ਸਲੋਕ ਮਃ ੫ ॥
Shalok, Fifth Mehl:
ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥
(ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ,
He has widened the narrow path for me, and preserved my integrity, along with that of my family.
ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥
ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ ।
He Himself has arranged and resolved my affairs. I dwell upon that God forever.
ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥
ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ ।
God is my mother and father; He hugs me close in His embrace, and cherishes me, like His tiny baby.
ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥
ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ ।੧।
All beings and creatures have become kind and compassionate to me. O Nanak, the Lord has blessed me with His Glance of Grace. ||1||