ਮਃ ੫ ॥
Fifth Mehl:
ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥
ਹੇ ਨਾਨਕ! ਪੂਰਾ ਗੁਰੂ (ਤਾਂ ਇਹ) ਮਤਿ ਦੇਂਦਾ ਹੈ ਕਿ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ;
O Nanak, meditate on the Naam, the Name of the Lord; this is the Teaching imparted by the Perfect Guru.
ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥
(ਪਰ ਉਂਞ) ਜਪ ਤਪ ਸੰਜਮ (ਆਦਿਕ ਕਰਮ-ਕਾਂਡ) ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਹੇ ਹਨ, ਰਜ਼ਾ ਅਨੁਸਾਰ ਹੀ ਪ੍ਰਭੂ (ਇਸ ਕਰਮ ਕਾਂਡ ਵਿਚੋਂ ਜੀਵਾਂ ਨੂੰ) ਕੱਢ ਲੈਂਦਾ ਹੈ ।
In the Lord's Will, they practice meditation, austerity and self-discipline; in the Lord's Will, they are released.
ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥
ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ ਜੂਨਾਂ ਵਿਚ ਭਟਕਦਾ ਹੈ, ਰਜ਼ਾ ਵਿਚ ਹੀ ਪ੍ਰਭੂ (ਜੀਵ ਉਤੇ) ਬਖ਼ਸ਼ਸ਼ ਕਰਦਾ ਹੈ ।
In the Lord's Will, they are made to wander in reincarnation; in the Lord's Will, they are forgiven.
ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥
ਉਸ ਦੀ ਰਜ਼ਾ ਵਿਚ ਹੀ (ਜੀਵ ਨੂੰ) ਦੁੱਖ ਸੁਖ ਭੋਗਣਾ ਪੈਂਦਾ ਹੈ, ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਜੀਵਾਂ ਉਤੇ) ਮੇਹਰ ਕਰਦਾ ਹੈ ।
In the Lord's Will, pain and pleasure are experienced; in the Lord's Will, actions are performed.
ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥
ਪ੍ਰਭੂ ਆਪਣੀ ਰਜ਼ਾ ਵਿਚ ਹੀ ਸਰੀਰ ਬਣਾ ਕੇ (ਉਸ ਵਿਚ) ਜਿੰਦ ਪਾ ਦੇਂਦਾ ਹੈ,
In the Lord's Will, clay is fashioned into form; in the Lord's Will, His Light is infused into it.
ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥
ਰਜ਼ਾ ਵਿਚ ਹੀ ਜੀਵਾਂ ਨੂੰ ਭੋਗਾਂ ਵਲ ਪ੍ਰੇਰਦਾ ਹੈ ਤੇ ਰਜ਼ਾ ਅਨੁਸਾਰ ਹੀ ਭੋਗਾਂ ਵਲੋਂ ਰੋਕਦਾ ਹੈ ।
In the Lord's Will, enjoyments are enjoyed; in the Lord's Will, these enjoyments are denied.
ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥
ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਕਿਸੇ ਨੂੰ) ਨਰਕ ਵਿਚ ਤੇ (ਕਿਸੇ ਨੂੰ) ਸੁਰਗ ਵਿਚ ਪਾਂਦਾ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਦਾ ਨਾਸ ਹੋ ਜਾਂਦਾ ਹੈ ।
In the Lord's Will, they are incarnated in heaven and hell; in the Lord's Will, they fall to the ground.
ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥
ਆਪਣੀ ਰਜ਼ਾ ਅਨੁਸਾਰ ਹੀ ਜਿਸ ਮਨੁੱਖ ਨੂੰ ਬੰਦਗੀ ਵਿਚ ਜੋੜਦਾ ਹੈ (ਉਹ ਮਨੁੱਖ ਬੰਦਗੀ ਕਰਦਾ ਹੈ, ਪਰ) ਹੇ ਨਾਨਕ! ਬੰਦਗੀ ਕਰਨ ਵਾਲੇ ਬੰਦੇ ਬਹੁਤ ਵਿਰਲੇ ਵਿਰਲੇ ਹਨ ।੨।
In the Lord's Will, they are committed to His devotional worship and Praise; O Nanak, how rare are these! ||2||