ਪਉੜੀ ॥
Pauree:
ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥
ਪ੍ਰਭੂ ਦੇ ਸੱਚੇ ਨਾਮ ਦੀਆਂ ਸਿਫ਼ਤਾਂ (ਕਰ ਕੇ ਤੇ) ਸੁਣ ਸੁਣ ਕੇ ਮੇਰੇ ਅੰਦਰ ਜਿੰਦ ਪੈਂਦੀ ਹੈ
Hearing, hearing of the glorious greatness of the True Name, I live.
ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥
(ਮੈਨੂੰ ਆਤਮਕ ਜੀਵਨ ਹਾਸਲ ਹੁੰਦਾ ਹੈ), (ਪ੍ਰਭੂ ਦਾ ਨਾਮ) ਪਸ਼ੂ-ਸੁਭਾਵ, ਪ੍ਰੇਤ-ਸੁਭਾਵ ਤੇ ਗਿਆਨ-ਹੀਣਾਂ ਨੂੰ ਇਕ ਖਿਨ ਵਿਚ ਤਾਰ ਲੈਂਦਾ ਹੈ ।
Even ignorant beasts and goblins can be saved, in an instant.
ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥
ਹੇ ਪ੍ਰਭੂ! ਦਿਨ ਰਾਤ ਸਦਾ ਹੀ ਤੇਰਾ ਨਾਮ ਜਪਣਾ ਚਾਹੀਦਾ ਹੈ,
Day and night, chant the Name, forever and ever.
ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥
ਤੇਰੇ ਨਾਮ ਦੀ ਰਾਹੀਂ (ਮਾਇਆ ਦੀ) ਡਰਾਉਣੀ ਭੁੱਖ ਤ੍ਰੇਹ ਮਿਟ ਜਾਂਦੀ ਹੈ ।
The most horrible thirst and hunger is satisfied through Your Name, O Lord.
ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ ਉਸ ਦੇ ਮਨ ਵਿਚੋਂ (ਵਿਕਾਰ-) ਰੋਗ ਸਹਸਾ ਤੇ ਦੁੱਖ ਦੂਰ ਹੋ ਜਾਂਦਾ ਹੈ ।
Disease, sorrow and pain run away, when the Name dwells within the mind.
ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥
ਪਰ ਇਹ ਨਾਮ-ਹੀਰਾ ਉਸ ਮਨੁੱਖ ਨੂੰ ਹੀ ਹਾਸਲ ਹੁੰਦਾ ਹੈ ਜਿਹੜਾ ਗੁਰੂ ਦੇ ਸ਼ਬਦ ਵਿਚ ਰਚ-ਮਿਚ ਜਾਂਦਾ ਹੈ ।
He alone attains his Beloved, who loves the Word of the Guru's Shabad.
ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥
ਹੇ ਖੰਡਾਂ ਬ੍ਰਹਮੰਡਾਂ ਦੇ ਬੇਅੰਤ ਜੀਵਾਂ ਨੂੰ ਤਾਰਨ ਵਾਲੇ ਪ੍ਰਭੂ!
The worlds and solar systems are saved by the Infinite Lord.
ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥
ਹੇ ਸਦਾ-ਥਿਰ ਰਹਿਣ ਵਾਲੇ ਮੇਰੇ ਪਿਆਰੇ! ਤੇਰੀ ਸੋਭਾ ਤੈਨੂੰ ਹੀ ਫਬਦੀ ਹੈ (ਆਪਣੀ ਵਡਿਆਈ ਤੂੰ ਆਪ ਹੀ ਜਾਣਦਾ ਹੈਂ) ।੧੨।
Your glory is Yours alone, O my Beloved True Lord. ||12||