ਮਾਝ ਮਹਲਾ ੫ ॥
Maajh, Fifth Mehl:
ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥
ਉਹ ਕੇਹੜਾ ਮਨੁੱਖ ਹੈ ਜੋ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ?
Who is liberated, and who is united?
ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥
ਉਹ ਕੇਹੜਾ ਮਨੁੱਖ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ ਤੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ ?
Who is a spiritual teacher, and who is a preacher?
ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥
(ਸੁਚੱਜਾ) ਗ੍ਰਿਹਸਤੀ ਕੌਣ ਹੋ ਸਕਦਾ ਹੈ ? ਮਾਇਆ ਤੋਂ ਨਿਰਲੇਪ ਕੌਣ ਹੈ ? ਉਹ ਕੇਹੜਾ ਮਨੁੱਖ ਹੈ ਜੋ (ਮਨੁੱਖਾ ਜਨਮ ਦੀ) ਕਦਰ ਸਮਝਦਾ ਹੈ ? ।੧।
Who is a house-holder, and who is a renunciate? Who can estimate the Lord's Value? ||1||
ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥
ਮਨੁੱਖ (ਮਾਇਆ ਦੇ ਮੋਹ ਦੇ ਬੰਧਨਾਂ ਵਿਚ) ਕਿਵੇਂ ਬੱਝ ਜਾਂਦਾ ਹੈ ਤੇ ਕਿਵੇਂ (ਉਹਨਾਂ ਬੰਧਨਾਂ ਤੋਂ) ਸੁਤੰਤਰ ਹੁੰਦਾ ਹੈ ?
How is one bound, and how is one freed of his bonds?
ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥
ਕਿਸ ਤਰੀਕੇ ਨਾਲ ਜਨਮ ਮਰਨ ਦਾ ਗੇੜ ਮੁੱਕਦਾ ਹੈ ?
How can one escape from the cycle of coming and going in reincarnation?
ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥
ਸੁਚੱਜੇ ਕੰਮ ਕੇਹੜੇ ਹਨ ? ਉਹ ਕੇਹੜਾ ਮਨੁੱਖ ਹੈ ਜੋ ਦੁਨੀਆ ਵਿਚ ਵਿਚਰਦਾ ਹੋਇਆ ਭੀ ਵਾਸਨਾ-ਰਹਿਤ ਹੈ ? ਉਹ ਕੇਹੜਾ ਮਨੁੱਖ ਹੈ ਜੋ ਆਪ ਸਿਫ਼ਤਿ-ਸਾਲਾਹ ਕਰਦਾ ਹੈ ਤੇ (ਹੋਰਨਾਂ ਪਾਸੋਂ) ਕਰਾਂਦਾ ਹੈ ? ।੨।
Who is subject to karma, and who is beyond karma? Who chants the Name, and inspires others to chant it? ||2||
ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥
ਸੁਖੀ ਜੀਵਨ ਵਾਲਾ ਕੌਣ ਹੈ ? ਕੌਣ ਦੁੱਖਾਂ ਵਿਚ ਘਿਰਿਆ ਹੋਇਆ ਹੈ ?
Who is happy, and who is sad?
ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥
ਸਨਮੁਖ ਕਿਸ ਨੂੰ ਕਿਹਾ ਜਾਂਦਾ ਹੈ ? ਬੇਮੁਖ ਕਿਸ ਨੂੰ ਆਖੀਦਾ ਹੈ ?
Who, as sunmukh, turns toward the Guru, and who, as vaymukh, turns away from the Guru?
ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥
ਪ੍ਰਭੂ-ਚਰਨਾਂ ਵਿਚ ਕਿਸ ਤਰ੍ਹਾਂ ਮਿਲ ਸਕੀਦਾ ਹੈ ? ਮਨੁੱਖ ਪ੍ਰਭੂ ਤੋਂ ਕਿਵੇਂ ਵਿੱਛੁੜ ਜਾਂਦਾ ਹੈ ? ਇਹ ਜਾਚ ਕੌਣ ਸਿਖਾਂਦਾ ਹੈ ? ।੩।
How can one meet the Lord? How is one separated from Him? Who can reveal the way to me? ||3||
ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥
ਉਹ ਕੇਹੜਾ ਸ਼ਬਦ ਹੈ ਜਿਸ ਦੀ ਰਾਹੀਂ ਵਿਕਾਰਾਂ ਵਲ ਦੌੜਦਾ ਮਨ ਟਿਕ ਜਾਂਦਾ ਹੈ ?
What is that Word, by which the wandering mind can be restrained?
ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥
ਉਹ ਕੇਹੜਾ ਉਪਦੇਸ਼ ਹੈ ਜਿਸ ਉੱਤੇ ਤੁਰ ਕੇ ਮਨੁੱਖ ਦੁੱਖ ਸੁਖ ਇਕੋ ਜਿਹੇ ਸਹਾਰ ਸਕਦਾ ਹੈ ?
What are those teachings, by which we may endure pain and pleasure alike?
ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥
ਉਹ ਕੇਹੜਾ ਜੀਵਨ-ਢੰਗ ਹੈ ਜਿਸ ਨਾਲ ਮਨੁੱਖ ਪਰਮਾਤਮਾ ਨੂੰ ਸਿਮਰ ਸਕੇ ? ਕਿਸ ਤਰ੍ਹਾਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੇ ? ।੪।
What is that lifestyle, by which we may come to meditate on the Supreme Lord? How may we sing the Kirtan of His Praises? ||4||
ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪਰਮਾਤਮਾ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ ।
The Gurmukh is liberated, and the Gurmukh is linked.
ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥
ਗੁਰੂ ਦੀ ਸ਼ਰਨ ਵਿਚ ਰਹਿਣ ਵਾਲਾ ਮਨੁੱਖ ਹੀ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ।
The Gurmukh is the spiritual teacher, and the Gurmukh is the preacher.
ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ ਭਾਗਾਂ ਵਾਲਾ ਗ੍ਰਿਹਸਤ ਹੈ, ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ । ਉਹੀ ਮਨੁੱਖਾ ਜਨਮ ਦੀ ਕਦਰ ਸਮਝਦਾ ਹੈ ।੫।
Blessed is the Gurmukh, the householder and the renunciate. The Gurmukh knows the Lord's Value. ||5||
ਹਉਮੈ ਬਾਧਾ ਗੁਰਮੁਖਿ ਛੂਟਾ ॥
(ਆਪਣੇ ਮਨ ਦੇ ਪਿੱਛੇ ਤੁਰ ਕੇ ਮਨੁੱਖ ਆਪਣੀ ਹੀ) ਹਉਮੈ ਦੇ ਕਾਰਨ (ਮਾਇਆ ਦੇ ਬੰਧਨਾਂ ਵਿਚ) ਬੱਝ ਜਾਂਦਾ ਹੈ, ਗੁਰੂ ਦੀ ਸ਼ਰਨ ਪੈ ਕੇ (ਇਹਨਾਂ ਬੰਧਨਾਂ ਤੋਂ) ਆਜ਼ਾਦ ਹੋ ਜਾਂਦਾ ਹੈ ।
Egotism is bondage; as Gurmukh, one is emancipated.
ਗੁਰਮੁਖਿ ਆਵਣੁ ਜਾਵਣੁ ਤੂਟਾ ॥
ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।
The Gurmukh escapes the cycle of coming and going in reincarnation.
ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥
ਗੁਰੂ ਦੇ ਸਨਮੁਖ ਰਹਿ ਕੇ ਹੀ ਸੁਚੱਜੇ ਕੰਮ ਹੋ ਸਕਦੇ ਹਨ । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਾਸਨਾ ਰਹਿਤ ਰਹਿੰਦਾ ਹੈ । ਅਜੇਹਾ ਮਨੁੱਖ ਜੋ ਕੁਝ ਭੀ ਕਰਦਾ ਹੈ ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਕਰਦਾ ਹੈ ।੬।
The Gurmukh performs actions of good karma, and the Gurmukh is beyond karma. Whatever the Gurmukh does, is done in good faith. ||6||
ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸੁਖੀ ਜੀਵਨ ਵਾਲਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਿੱਤ ਦੁਖੀ ਰਹਿੰਦਾ ਹੈ ।
The Gurmukh is happy, while the self-willed manmukh is sad.
ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਪਰਮਾਤਮਾ ਵਲ ਮੂੰਹ ਰੱਖਣ ਵਾਲਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਰੱਬ ਵਲੋਂ ਮੂੰਹ ਮੋੜੀ ਰੱਖਦਾ ਹੈ ।
The Gurmukh turns toward the Guru, and the self-willed manmukh turns away from the Guru.
ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥
ਗੁਰੂ ਦੇ ਸਨਮੁਖ ਰਿਹਾਂ ਪਰਮਾਤਮਾ ਨੂੰ ਮਿਲ ਸਕੀਦਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਪਰਮਾਤਮਾ ਤੋਂ ਵਿੱਛੁੜ ਜਾਂਦਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ (ਸਹੀ ਜੀਵਨ ਦੀ) ਜਾਚ ਸਿਖਾਂਦਾ ਹੈ ।੭।
The Gurmukh is united with the Lord, while the manmukh is separated from Him. The Gurmukh reveals the way. ||7||
ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥
ਗੁਰੂ ਦੇ ਮੂੰਹੋਂ ਨਿਕਲਿਆ ਸ਼ਬਦ ਹੀ ਉਹ ਬੋਲ ਹੈ ਜਿਸ ਦੀ ਬਰਕਤਿ ਨਾਲ ਵਿਕਾਰਾਂ ਵਲ ਦੌੜਦਾ ਮਨ ਖਲੋ ਜਾਂਦਾ ਹੈ,
The Guru's Instruction is the Word, by which the wandering mind is restrained.
ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥
ਗੁਰੂ ਤੋਂ ਮਿਲਿਆ ਉਪਦੇਸ਼ ਹੀ (ਇਹ ਸਮਰੱਥਾ ਰੱਖਦਾ ਹੈ ਕਿ ਮਨੁੱਖ ਉਸ ਦੇ ਆਸਰੇ) ਦੁਖ ਸੁਖ ਨੂੰ ਇਕੋ ਜਿਹਾ ਕਰ ਕੇ ਸਹਾਰਦਾ ਹੈ ।
Through the Guru's Teachings, we can endure pain and pleasure alike.
ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥
ਗੁਰੂ ਦੇ ਰਾਹ ਤੇ ਤੁਰਨਾ ਹੀ ਅਜੇਹੀ ਜੀਵਨ ਚਾਲ ਹੈ ਕਿ ਇਸ ਦੀ ਰਾਹੀਂ ਮਨੁੱਖ ਪਰਮਾਤਮਾ ਦਾ ਧਿਆਨ ਧਰ ਸਕਦਾ ਹੈ ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੮।
To live as Gurmukh is the lifestyle by which we come to meditate on the Supreme Lord. The Gurmukh sings the Kirtan of His Praises. ||8||
ਸਗਲੀ ਬਣਤ ਬਣਾਈ ਆਪੇ ॥
(ਪਰ ਗੁਰਮੁਖ ਤੇ ਮਨਮੁਖ—ਇਹ) ਸਾਰੀ ਬਣਤਰ ਪਰਮਾਤਮਾ ਨੇ ਆਪ ਹੀ ਬਣਾਈ ਹੈ,
The Lord Himself created the entire creation.
ਆਪੇ ਕਰੇ ਕਰਾਏ ਥਾਪੇ ॥
(ਸਭ ਜੀਵਾਂ ਵਿਚ ਵਿਆਪਕ ਹੋ ਕੇ) ਉਹ ਆਪ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ, ਉਹ ਆਪ ਹੀ ਜਗਤ ਦੀ ਸਾਰੀ ਖੇਡ ਚਲਾ ਰਿਹਾ ਹੈ ।
He Himself acts, and causes others to act. He Himself establishes.
ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥
ਹੇ ਨਾਨਕ ! ਉਹ ਆਪ ਹੀ ਆਪਣੇ ਇੱਕ ਸਰੂਪ ਤੋਂ ਬੇਅੰਤ ਰੂਪਾਂ ਰੰਗਾਂ ਵਾਲਾ ਬਣਿਆ ਹੋਇਆ ਹੈ । (ਇਹ ਸਾਰਾ ਬਹੁ ਰੰਗੀ ਜਗਤ) ਉਸ ਇੱਕ ਵਿਚ ਹੀ ਲੀਨ ਹੋ ਜਾਂਦਾ ਹੈ ।੮।੨।੩੬।
From oneness, He has brought forth the countless multitudes. O Nanak, they shall merge into the One once again. ||9||2||36||