ਪਉੜੀ ॥
Pauree:
ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥
(ਹੇ ਪ੍ਰਭੂ!) ਜਿੱਥੇ ਹੋਰ ਕੋਈ (ਜੀਵ ਸਹਾਇਤਾ ਕਰਨ ਜੋਗਾ) ਨਹੀਂ ਉਥੇ, ਹੇ ਪ੍ਰਭੂ! ਤੂੰ ਹੀ ਮਦਦ ਕਰਨ ਜੋਗਾ ਹੈਂ,
Where You are, Almighty Lord, there is no one else.
ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥
ਮਾਂ ਦੇ ਪੇਟ ਦੀ ਅੱਗ ਵਿਚ ਜੀਵ ਨੂੰ ਤੇਰਾ ਹੀ ਸਹਾਰਾ ਹੁੰਦਾ ਹੈ ।
There, in the fire of the mother's womb, You protected us.
ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥
(ਹੇ ਪ੍ਰਭੂ! ਤੇਰਾ ਨਾਮ) ਸੁਣ ਕੇ ਜਮਦੂਤ (ਨੇੜੇ ਨਹੀਂ ਢੁਕਦੇ), ਤੇਰੇ ਨਾਮ ਦੀ ਬਰਕਤਿ ਨਾਲ (ਜੀਵ ਨੂੰ) ਛੱਡ ਕੇ ਚਲੇ ਜਾਂਦੇ ਹਨ ।
Hearing Your Name, the Messenger of Death runs away.
ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥
ਇਸ ਔਖੇ ਤੇ ਅਥਾਹ ਸੰਸਾਰ-ਸਮੁੰਦਰ ਨੂੰ ਜੀਵ ਗੁਰੂ ਦੇ ਸ਼ਬਦ (ਦੀ ਸਹਾਇਤਾ) ਨਾਲ ਪਾਰ ਕਰ ਲੈਂਦੇ ਹਨ ।
The terrifying, treacherous, impassible world-ocean is crossed over, through the Word of the Guru's Shabad.
ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥
ਪਰ ਉਹੀ ਬੰਦੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਛਕਦੇ ਹਨ ਜਿਨ੍ਹਾਂ ਦੇ ਅੰਦਰ ਇਸ ਦੀ ਭੱੁਖ-ਪਿਆਸ ਪੈਦਾ ਹੋਈ ਹੈ,
Those who feel thirst for You, take in Your Ambrosial Nectar.
ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥
ਜੇਹੜੇ ਸੰਸਾਰ ਵਿਚ ਨਾਮ-ਸਿਮਰਨ ਨੂੰ ਹੀ ਸਭ ਤੋਂ ਚੰਗਾ ਨੇਕ ਕੰਮ ਜਾਣ ਕੇ ਪ੍ਰਭੂ ਦੇ ਗੁਣ ਗਾਂਦੇ ਹਨ ।
This is the only act of goodness in this Dark Age of Kali Yuga, to sing the Glorious Praises of the Lord of the Universe.
ਸਭਸੈ ਨੋ ਕਿਰਪਾਲੁ ਸਮ੍ਹਾਲੇ ਸਾਹਿ ਸਾਹਿ ॥
ਕਿਰਪਾਲ ਪ੍ਰਭੂ ਹਰੇਕ ਜੀਵ ਦੀ ਸੁਆਸ ਸੁਆਸ ਸੰਭਾਲ ਕਰਦਾ ਹੈ ।
He is Merciful to all; He sustains us with each and every breath.
ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥
ਹੇ ਪ੍ਰਭੂ! ਜਿਹੜਾ ਜੀਵ ਤੇਰੀ ਸਰਨ ਆਉਂਦਾ ਹੈ ਉਹ (ਤੇਰੇ ਦਰ ਤੋਂ) ਖ਼ਾਲੀ ਨਹੀਂ ਜਾਂਦਾ ।੯।
Those who come to You with love and faith are never turned away empty-handed. ||9||