ਪਉੜੀ ॥
Pauree:
ਸਿਫਤਿ ਸਲਾਹਣੁ ਭਗਤਿ ਵਿਰਲੇ ਦਿਤੀਅਨੁ ॥
ਸਿਫ਼ਤਿ-ਸਾਲਾਹ ਅਤੇ ਭਗਤੀ (ਦੀ ਦਾਤਿ) ਉਸ (ਪ੍ਰਭੂ) ਨੇ ਕਿਸੇ ਵਿਰਲੇ (ਭਾਗਾਂ ਵਾਲੇ) ਨੂੰ ਦਿੱਤੀ ਹੈ ।
How rare are those who are blessed to praise the Lord, in devotional worship.
ਸਉਪੇ ਜਿਸੁ ਭੰਡਾਰ ਫਿਰਿ ਪੁਛ ਨ ਲੀਤੀਅਨੁ ॥
ਜਿਸ (ਮਨੁੱਖ) ਨੂੰ ਉਸ ਨੇ (ਸਿਫ਼ਤਿ-ਸਾਲਾਹ ਦੇ) ਖ਼ਜ਼ਾਨੇ ਸੌਂਪੇ ਹਨ; ਉਸ ਪਾਸੋਂ ਫਿਰ ਕੀਤੇ ਕਰਮਾਂ ਦਾ ਲੇਖਾ ਨਹੀਂ ਲਿਆ, ਕਿਉਂਕਿ ਜਿਸ ਜਿਸ ਮਨੁੱਖ ਨੂੰ (ਸਿਫ਼ਤਿ-ਸਾਲਾਹ ਦਾ) ਇਸ਼ਕ-ਪਿਆਰ ਲੱਗ ਗਿਆ,
Those who are blessed with the Lord's treasures are not called to give their account again.
ਜਿਸ ਨੋ ਲਗਾ ਰੰਗੁ ਸੇ ਰੰਗਿ ਰਤਿਆ ॥
ਉਹ ਉਸੇ ਰੰਗ ਵਿਚ (ਸਦਾ ਲਈ) ਰੰਗੇ ਗਏ,
Those who are imbued with His Love are absorbed in ecstasy.
ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥
ਪ੍ਰਭੂ ਦੀ ਯਾਦ ਹੀ ਉਹਨਾਂ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦਾ ਹੈ ਇਹੀ ਇਕ ਨਾਮ ਉਹਨਾਂ ਦੀ (ਆਤਮਕ) ਖ਼ੁਰਾਕ ਹੋ ਜਾਂਦਾ ਹੈ ।
They take the Support of the One Name; the One Name is their only food.
ਓਨਾ ਪਿਛੈ ਜਗੁ ਭੁੰਚੈ ਭੋਗਈ ॥
ਅਜੇਹੇ ਬੰਦਿਆਂ ਦੇ ਪੂਰਨਿਆਂ ਤੇ ਤੁਰ ਕੇ (ਸਾਰਾ) ਜਗਤ (ਸਿਫ਼ਤਿ-ਸਾਲਾਹ ਦੀ) ਖ਼ੁਰਾਕ ਖਾਂਦਾ ਮਾਣਦਾ ਹੈ ।
For their sake, the world eats and enjoys.
ਓਨਾ ਪਿਆਰਾ ਰਬੁ ਓਨਾਹਾ ਜੋਗਈ ॥
ਉਹਨਾਂ ਨੂੰ ਰੱਬ (ਇਤਨਾ) ਪਿਆਰਾ ਲੱਗਦਾ ਹੈ ਕਿ ਰੱਬ ਉਹਨਾਂ ਦੇ ਪਿਆਰ ਦੇ ਵੱਸ ਵਿਚ ਹੋ ਜਾਂਦਾ ਹੈ ।
Their Beloved Lord belongs to them alone.
ਜਿਸੁ ਮਿਲਿਆ ਗੁਰੁ ਆਇ ਤਿਨਿ ਪ੍ਰਭੁ ਜਾਣਿਆ ॥
ਪਰ ਪ੍ਰਭੂ ਨਾਲ (ਸਿਰਫ਼) ਉਸ ਮਨੁੱਖ ਨੇ ਜਾਣ-ਪਛਾਣ ਪਾਈ ਹੈ ਜਿਸ ਨੂੰ ਗੁਰੂ ਆ ਕੇ ਮਿਲ ਪਿਆ ਹੈ ।
The Guru comes and meets them; they alone know God.
ਹਉ ਬਲਿਹਾਰੀ ਤਿਨ ਜਿ ਖਸਮੈ ਭਾਣਿਆ ॥੪॥
ਮੈਂ ਸਦਕੇ ਹਾਂ ਉਹਨਾਂ (ਸੁਭਾਗ) ਬੰਦਿਆਂ ਤੋਂ ਜੋ ਖਸਮ-ਪ੍ਰਭੂ ਨੂੰ ਚੰਗੇ ਲੱਗ ਗਏ ਹਨ ।੪।
I am a sacrifice to those who are pleasing to their Lord and Master. ||4||