ਪਉੜੀ ॥
Pauree:
ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥
ਹੇ ਪ੍ਰਭੂ! ਤੂੰ ਜਿਸ ਮਨੁੱਖ ਦੇ ਹਿਰਦੇ ਵਿਚ ਵੱਸ ਪਏਂ, ਉਸ ਨੂੰ ਸਦਾ ਦੇ ਸੁਖ ਮਿਲ ਜਾਂਦੇ ਹਨ,
One who is conscious of You finds everlasting peace.
ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥
ਉਸ ਨੂੰ ਮੌਤ ਦੇ ਡਰ-ਸਹਿਮ ਨਹੀਂ ਰਹਿ ਜਾਂਦੇ,
One who is conscious of You does not suffer at the hands of the Messenger of Death.
ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ ॥
ਉਸ ਨੂੰ ਕੋਈ ਚਿੰਤਾ ਪੋਹ ਨਹੀਂ ਸਕਦੀ,
One who is conscious of You is not anxious.
ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥
ਕਿਉਂਕਿ ਕਰਤਾਰ ਆਪ ਜਿਸ ਦਾ ਮਿੱਤਰ ਬਣ ਜਾਏ, ਉਸ ਦੇ ਸਾਰੇ ਕਾਰਜ ਸੰਵਰ ਜਾਂਦੇ ਹਨ ।
One who has the Creator as his Friend - all his affairs are resolved.
ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥
ਹੇ ਪ੍ਰਭੂ! ਜਿਸ ਮਨੁੱਖ ਦੇ ਅੰਦਰ ਤੇਰੀ ਯਾਦ ਟਿਕ ਜਾਏ, ਉਹ ਮਨੁੱਖ (ਤੇਰੀਆਂ ਨਜ਼ਰਾਂ ਵਿਚ) ਕਬੂਲ ਹੋ ਗਿਆ,
One who is conscious of You is renowned and respected.
ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ ॥
ਉਸ ਦੇ ਕੋਲ ਤੇਰਾ ਨਾਮ-ਧਨ ਬੇਅੰਤ ਇਕੱਠਾ ਹੋ ਜਾਂਦਾ ਹੈ,
One who is conscious of You becomes very wealthy.
ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥
(ਤੇਰੀ ਯਾਦ ਦੀ ਬਰਕਤਿ ਨਾਲ) ਸਾਰਾ ਜਗਤ ਹੀ ਉਸ ਨੂੰ ਆਪਣਾ ਪਰਵਾਰ ਦਿੱਸਦਾ ਹੈ,
One who is conscious of You has a great family.
ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥੬॥
ਉਸ ਨੇ ਆਪਣੀਆਂ (ਭੀ) ਸਾਰੀਆਂ ਕੁਲਾਂ (ਦੇ ਜੀਵਾਂ) ਨੂੰ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਪਾਰ ਲੰਘਾ ਲਿਆ ਹੈ ।੬।
One who is conscious of You saves his ancestors. ||6||