ਸਲੋਕ ਮਃ ੫ ॥
Shalok, Fifth Mehl:
ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥
ਹੇ ਕਿਰਪਾਲ (ਪ੍ਰਭੂ)! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ,
Please grant Your Grace, O Merciful Lord; please forgive me.
ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥
ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ ।
Forever and ever, I chant Your Name; I fall at the feet of the True Guru.
ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥
(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ;
Please, dwell within my mind and body, and end my sufferings.
ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥
ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ ।
Please give me Your hand, and save me, that fear may not afflict me.
ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥
(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਮੇਰੇ ਗੁਣ ਗਾਂਦਾ ਰਹਾਂ,
May I sing Your Glorious Praises day and night; please commit me to this task.
ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥
ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ ।
Associating with the humble Saints, the disease of egotism is eradicated.
ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥
(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ,
The One Lord and Master is all-pervading, permeating everywhere.
ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥
ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ ।
By Guru's Grace, I have truly found the Truest of the True.
ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥
ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼,
Please bless me with Your Kindness, O Kind Lord, and bless me with Your Praises.
ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥
(ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ।੧।
Gazing upon the Blessed Vision of Your Darshan, I am in ecstasy; this is what Nanak loves. ||1||