ਸਲੋਕੁ ਮਃ ੫ ॥
Shalok, Fifth Mehl:
ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥
ਉਹ ਸੋਹਣੇ ਰਾਗ ਮੁਬਾਰਿਕ ਹਨ ਜਿਨ੍ਹਾਂ ਦੇ ਗਾਂਵਿਆਂ (ਮਨ ਦੀ) ਤ੍ਰਿਸ਼ਨਾ ਨਾਸ ਹੋ ਜਾਏ;
Blessed are those beautiful Ragas which, when chanted, quench all thirst.
ਧੰਨੁ ਸੁ ਜੰਤ ਸੁਹਾਵੜੇ ਜੋ ਗੁਰਮੁਖਿ ਜਪਦੇ ਨਾਉ ॥
ਉਹ ਸੋਹਣੇ ਜੀਵ ਭਾਗਾਂ ਵਾਲੇ ਹਨ ਜੋ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦਾ ਨਾਮ ਜਪਦੇ ਹਨ ।
Blessed are those beautiful people who, as Gurmukh, chant the Name of the Lord.
ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਸਦ ਬਲਿਹਾਰੈ ਜਾਉ ॥
ਮੈਂ ਉਹਨਾਂ ਬੰਦਿਆਂ ਤੋਂ ਸਦਾ ਸਦਕੇ ਹਾਂ ਜੋ ਇਕ-ਮਨ ਹੋ ਕੇ ਪ੍ਰਭੂ ਨੂੰ ਸਿਮਰਦੇ ਹਨ, ਅਸੀ (ਮੈਂ) ਉਹਨਾਂ ਦੇ ਚਰਨਾਂ ਦੀ ਧੂੜ ਚਾਹੁੰਦੇ (ਚਾਹੁੰਦਾ) ਹਾਂ,
I am a sacrifice to those who single-mindedly worship and adore the One Lord.
ਤਿਨ ਕੀ ਧੂੜਿ ਹਮ ਬਾਛਦੇ ਕਰਮੀ ਪਲੈ ਪਾਇ ॥
ਪਰ ਇਹ ਧੂੜ ਪ੍ਰਭੂ ਦੀ ਮੇਹਰ ਨਾਲ ਮਿਲਦੀ ਹੈ ।
I yearn for the dust of their feet; by His Grace, it is obtained.
ਜੋ ਰਤੇ ਰੰਗਿ ਗੋਵਿਦ ਕੈ ਹਉ ਤਿਨ ਬਲਿਹਾਰੈ ਜਾਉ ॥
ਜੋ ਮਨੁੱਖ ਪਰਮਾਤਮਾ ਦੇ ਪਿਆਰ ਵਿਚ ਰੰਗੇ ਹੋਏ ਹਨ, ਮੈਂ ਉਹਨਾਂ ਤੋਂ ਕੁਰਬਾਨ ਹਾਂ ਮੈਂ ਉਹਨਾਂ ਅੱਗੇ ਦਿਲ ਦਾ ਦੁੱਖ ਦੱਸਦਾ ਹਾਂ
I am a sacrifice to those who are imbued with love for the Lord of the Universe.
ਆਖਾ ਬਿਰਥਾ ਜੀਅ ਕੀ ਹਰਿ ਸਜਣੁ ਮੇਲਹੁ ਰਾਇ ॥
(ਤੇ ਆਖਦਾ ਹਾਂ ਕਿ) ਮੈਨੂੰ ਪਿਆਰਾ ਪ੍ਰਭੂ ਪਾਤਿਸ਼ਾਹ ਮਿਲਾਓ ।
I tell them the state of my soul, and pray that I may be united with the Sovereign Lord King, my Friend.
ਗੁਰਿ ਪੂਰੈ ਮੇਲਾਇਆ ਜਨਮ ਮਰਣ ਦੁਖੁ ਜਾਇ ॥
ਜਿਸ ਮਨੁੱਖ ਨੂੰ ਪੂਰੇ ਸਤਿਗੁਰੂ ਨੇ ਪ੍ਰਭੂ ਮਿਲਾ ਦਿੱਤਾ ਉਸ ਦਾ ਸਾਰੀ ਉਮਰ ਦਾ ਦੁੱਖ-ਕਲੇਸ਼ ਮਿਟ ਜਾਂਦਾ ਹੈ,
The Perfect Guru has united me with Him, and the pains of birth and death have departed.
ਜਨ ਨਾਨਕ ਪਾਇਆ ਅਗਮ ਰੂਪੁ ਅਨਤ ਨ ਕਾਹੂ ਜਾਇ ॥੧॥
ਤੇ, ਹੇ ਨਾਨਕ! ਉਸ ਮਨੁੱਖ ਨੂੰ ਅਪਹੁੰਚ ਪ੍ਰਭੂ ਮਿਲ ਪੈਂਦਾ ਹੈ ਤੇ ਉਹ ਕਿਸੇ ਹੋਰ ਪਾਸੇ ਨਹੀਂ ਭਟਕਦਾ ।੧।
Servant Nanak has found the inaccessible, infinitely beautiful Lord, and he will not go anywhere else. ||1||