ਪਉੜੀ ॥
Pauree:
ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥
ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ,
Such is that Great Giver; may I never forget Him from my mind.
ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥
(ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ ।
I cannot survive without Him, for an instant, for a moment, for a second.
ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥
ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ ।
Inwardly and outwardly, He is with us; how can we hide anything from Him?
ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥
ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ ।
One whose honor He Himself has preserved, crosses over the terrifying world-ocean.
ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥
ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ ।
He alone is a devotee, a spiritual teacher, and a disciplined pratictioner of meditation, whom the Lord has so blessed.
ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥
ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ ।
He alone is perfect and renowned as supreme, whom the Lord has blessed with His power.
ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥
(ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ ।
He alone endures the unendurable, whom the Lord inspires to endure it.
ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥
ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ ।੩।
And he alone meets the True Lord, within whose mind the Guru's Mantra is implanted. ||3||