ਸਲੋਕ ਮਃ ੫ ॥
Shalok, Fifth Mehl:
ਅੰਦਰਹੁ ਅੰਨਾ ਬਾਹਰਹੁ ਅੰਨਾ ਕੂੜੀ ਕੂੜੀ ਗਾਵੈ ॥
ਜੇ ਮਨੁੱਖ ਮਨੋਂ ਮਾਇਆ ਵਿਚ ਫਸਿਆ ਹੋਇਆ ਹੈ ਤੇ ਕਰਤੂਤਾਂ ਭੀ ਕਾਲੀਆਂ ਹਨ, ਪਰ ਝੂਠੀ ਮੂਠੀ (ਬਿਸ਼ਨ-ਪਦੇ) ਗਾਉਂਦਾ ਹੈ,
Blind inwardly, and blind outwardly, he sings falsely, falsely.
ਦੇਹੀ ਧੋਵੈ ਚਕ੍ਰ ਬਣਾਏ ਮਾਇਆ ਨੋ ਬਹੁ ਧਾਵੈ ॥
ਸਰੀਰ ਨੂੰ ਇਸ਼ਨਾਨ ਕਰਾਉਂਦਾ ਹੈ (ਪਿੰਡ ਉਤੇ) ਚੱਕਰ ਬਣਾਉਂਦਾ ਹੈ, ਤੇ ਉਂਞ ਮਾਇਆ ਦੀ ਖ਼ਾਤਰ ਭਟਕਦਾ ਫਿਰਦਾ ਹੈ,
He washes his body, and draws ritual marks on it, and totally runs after wealth.
ਅੰਦਰਿ ਮੈਲੁ ਨ ਉਤਰੈ ਹਉਮੈ ਫਿਰਿ ਫਿਰਿ ਆਵੈ ਜਾਵੈ ॥
(ਇਹਨਾਂ ਚੱਕ੍ਰ ਆਦਿਕਾਂ ਨਾਲ) ਮਨ ਵਿਚੋਂ ਹਉਮੈ ਦੀ ਮੈਲ ਨਹੀਂ ਉਤਰਦੀ, ਉਹ ਮੁੜ ਮੁੜ ਜਨਮ ਦੇ ਚੱਕ੍ਰ ਵਿਚ ਪਿਆ ਰਹਿੰਦਾ ਹੈ;
But the filth of his egotism is not removed from within, and over and over again, he comes and goes in reincarnation.
ਨੀਂਦ ਵਿਆਪਿਆ ਕਾਮਿ ਸੰਤਾਪਿਆ ਮੁਖਹੁ ਹਰਿ ਹਰਿ ਕਹਾਵੈ ॥
ਗ਼ਫ਼ਲਤਿ ਦੀ ਨੀਂਦ ਦਾ ਦੱਬਿਆ ਹੋਇਆ, ਕਾਮ ਦਾ ਮਾਰਿਆ ਹੋਇਆ, ਮੂੰਹ ਨਾਲ ਹੀ ‘ਹਰੇ! ਹਰੇ!’ ਆਖਦਾ ਹੈ,
Engulfed in sleep, and tormented by frustrated sexual desire, he chants the Lord's Name with his mouth.
ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹ ਕੁਟੇ ਕਿਆ ਫਲੁ ਪਾਵੈ ॥
ਆਪਣਾ ਨਾਮ ਭੀ ਵੈਸ਼ਨੋ (ਵਿਸ਼ਨੂੰ ਦਾ ਭਗਤ) ਰੱਖਿਆ ਹੋਇਆ ਹੈ, ਪਰ ਕਰਤੂਤਾਂ ਕਰਕੇ ਹਉਮੈ ਵਿਚ ਜਕੜਿਆ ਪਿਆ ਹੈ, (ਸੋ, ਸਰੀਰ ਧੋਣ, ਚੱਕ੍ਰ ਬਨਾਉਣ ਆਦਿਕ ਕਰਮ ਤੋਹ ਕੁੱਟਣ ਸਮਾਨ ਹਨ) ਤੋਹ ਕੁੱਟਿਆਂ (ਉਹਨਾਂ ਵਿਚੋਂ) ਚਉਲ ਨਹੀਂ ਲੱਭ ਪੈਣੇ ।
He is called a Vaishnav, but he is bound to deeds of egotism; by threshing only husks, what rewards can be obtained?
ਹੰਸਾ ਵਿਚਿ ਬੈਠਾ ਬਗੁ ਨ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ ॥
ਹੰਸਾਂ ਵਿਚ ਬੈਠਾ ਹੋਇਆ ਬਗਲਾ ਹੰਸ ਨਹੀਂ ਬਣ ਜਾਂਦਾ, (ਹੰਸਾਂ ਵਿਚ) ਬੈਠਾ ਹੋਇਆ ਭੀ ਉਹ ਸਦਾ ਮੱਛੀ (ਫੜਨ) ਲਈ ਤਾੜੀ ਲਾਂਦਾ ਹੈ;
Sitting among the swans, the crane does not become one of them; sitting there, he keeps staring at the fish.
ਜਾ ਹੰਸ ਸਭਾ ਵੀਚਾਰੁ ਕਰਿ ਦੇਖਨਿ ਤਾ ਬਗਾ ਨਾਲਿ ਜੋੜੁ ਕਦੇ ਨ ਆਵੈ ॥
ਜਦੋਂ ਹੰਸ ਰਲ ਕੇ ਵਿਚਾਰ ਕਰ ਕੇ ਵੇਖਦੇ ਹਨ ਤਾਂ (ਇਹੀ ਸਿੱਟਾ ਨਿਕਲਦਾ ਹੈ ਕਿ) ਬਗਲਿਆਂ ਨਾਲ ਉਹਨਾਂ ਦਾ ਜੋੜ ਫਬਦਾ ਨਹੀਂ,
And when the gathering of swans looks and sees, they realize that they can never form an alliance with the crane.
ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ ॥
(ਕਿਉਂਕਿ) ਹੰਸਾਂ ਦੀ ਖ਼ੁਰਾਕ ਹੀਰੇ ਮੋਤੀ ਹਨ ਤੇ ਬਗਲਾ ਡੱਡੀਆਂ ਲੱਭਣ ਜਾਂਦਾ ਹੈ; ਵਿਚਾਰਾ ਬਗਲਾ (ਆਖ਼ਰ ਹੰਸਾਂ ਦੀ ਡਾਰ ਵਿਚੋਂ) ਉੱਡ ਹੀ ਜਾਂਦਾ ਹੈ ਕਿ ਮਤਾਂ ਮੇਰਾ ਪਾਜ ਖੁਲ੍ਹ ਨ ਜਾਏ ।
The swans peck at the diamonds and pearls, while the crane chases after frogs.
ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ ॥
ਪਰ, ਦੋਸ ਕਿਸ ਨੂੰ ਦਿੱਤਾ ਜਾਏ? ਪਰਮਾਤਮਾ ਨੂੰ ਵੀ ਇਹੀ ਗੱਲ ਚੰਗੀ ਲੱਗਦੀ ਹੈ;
The poor crane flies away, so that his secret will not be exposed.
ਜਿਤੁ ਕੋ ਲਾਇਆ ਤਿਤ ਹੀ ਲਾਗਾ ਕਿਸੁ ਦੋਸੁ ਦਿਚੈ ਜਾ ਹਰਿ ਏਵੈ ਭਾਵੈ ॥
ਜਿੱਧਰ ਕੋਈ ਜੀਵ ਲਾਇਆ ਜਾਂਦਾ ਹੈ ਓਧਰ ਹੀ ਉਹ ਲੱਗਦਾ ਹੈ ।
Whatever the Lord attaches one to, to that he is attached. Who is to blame, when the Lord wills it so?
ਸਤਿਗੁਰੁ ਸਰਵਰੁ ਰਤਨੀ ਭਰਪੂਰੇ ਜਿਸੁ ਪ੍ਰਾਪਤਿ ਸੋ ਪਾਵੈ ॥
ਸਤਿਗੁਰੂ (ਮਾਨੋ) ਇਕ ਸਰੋਵਰ ਹੈ ਜੋ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ, ਜਿਸ ਦੇ ਭਾਗ ਹੋਣ ਉਸੇ ਨੂੰ ਹੀ ਮਿਲਦਾ ਹੈ ।
The True Guru is the lake, overflowing with pearls. One who meets the True Guru obtains them.
ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ ॥
ਸਤਿਗੁਰੂ ਦੇ ਹੁਕਮ ਅਨੁਸਾਰ ਹੀ ਸਿੱਖ-ਹੰਸ (ਗੁਰੂ ਦੀ ਸਰਨ-ਰੂਪ) ਸਰੋਵਰ ਵਿਚ ਆ ਇਕੱਠੇ ਹੁੰਦੇ ਹਨ,
The Sikh-swans gather at the lake, according to the Will of the True Guru.
ਰਤਨ ਪਦਾਰਥ ਮਾਣਕ ਸਰਵਰਿ ਭਰਪੂਰੇ ਖਾਇ ਖਰਚਿ ਰਹੇ ਤੋਟਿ ਨ ਆਵੈ ॥
ਉਸ ਸਰੋਵਰ ਵਿਚ (ਪ੍ਰਭੂ ਦੇ ਗੁਣ ਰੂਪ) ਹੀਰੇ-ਮੋਤੀ ਨਕਾ-ਨਕ ਭਰੇ ਹੋਏ ਹਨ, ਸਿੱਖ ਇਹਨਾਂ ਨੂੰ ਆਪ ਵਰਤਦੇ ਤੇ ਹੋਰਨਾਂ ਨੂੰ ਵੰਡਦੇ ਹਨ ਇਹ ਹੀਰੇ-ਮੋਤੀ ਮੁੱਕਦੇ ਨਹੀਂ ।
The lake is filled with the wealth of these jewels and pearls; they are spent and consumed, but they never run out.
ਸਰਵਰ ਹੰਸੁ ਦੂਰਿ ਨ ਹੋਈ ਕਰਤੇ ਏਵੈ ਭਾਵੈ ॥
ਕਰਤਾਰ ਨੂੰ ਇਉਂ ਹੀ ਭਾਉਂਦਾ ਹੈ ਕਿ ਸਿੱਖ-ਹੰਸ ਗੁਰੂ-ਸਰੋਵਰ ਤੋਂ ਦੂਰ ਨਹੀਂ ਜਾਂਦਾ ।
The swan never leaves the lake; such is the Pleasure of the Creator's Will.
ਜਨ ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ ॥
ਹੇ ਨਾਨਕ! ਧੁਰੋਂ ਜਿਸ ਦੇ ਮੱਥੇ ਉਤੇ ਲਿਖਿਆ ਲੇਖ ਹੋਵੇ ਉਹ ਸਿੱਖ ਸਤਿਗੁਰੂ ਦੀ ਸਰਨੀਂ ਆਉਂਦਾ ਹੈ, (ਗੁਰ-ਸਰਨ ਆ ਕੇ) ਉਹ ਆਪ ਤਰ ਜਾਂਦਾ ਹੈ,
O servant Nanak, one who has such pre-ordained destiny inscribed upon his forehead - that Sikh comes to the Guru.
ਆਪਿ ਤਰਿਆ ਕੁਟੰਬ ਸਭਿ ਤਾਰੇ ਸਭਾ ਸ੍ਰਿਸਟਿ ਛਡਾਵੈ ॥੧॥
ਸਾਰੇ ਸਨਬੰਧੀਆਂ ਨੂੰ ਤਾਰ ਲੈਂਦਾ ਹੈ ਤੇ ਸਾਰੇ ਜਗਤ ਨੂੰ ਬਚਾ ਲੈਂਦਾ ਹੈ ।੧।
He saves himself, and saves all his generations as well; he emancipates the whole world. ||1||