ਪਉੜੀ ॥
Pauree:
ਜਿਸੁ ਤੂ ਵੁਠਾ ਚਿਤਿ ਤਿਸੁ ਦਰਦੁ ਨਿਵਾਰਣੋ ॥
ਹੇ ਪ੍ਰਭੂ! ਜਿਸ ਮਨੁੱਖ ਦੇ ਮਨ ਵਿਚ ਤੂੰ ਵੱਸ ਪੈਂਦਾ ਹੈਂ ਉਸ ਦੇ ਮਨ ਦਾ ਦੁੱਖ-ਦਰਦ ਤੂੰ ਦੂਰ ਕਰ ਦੇਂਦਾ ਹੈਂ,
You relieve the pains of those, within whose consciousness You dwell, O Lord.
ਜਿਸੁ ਤੂ ਵੁਠਾ ਚਿਤਿ ਤਿਸੁ ਕਦੇ ਨ ਹਾਰਣੋ ॥
ਉਹ ਮਨੁੱਖਾ ਜਨਮ ਦੀ ਬਾਜ਼ੀ ਕਦੇ ਹਾਰਦਾ ਨਹੀਂ ।
Those, within whose consciousness You dwell, never lose.
ਜਿਸੁ ਮਿਲਿਆ ਪੂਰਾ ਗੁਰੂ ਸੁ ਸਰਪਰ ਤਾਰਣੋ ॥
(ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, (ਗੁਰੂ) ਉਸ ਨੂੰ ਜ਼ਰੂਰ (ਸੰਸਾਰ-ਸਮੁੰਦਰ ਤੋਂ) ਬਚਾ ਲੈਂਦਾ ਹ
One who meets the Perfect Guru will surely be saved.
ਜਿਸ ਨੋ ਲਾਏ ਸਚਿ ਤਿਸੁ ਸਚੁ ਸਮ੍ਹਾਲਣੋ ॥
(ਕਿਉਂਕਿ ਗੁਰੂ) ਜਿਸ ਮਨੁੱਖ ਨੂੰ ਸੱਚੇ ਹਰੀ ਵਿਚ ਜੋੜਦਾ ਹੈ, ਉਹ ਸਦਾ ਹਰੀ ਨੂੰ (ਆਪਣੇ ਮਨ ਵਿਚ) ਸੰਭਾਲ ਰੱਖਦਾ ਹੈ ।
One who is attached to Truth, contemplates Truth.
ਜਿਸੁ ਆਇਆ ਹਥਿ ਨਿਧਾਨੁ ਸੁ ਰਹਿਆ ਭਾਲਣੋ ॥
(ਹੇ ਭਾਈ! ਜਿਸ ਮਨੁੱਖ ਦੇ ਹੱਥ ਵਿਚ ਨਾਮ-ਖ਼ਜ਼ਾਨਾ ਆ ਜਾਂਦਾ ਹੈ, ਉਹ ਮਾਇਆ ਦੀ ਭਟਕਣਾ ਵਲੋਂ ਹਟ ਜਾਂਦਾ ਹੈ ।
One, into whose hands the treasure comes, stops searching.
ਜਿਸ ਨੋ ਇਕੋ ਰੰਗੁ ਭਗਤੁ ਸੋ ਜਾਨਣੋ ॥
ਉਸੇ ਮਨੁੱਖ ਨੂੰ ਭਗਤ ਸਮਝੋ ਜਿਸ ਦੇ ਮਨ ਵਿਚ (ਮਾਇਆ ਦੇ ਥਾਂ) ਇਕ ਪ੍ਰਭੂ ਦਾ ਹੀ ਪਿਆਰ ਹੈ,
He alone is known as a devotee, who loves the One Lord.
ਓਹੁ ਸਭਨਾ ਕੀ ਰੇਣੁ ਬਿਰਹੀ ਚਾਰਣੋ ॥
ਪ੍ਰਭੂ ਦੇ ਚਰਨਾਂ ਦਾ ਉਹ ਪ੍ਰੇਮੀ ਸਭਨਾਂ ਦੇ ਚਰਨਾਂ ਦੀ ਧੂੜ (ਬਣਿਆ ਰਹਿੰਦਾ) ਹੈ ।
He is the dust under the feet of all; he is the lover of the Lord's feet.
ਸਭਿ ਤੇਰੇ ਚੋਜ ਵਿਡਾਣ ਸਭੁ ਤੇਰਾ ਕਾਰਣੋ ॥੧੩॥
(ਪਰ) ਹੇ ਪ੍ਰਭੂ! ਇਹ ਸਾਰੇ ਤੇਰੇ ਹੀ ਅਚਰਜ ਤਮਾਸ਼ੇ ਹਨ, ਇਹ ਸਾਰਾ ਤੇਰਾ ਹੀ ਖੇਲ ਹੈ ।੧੩।
Everything is Your wonderful play; the whole creation is Yours. ||13||