ਪਉੜੀ ॥
Pauree:
ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥
ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਦੇ ਦਰਸ਼ਨ ਦਾ ਰੰਗ ਚੜ੍ਹ ਗਿਆ ਹੈ, ਉਹਨਾਂ ਨੂੰ ਹੀ ਸੱਚੇ ਪ੍ਰਭੂ ਦਾ ਰੂਪ ਸਮਝੋ ।
Those who are imbued with the Lord's Vision, speak the Truth.
ਜਿਨੀ ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥
ਜਿਨ੍ਹਾਂ ਨੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਜਤਨ ਕਰੋ ਕਿ ਕਿਸੇ ਨ ਕਿਸੇ ਤਰ੍ਹਾਂ ਉਹਨਾਂ ਦੀ ਚਰਨ-ਧੂੜ ਮਿਲ ਜਾਏ,
How can I obtain the dust of those who realize their Lord and Master?
ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥
ਕਿਉਂਕਿ ਜੇਹੜਾ ਮਨ (ਵਿਕਾਰਾਂ ਨਾਲ) ਮੈਲਾ ਹੋ ਕੇ ਵਿਕਾਰ-ਰੂਪ ਹੀ ਬਣ ਚੁਕਾ ਹੈ ਉਹ ਉਹਨਾਂ ਦੀ ਸੰਗਤਿ ਵਿਚ ਪਵਿਤ੍ਰ ਹੋ ਜਾਂਦਾ ਹੈ,
The mind, stained by corruption, becomes pure by associating with them.
ਦਿਸੈ ਸਚਾ ਮਹਲੁ ਖੁਲੈ ਭਰਮ ਤਾਕੁ ॥
(ਉਨ੍ਹਾਂ ਦੀ ਸੰਗਤਿ ਦੀ ਬਰਕਤ ਨਾਲ) ਪ੍ਰਭੂ ਦਾ ਦਰ ਦਿੱਸ ਪੈਂਦਾ ਹੈ, ਤੇ ਭਰਮ-ਭੁਲੇਖਿਆਂ ਦੇ ਕਾਰਨ (ਬੰਦ ਹੋਇਆ ਹੋਇਆ ਆਤਮਕ) ਦਰਵਾਜ਼ਾ ਖੁਲ੍ਹ ਜਾਂਦਾ ਹੈ ।
One sees the Mansion of the Lord's Presence, when the door of doubt is opened.
ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੈ ਧਾਕੁ ॥
(ਪਰ ਇਹ ਪ੍ਰਭੂ ਦੀ ਆਪਣੀ ਮੇਹਰ ਹੀ ਹੈ) ਜਿਸ ਨੂੰ ਆਪਣਾ ਟਿਕਾਣਾ ਵਿਖਾਲ ਦੇਂਦਾ ਹੈ,
That one, unto whom the Mansion of the Lord's Presence is revealed, is never pushed or shoved.
ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥
ਉਸ ਨੂੰ (ਉਸ ਦੇ ਉਸ ਟਿਕਾਣੇ ਤੋਂ ਫਿਰ) ਧੱਕਾ ਨਹੀਂ ਮਿਲਦਾ, ਉਸ ਪ੍ਰਭੂ ਦੀ ਮੇਹਰ ਦੀ ਰਤਾ ਭਰ ਝਾਤੀ ਨਾਲ ਉਸ ਦਾ ਤਨ ਮਨ ਖਿੜ ਪੈਂਦਾ ਹੈ ।
My mind and body are enraptured, when the Lord blesses me, even for an instant, with His Glance of Grace.
ਨਉ ਨਿਧਿ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥
(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜ, ਪਰਮਾਤਮਾ ਦਾ ਨਾਮ-ਰੂਪ ਨੌ ਖ਼ਜ਼ਾਨੇ (ਮਿਲ ਜਾਣਗੇ) ।
The nine treasures, and the treasure of the Naam are obtained by commitment to the Word of the Guru's Shabad.
ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥੫॥
ਜਿਸ ਦੇ ਮੱਥੇ ਉਤੇ ਭਾਗ ਜਾਗ ਪਏ, ਉਸੇ ਨੂੰ ਗੁਰੂ ਦੇ ਚਰਨਾਂ ਦੀ ਧੂੜ ਮਿਲਦੀ ਹੈ ।੫।
He alone is blessed with the dust of the feet of the Saints, upon whose forehead such pre-ordained desiny is inscribed. ||5||