ਮਃ ੫ ॥
Fifth Mehl:
ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥
ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ ।
Meditate on the One Lord within your mind, and enter the Sanctuary of the One Lord alone.
ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥
ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ ।
Be in love with the One Lord; there is no other at all.
ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥
ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ ।
Beg from the One Lord, the Great Giver, and you will be blessed with everything.
ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥
ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ ।
In your mind and body, with each breath and morsel of food, meditate on the One and only Lord God.
ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥
ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ ।
The Gurmukh obtains the true treasure, the Ambrosial Naam, the Name of the Lord.
ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥
ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ ।
Very fortunate are those humble Saints, within whose minds the Lord has come to abide.
ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥
ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ ।
He is pervading and permeating the water, the land and the sky; there is no other at all.
ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥
ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ।੨।
Meditating on the Naam, and chanting the Naam, Nanak abides in the Will of his Lord and Master. ||2||