ਮਾਝ ਮਹਲਾ ੫ ਘਰੁ ੧ ॥
Maajh, Fifth Mehl, First House:
 
ਅੰਤਰਿ ਅਲਖੁ ਨ ਜਾਈ ਲਖਿਆ ॥
ਅਦ੍ਰਿਸ਼ਟ ਪਰਮਾਤਮਾ (ਹਰੇਕ ਜੀਵ ਦੇ) ਅੰਦਰ (ਵੱਸਦਾ ਹੈ, ਪਰ ਹਰੇਕ ਜੀਵ ਆਪਣੇ ਅੰਦਰ ਉਸ ਦੀ ਹੋਂਦ ਨੂੰ) ਜਾਚ ਨਹੀਂ ਸਕਦਾ ।
The Unseen Lord is within, but He cannot be seen.
 
ਨਾਮੁ ਰਤਨੁ ਲੈ ਗੁਝਾ ਰਖਿਆ ॥
(ਹਰੇਕ ਜੀਵ ਦੇ ਅੰਦਰ) ਪਰਮਾਤਮਾ ਦਾ ਸੇ੍ਰਸ਼ਟ ਅਮੋਲਕ ਨਾਮ ਮੌਜੂਦ ਹੈ (ਪਰਮਾਤਮਾ ਨੇ ਹਰੇਕ ਦੇ ਅੰਦਰ) ਲੁਕਾ ਕੇ ਰੱਖ ਦਿੱਤਾ ਹੈ (ਹਰੇਕ ਜੀਵ ਨੂੰ ਉਸ ਦੀ ਕਦਰ ਨਹੀਂ) ।
He has taken the Jewel of the Naam, the Name of the Lord, and He keeps it well concealed.
 
ਅਗਮੁ ਅਗੋਚਰੁ ਸਭ ਤੇ ਊਚਾ ਗੁਰ ਕੈ ਸਬਦਿ ਲਖਾਵਣਿਆ ॥੧॥
(ਸਭ ਜੀਵਾਂ ਦੇ ਅੰਦਰ ਵੱਸਦਾ ਹੋਇਆ ਭੀ ਪਰਮਾਤਮਾ) ਜੀਵਾਂ ਦੀ ਪਹੁੰਚ ਤੋਂ ਪਰੇ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਸਭ ਜੀਵਾਂ ਦੀ ਆਤਮਕ ਉਡਾਰੀ ਤੋਂ ਉੱਚਾ ਹੈ । (ਹਾਂ) ਗੁਰੂ ਦੇ ਸ਼ਬਦ ਵਿਚ ਜੁੜਿਆਂ (ਜੀਵ ਨੂੰ ਆਪਣੇ ਅੰਦਰ ਉਸ ਦੀ ਹੋਂਦ ਦੀ) ਸਮਝ ਆ ਸਕਦੀ ਹੈ ।੧।
The Inaccessible and Incomprehensible Lord is the highest of all. Through the Word of the Guru's Shabad, He is known. ||1||
 
ਹਉ ਵਾਰੀ ਜੀਉ ਵਾਰੀ ਕਲਿ ਮਹਿ ਨਾਮੁ ਸੁਣਾਵਣਿਆ ॥
ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਕੁਰਬਾਨ ਹਾਂ, ਜੇਹੜੇ ਮਨੁੱਖਾ ਜਨਮ ਵਿਚ (ਆ ਕੇ ਆਪ ਪਰਮਾਤਮਾ ਦਾ ਨਾਮ ਸੁਣਦੇ ਹਨ ਤੇ ਹੋਰਨਾਂ ਨੂੰ) ਨਾਮ ਸੁਣਾਂਦੇ ਹਨ ।
I am a sacrifice, my soul is a sacrifice, to those who chant the Naam, in this Dark Age of Kali Yuga.
 
ਸੰਤ ਪਿਆਰੇ ਸਚੈ ਧਾਰੇ ਵਡਭਾਗੀ ਦਰਸਨੁ ਪਾਵਣਿਆ ॥੧॥ ਰਹਾਉ ॥
ਸਦਾ-ਥਿਰ ਪਰਮਾਤਮਾ ਨੇ ਜਿਨ੍ਹਾਂ ਨੂੰ (ਆਪਣੇ ਨਾਮ ਦਾ) ਸਹਾਰਾ ਦਿੱਤਾ ਹੈ, ਉਹ ਸੰਤ ਬਣ ਗਏ, ਉਹ ਉਸ ਦੇ ਪਿਆਰੇ ਹੋ ਗਏ, ਉਹਨਾਂ ਵਡ-ਭਾਗੀਆਂ ਨੇ ਪਰਮਾਤਮਾ ਦਾ ਦਰਸਨ ਪਾ ਲਿਆ ।੧।ਰਹਾਉ।
The Beloved Saints were established by the True Lord. By great good fortune, the Blessed Vision of their Darshan is obtained. ||1||Pause||
 
ਸਾਧਿਕ ਸਿਧ ਜਿਸੈ ਕਉ ਫਿਰਦੇ ॥
ਜੋਗ ਸਾਧਨ ਕਰਨ ਵਾਲੇ ਜੋਗੀ, ਜੋਗ ਸਾਧਨਾ ਵਿਚ ਪੁੱਗੇ ਹੋਏ ਜੋਗੀ ਜਿਸ ਪਰਮਾਤਮਾ (ਦੀ ਪ੍ਰਾਪਤੀ) ਦੀ ਖ਼ਾਤਰ (ਜੰਗਲਾਂ ਪਹਾੜਾਂ ਵਿਚ ਭਟਕਦੇ) ਫਿਰਦੇ ਹਨ,
The One who is sought by the Siddhas and the seekers,
 
ਬ੍ਰਹਮੇ ਇੰਦ੍ਰ ਧਿਆਇਨਿ ਹਿਰਦੇ ॥
ਬ੍ਰਹਮਾ ਇੰਦ੍ਰ (ਆਦਿ ਦੇਵਤੇ) ਜਿਸਨੂੰ ਆਪਣੇ ਹਿਰਦੇ ਵਿਚ ਸਿਮਰਦੇ ਹਨ,
upon whom Brahma and Indra meditate within their hearts,
 
ਕੋਟਿ ਤੇਤੀਸਾ ਖੋਜਹਿ ਤਾ ਕਉ ਗੁਰ ਮਿਲਿ ਹਿਰਦੈ ਗਾਵਣਿਆ ॥੨॥
ਤੇਤੀ ਕ੍ਰੋੜ ਦੇਵਤੇ ਭੀ ਉਸ ਦੀ ਭਾਲ ਕਰਦੇ ਹਨ (ਪਰ ਦੀਦਾਰ ਨਹੀਂ ਕਰ ਸਕਦੇ । ਵਡ-ਭਾਗੀ ਮਨੁੱਖ) ਗੁਰੂ ਨੂੰ ਮਿਲ ਕੇ ਆਪਣੇ ਹਿਰਦੇ ਵਿਚ (ਉਸ ਦੇ ਗੁਣ) ਗਾਂਦੇ ਹਨ ।੨।
whom the three hundred thirty million demi-gods search for-meeting the Guru, one comes to sing His Praises within the heart. ||2||
 
ਆਠ ਪਹਰ ਤੁਧੁ ਜਾਪੇ ਪਵਨਾ ॥
(ਹੇ ਪ੍ਰਭੂ ! ਤੇਰੀ ਬਣਾਈ ਹੋਈ) ਹਵਾ ਅੱਠੇ ਪਹਰ ਤੇਰੇ ਹੁਕਮ ਵਿਚ ਤੁਰਦੀ ਹੈ,
Twenty-four hours a day, the wind breathes Your Name.
 
ਧਰਤੀ ਸੇਵਕ ਪਾਇਕ ਚਰਨਾ ॥
(ਤੇਰੀ ਪੈਦਾ ਕੀਤੀ ਹੋਈ) ਧਰਤੀ ਤੇਰੇ ਚਰਨਾਂ ਦੀ ਟਹਲਣ ਹੈ ਸੇਵਕਾ ਹੈ ।
The earth is Your servant, a slave at Your Feet.
 
ਖਾਣੀ ਬਾਣੀ ਸਰਬ ਨਿਵਾਸੀ ਸਭਨਾ ਕੈ ਮਨਿ ਭਾਵਣਿਆ ॥੩॥
ਚੌਹਾਂ ਖਾਣੀਆਂ ਵਿਚ ਜੰਮੇ ਹੋਏ ਤੇ ਭਾਂਤ ਭਾਂਤ ਦੀਆਂ ਬੋਲੀਆਂ ਬੋਲਣ ਵਾਲੇ ਸਭ ਜੀਵਾਂ ਦੇ ਅੰਦਰ ਤੂੰ ਵੱਸ ਰਿਹਾ ਹੈਂ, ਤੂੰ ਸਭ ਜੀਵਾਂ ਦੇ ਮਨ ਵਿਚ ਪਿਆਰਾ ਲੱਗਦਾ ਹੈਂ ।੩।
In the four sources of creation, and in all speech, You dwell. You are dear to the minds of all. ||3||
 
ਸਾਚਾ ਸਾਹਿਬੁ ਗੁਰਮੁਖਿ ਜਾਪੈ ॥
(ਹੇ ਭਾਈ !) ਮਾਲਕ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਗੁਰੂ ਦੀ ਸ਼ਰਨ ਪਿਆਂ ਉਸ ਦੀ ਸੂਝ ਆਉਂਦੀ ਹੈ,
The True Lord and Master is known to the Gurmukhs.
 
ਪੂਰੇ ਗੁਰ ਕੈ ਸਬਦਿ ਸਿਞਾਪੈ ॥
ਪੂਰੇ ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਉਸ ਨਾਲ ਜਾਣ-ਪਛਾਣ ਬਣਦੀ ਹੈ ।
He is realized through the Shabad, the Word of the Perfect Guru.
 
ਜਿਨ ਪੀਆ ਸੇਈ ਤ੍ਰਿਪਤਾਸੇ ਸਚੇ ਸਚਿ ਅਘਾਵਣਿਆ ॥੪॥
ਜਿਨ੍ਹਾਂ ਮਨੁੱਖਾਂ ਨੇ ਉਸ ਪ੍ਰਭੂ ਦਾ ਨਾਮ-ਅੰਮ੍ਰਿਤ ਪੀਤਾ ਹੈ, ਉਹੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜੇ ਹਨ ।੪।
Those who drink it in are satisfied. Through the Truest of the True, they are fulfilled. ||4||
 
ਤਿਸੁ ਘਰਿ ਸਹਜਾ ਸੋਈ ਸੁਹੇਲਾ ॥
ਜੇਹੜਾ ਮਨੁੱਖ ਗੁਰੂ ਦੇ ਚਰਨਾਂ ਵਿਚ ਆਪਣਾ ਮਨ ਜੋੜਦਾ ਹੈ, ਉਸ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ,
In the home of their own beings, they are peacefully and comfortably at ease.
 
ਅਨਦ ਬਿਨੋਦ ਕਰੇ ਸਦ ਕੇਲਾ ॥
ਉਹ ਮਨੁੱਖ ਸੁਖੀ (ਜੀਵਨ ਬਤੀਤ ਕਰਦਾ) ਹੈ, ਉਹ ਸਦਾ ਆਤਮਕ ਖ਼ੁਸ਼ੀਆਂ ਆਤਮਕ ਆਨੰਦ ਮਾਣਦਾ ਹੈ ।
They are blissful, enjoying pleasures, and eternally joyful.
 
ਸੋ ਧਨਵੰਤਾ ਸੋ ਵਡ ਸਾਹਾ ਜੋ ਗੁਰ ਚਰਣੀ ਮਨੁ ਲਾਵਣਿਆ ॥੫॥
ਉਹ ਮਨੁੱਖ (ਅਸਲ) ਧਨ ਦਾ ਮਾਲਕ ਹੋ ਗਿਆ ਹੈ, ਉਹ ਮਨੁੱਖ ਵੱਡਾ ਸ਼ਾਹ ਬਣ ਗਿਆ ਹੈ ।੫।
They are wealthy, and the greatest kings; they center their minds on the Guru's Feet. ||5||
 
ਪਹਿਲੋ ਦੇ ਤੈਂ ਰਿਜਕੁ ਸਮਾਹਾ ॥
(ਹੇ ਪ੍ਰਭੂ ! ਜੀਵ ਨੂੰ ਪੈਦਾ ਕਰਨ ਤੋਂ) ਪਹਿਲਾਂ ਤੂੰ (ਮਾਂ ਦੇ ਥਣਾਂ ਵਿਚ ਉਸ ਦੇ ਵਾਸਤੇ ਦੁੱਧ) ਰਿਜ਼ਕ ਦਾ ਪ੍ਰਬੰਧ ਕਰਦਾ ਹੈਂ,
First, You created nourishment;
 
ਪਿਛੋ ਦੇ ਤੈਂ ਜੰਤੁ ਉਪਾਹਾ ॥
ਫਿਰ ਤੂੰ ਜੀਵ ਨੂੰ ਪੈਦਾ ਕਰਦਾ ਹੈਂ ।
then, You created the living beings.
 
ਤੁਧੁ ਜੇਵਡੁ ਦਾਤਾ ਅਵਰੁ ਨ ਸੁਆਮੀ ਲਵੈ ਨ ਕੋਈ ਲਾਵਣਿਆ ॥੬॥
ਹੇ ਸੁਆਮੀ ! ਤੇਰੇ ਜੇਡਾ ਵੱਡਾ ਹੋਰ ਕੋਈ ਦਾਤਾ ਨਹੀਂ ਹੈ, ਕੋਈ ਤੇਰੀ ਬਰਾਬਰੀ ਨਹੀਂ ਕਰ ਸਕਦਾ ।੬।
There is no other Giver as Great as You, O my Lord and Master. None approach or equal You. ||6||
 
ਜਿਸੁ ਤੂੰ ਤੁਠਾ ਸੋ ਤੁਧੁ ਧਿਆਏ ॥
(ਹੇ ਪ੍ਰਭੂ !) ਜਿਸ ਮਨੁੱਖ ਉੱਤੇ ਤੂੰ ਪ੍ਰਸੰਨ ਹੁੰਦਾ ਹੈਂ, ਉਹ ਤੇਰਾ ਧਿਆਨ ਧਰਦਾ ਹੈ,
Those who are pleasing to You meditate on You.
 
ਸਾਧ ਜਨਾ ਕਾ ਮੰਤ੍ਰੁ ਕਮਾਏ ॥
ਉਹ ਉਹਨਾਂ ਗੁਰਮੁਖਾਂ ਦਾ ਉਪਦੇਸ਼ ਕਮਾਂਦਾ ਹੈ ਜਿਨ੍ਹਾਂ ਆਪਣੇ ਮਨ ਨੂੰ ਸਾਧਿਆ ਹੋਇਆ ਹੈ ।
They practice the Mantra of the Holy.
 
ਆਪਿ ਤਰੈ ਸਗਲੇ ਕੁਲ ਤਾਰੇ ਤਿਸੁ ਦਰਗਹ ਠਾਕ ਨ ਪਾਵਣਿਆ ॥੭॥
ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਆਪ ਪਾਰ ਲੰਘ ਜਾਂਦਾ ਹੈ, ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ, ਤੇਰੀ ਹਜ਼ੂਰੀ ਵਿਚ ਪਹੁੰਚਣ ਦੇ ਰਾਹ ਵਿਚ ਉਸ ਨੂੰ ਕੋਈ ਰੋਕ ਨਹੀਂ ਪਾ ਸਕਦਾ ।੭।
They themselves swim across, and they save all their ancestors and families as well. In the Court of the Lord, they meet with no obstruction. ||7||
 
ਤੂੰ ਵਡਾ ਤੂੰ ਊਚੋ ਊਚਾ ॥
(ਹੇ ਪ੍ਰਭੂ ! ਤਾਕਤ ਤੇ ਸਮਰੱਥਾ ਵਿਚ) ਤੂੰ (ਸਭ ਤੋਂ) ਵੱਡਾ ਹੈਂ (ਆਤਮਕ ਉੱਚਤਾ ਵਿਚ) ਤੂੰ ਸਭ ਤੋਂ ਉੱਚਾ ਹੈਂ,
You are so Great! You are the Highest of the High!
 
ਤੂੰ ਬੇਅੰਤੁ ਅਤਿ ਮੂਚੋ ਮੂਚਾ ॥
ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਤੂੰ ਬੇਅੰਤ ਵੱਡੀ ਹਸਤੀ ਵਾਲਾ ਹੈਂ ।
You are Infinite, You are Everything!
 
ਹਉ ਕੁਰਬਾਣੀ ਤੇਰੈ ਵੰਞਾ ਨਾਨਕ ਦਾਸ ਦਸਾਵਣਿਆ ॥੮॥੧॥੩੫॥
ਹੇ ਨਾਨਕ ! (ਆਖ—ਹੇ ਪ੍ਰਭੂ !) ਮੈਂ ਤੈਥੋਂ ਕੁਰਬਾਨ ਜਾਂਦਾ ਹਾਂ, ਮੈਂ ਤੇਰੇ ਦਾਸਾਂ ਦਾ ਦਾਸ ਹਾਂ ।੮।੧।੩੫।
I am a sacrifice to You. Nanak is the slave of Your slaves. ||8||1||35||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by