ਸਲੋਕ ਮਃ ੫ ॥
Shalok, Fifth Mehl:
ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥
ਹੇ ਸੁੰਦਰ ਜੀਵ-ਇਸਤ੍ਰੀ! ਮੈਂ ਤੈਨੂੰ ਇਕ ਸੱਚੀ ਗੱਲ ਸੁਣਾਉਂਦੀ ਹਾਂ ਜੋ ਤੇਰਾ ਉੱਧਾਰ ਕਰੇਗੀ;
O deer-eyed bride, I speak the Truth, which shall save you.
ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥
ਹੇ ਸੁੰਦਰੀ! ਤੂੰ ਉਹ ਸੋਹਣੇ ਬਚਨ ਸੁਣ—ਤੇਰਾ ਪਤੀ-ਪ੍ਰਭੂ ਮਨ ਨੂੰ ਆਸਰਾ ਦੇਣ ਵਾਲਾ ਹੈ
Listen to these beautiful words, O beauteous bride; your Beloved Lord is your mind's only support.
ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥
(ਉਸ ਨੂੰ ਵਿਸਾਰ ਕੇ) ਤੂੰ ਦੁਰਜਨ ਨਾਲ ਪਿਆਰ ਪਾ ਲਿਆ ਹੈ, ਮੈਨੂੰ ਦੱਸ, ਮੈਂ ਵੇਖਾਂ ਇਸ ਦਾ ਕੀਹ ਕਾਰਨ ਹੈ ।
You have fallen in love with an evil person; tell me - show me why!
ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ ਵਿਹੂਣੀ ॥
ਤੂੰ ਕਿਸੇ ਗੱਲੇ ਘੱਟ ਨਹੀ ਹੈਂ, ਕਿਸੇ ਗੁਣੋਂ ਸੱਖਣੀ ਨਹੀਂ ਹੈਂ,
I lack nothing, and I am not sad or depressed; I have no deficiency at all.
ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੂਣੀ ॥
ਪਰ ਤੂੰ ਕਰਮਾਂ ਦੀ ਮਾਰੀ ਨੇ ਭੈੜੀ ਮੱਤੇ ਲੱਗ ਕੇ ਸੋਹਣਾ ਬਾਂਕਾ ਪਤੀ-ਪ੍ਰਭੂ ਭੁਲਾ ਦਿੱਤਾ ਹੈ ।
I abandoned and lost my fascinating and beautiful Husband Lord; in this evil-mindedness, I have lost my good fortune.
ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ ਨਾਹੀ ਦੋਸਾ ॥
(ਹੇ ਸਖੀ!) ਤੂੰ ਸੱਚਾ ਉੱਤਰ ਸੁਣ ਲੈ—ਮੈਂ ਭੁੱਲ ਨਹੀਂ ਕੀਤੀ, ਮੈਂ ਉਕਾਈ ਨਹੀਂ ਖਾਧੀ, ਮੇਰੇ ਵਿਚ ਦੋਸ ਨਹੀਂ,
I am not mistaken, and I am not confused; I have no egotism, and commit no offense.
ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥
ਮੈਨੂੰ ਜਿਸ ਪਾਸੇ ਉਸ ਨੇ ਲਾਇਆ ਹੈ, ਮੈਂ ਓਧਰ ਲੱਗੀ ਹੋਈ ਹਾਂ ।
As You have linked me, so I am linked; listen to my true message.
ਸਾਈ ਸੋੁਹਾਗਣਿ ਸਾਈ ਭਾਗਣਿ ਜੈ ਪਿਰਿ ਕਿਰਪਾ ਧਾਰੀ ॥
ਉਹੀ ਜੀਵ-ਇਸਤ੍ਰੀ ਸੋਹਾਗ-ਭਾਗ ਵਾਲੀ ਹੋ ਸਕਦੀ ਹੈ ਜਿਸ ਉਤੇ ਪਤੀ ਨੇ ਆਪ ਮੇਹਰ ਕੀਤੀ ਹੈ,
She alone is the blessed soul-bride, and she alone is fortunate, upon whom the Husband Lord has showered His Mercy.
ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥
ਪਤੀ-ਪ੍ਰਭੂ ਨੇ ਉਸ ਇਸਤ੍ਰੀ ਦੇ ਸਾਰੇ ਹੀ ਔਗੁਣ ਦੂਰ ਕਰ ਦਿੱਤੇ ਹਨ ਤੇ ਉਸ ਨੂੰ ਗਲ ਨਾਲ ਲਾ ਕੇ ਸੰਵਾਰ ਦਿੱਤਾ ਹੈ ।
Her Husband Lord takes away all her faults and mistakes; hugging her close in His embrace, He embellishes her.
ਕਰਮਹੀਣ ਧਨ ਕਰੈ ਬਿਨੰਤੀ ਕਦਿ ਨਾਨਕ ਆਵੈ ਵਾਰੀ ॥
ਮੈਂ ਭਾਗ-ਹੀਣ ਜੀਵ-ਇਸਤ੍ਰੀ ਅਰਜ਼ੋਈ ਕਰਦੀ ਹਾਂ, ਮੈਂ ਨਾਨਕ ਦੀ ਕਦੋਂ ਵਾਰੀ ਆਵੇਗੀ?
The unfortunate soul-bride makes this prayer: O Nanak, when will my turn come?
ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥੧॥
ਹੇ ਪ੍ਰਭੂ! ਸਾਰੀਆਂ ਸੁਹਾਗਣਾਂ ਮੌਜਾਂ ਮਾਣ ਰਹੀਆਂ ਹਨ, ਮੈਨੂੰ ਭੀ (ਮਿਲਣ ਲਈ) ਇਕ ਰਾਤ ਦੇਹ ।੧।
All the blessed soul-brides celebrate and make merry; bless me as well with a night of bliss, O Lord. ||1||