜ-ਤਮਾਸ਼ੇ ਕਰ ਰਿਹਾ ਹੈ, (ਉਸ ਦੇ ਇਹਨਾਂ ਚੋਜ-ਤਮਾਸ਼ਿਆਂ ਦੀ) ਕੋਈ ਸਮਝ ਨਹੀਂ ਪੈ ਸਕਦੀ ।
He stages His joyous plays, which no one understands at all.
ਸਰਬ ਧਾਰ ਸਮਰਥ ਹਉ ਤਿਸੁ ਕੁਰਬਾਣੀਐ ॥
ਮੈਂ ਸਦਕੇ ਹਾਂ ਉਸ ਪ੍ਰਭੂ ਤੋਂ ਜੋ ਸਭ ਜੀਵਾਂ ਦਾ ਆਸਰਾ ਹੈ ਤੇ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ ।
The all-powerful Lord gives His Support to all; I am a sacrifice to Him.
ਗਾਈਐ ਰਾਤਿ ਦਿਨੰਤੁ ਗਾਵਣ ਜੋਗਿਆ ॥
ਰਾਤ ਦਿਨੇ ਪ੍ਰਭੂ ਦੀਆਂ ਸਿਫ਼ਤਾਂ ਕਰਨੀਆਂ ਚਾਹੀਦੀਆਂ ਹਨ । ਪਰਮਾਤਮਾ ਹੀ ਇਕ ਐਸੀ ਹਸਤੀ ਹੈ ਜਿਸ ਦੇ ਗੁਣ ਗਾਣੇ ਚਾਹੀਦੇ ਹਨ ।
Night and day, sing the Praises of the One who is worthy of being praised.
ਜੋ ਗੁਰ ਕੀ ਪੈਰੀ ਪਾਹਿ ਤਿਨੀ ਹਰਿ ਰਸੁ ਭੋਗਿਆ ॥੨॥
(ਪਰ) ਉਹਨਾਂ ਬੰਦਿਆਂ ਨੇ ਪ੍ਰਭੂ (ਦੇ ਗੁਣ ਗਾਵਣ) ਦਾ ਆਨੰਦ ਮਾਣਿਆ ਹੈ ਜੋ ਸਤਿਗੁਰੂ ਦੇ ਚਰਨਾਂ ਤੇ ਪੈਂਦੇ ਹਨ ।੨।
Those who fall at the Guru's Feet, enjoy the sublime essence of the Lord. ||2||