ਪਉੜੀ ॥
Pauree:
ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥
ਹੇ ਪ੍ਰਭੂ! ਮੈਂ ਉਸ ਢਾਢੀ ਤੋਂ ਸਦਕੇ ਜਾਂਦਾ ਹਾਂ ਜੋ ਤੇਰੀ ਸੇਵਾ-ਭਗਤੀ ਕਰਦਾ ਹੈ,
I am a sacrifice to that musician who is Your servant, O Lord.
ਹਉ ਤਿਸੁ ਢਾਢੀ ਬਲਿਹਾਰ ਜਿ ਗਾਵੈ ਗੁਣ ਅਪਾਰ ॥
ਮੈਂ ਉਸ ਢਾਢੀ ਤੋਂ ਵਾਰਨੇ ਜਾਂਦਾ ਹਾਂ ਜੋ ਤੇਰੇ ਬੇਅੰਤ ਗੁਣ ਗਾਂਦਾ ਹੈ ।
I am a sacrifice to that musician who sings the Glorious Praises of the Infinite Lord.
ਸੋ ਢਾਢੀ ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ ॥
ਭਾਗਾਂ ਵਾਲਾ ਹੈ ਉਹ ਢਾਢੀ, ਜਿਸ ਨੂੰ ਅਕਾਲ ਪੁਰਖ ਆਪ ਚਾਹੁੰਦਾ ਹੈ,
Blessed, blessed is that musician, for whom the Formless Lord Himself longs.
ਸੋ ਢਾਢੀ ਭਾਗਠੁ ਜਿਸੁ ਸਚਾ ਦੁਆਰ ਬਾਰੁ ॥
ਮੁਬਾਰਿਕ ਹੈ ਉਹ ਢਾਢੀ, ਜਿਸ ਨੂੰ ਪ੍ਰਭੂ ਦਾ ਸੱਚਾ ਦਰ ਪ੍ਰਾਪਤ ਹੈ ।
Very fortunate is that musician who comes to the gate of the Court of the True Lord.
ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ ॥
ਹੇ ਪ੍ਰਭੂ! ਅਜੇਹਾ (ਸੁਭਾਗਾ) ਢਾਢੀ ਸਦਾ ਤੈਨੂੰ ਧਿਆਉਂਦਾ ਹੈ, ਦਿਨ ਰਾਤ ਤੇਰੇ ਗੁਣ ਗਾਂਦਾ ਹੈ,
That musician meditates on You, Lord, and praises You day and night.
ਮੰਗੈ ਅੰਮ੍ਰਿਤ ਨਾਮੁ ਨ ਆਵੈ ਕਦੇ ਹਾਰਿ ॥
ਤੈਥੋਂ ਤੇਰਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਮੰਗਦਾ ਹੈ । ਉਹ ਢਾਢੀ ਮਨੁੱਖਾ ਜਨਮ ਦੀ ਬਾਜ਼ੀ ਹਾਰ ਕੇ ਤੇਰੇ ਪਾਸ ਨਹੀਂ ਆਉਂਦਾ (ਜਿੱਤ ਕੇ ਹੀ ਆਉਂਦਾ ਹੈ) ।
He begs for the Ambrosial Naam, the Name of the Lord, and will never be defeated.
ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰ ॥
ਹੇ ਪ੍ਰਭੂ! ਤੇਰਾ ਸਦਾ-ਥਿਰ ਨਾਮ ਹੀ (ਉਸ ਢਾਢੀ ਪਾਸ, ਪੜਦਾ ਕੱਜਣ ਲਈ) ਕੱਪੜਾ ਹੈ, ਤੇ (ਆਤਮਕ) ਖ਼ੁਰਾਕ ਹੈ, ਉਹ ਸਦਾ ਇਕ-ਰਸ ਤੇਰੀ ਯਾਦ ਵਿਚ ਜੁੜਿਆ ਰਹਿੰਦਾ ਹੈ ।
His clothes and his food are true, and he enshrines love for the Lord within.
ਸੋ ਢਾਢੀ ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥੧੧॥
(ਅਸਲ) ਗੁਣਵਾਨ ਉਹੀ ਢਾਢੀ ਹੈ ਜਿਸ ਨੂੰ ਪ੍ਰਭੂ ਦਾ ਪਿਆਰ ਹਾਸਲ ਹੈ ।੧੧।
Praiseworthy is that musician who loves God. ||11||