ਮਾਝ ਮਹਲਾ ੫ ॥
Maajh, Fifth Mehl:
ਪ੍ਰਭੁ ਅਬਿਨਾਸੀ ਤਾ ਕਿਆ ਕਾੜਾ ॥
(ਜਿਸ ਮਨੁੱਖ ਨੂੰ ਇਹ ਯਕੀਨ ਹੋਵੇ ਕਿ ਮੇਰੇ ਸਿਰ ਉੱਤੇ) ਅਬਿਨਾਸੀ ਪ੍ਰਭੂ (ਰਾਖਾ ਹੈ ਉਸ ਨੂੰ) ਕੋਈ ਚਿੰਤਾ-ਫ਼ਿਕਰ ਨਹੀਂ ਹੁੰਦਾ ।
God is Eternal and Imperishable, so why should anyone be anxious?
ਹਰਿ ਭਗਵੰਤਾ ਤਾ ਜਨੁ ਖਰਾ ਸੁਖਾਲਾ ॥
(ਜਦੋਂ ਮਨੁੱਖ ਨੂੰ ਇਹ ਨਿਸਚਾ ਹੋਵੇ ਕਿ) ਸਭ ਸੁਖਾਂ ਦਾ ਮਾਲਕ ਹਰੀ (ਮੇਰਾ ਰਾਖਾ ਹੈ) ਤਾਂ ਉਹ ਬਹੁਤ ਸੌਖਾ ਜੀਵਨ ਬਿਤੀਤ ਕਰਦਾ ਹੈ ।
The Lord is Wealthy and Prosperous, so His humble servant should feel totally secure.
ਜੀਅ ਪ੍ਰਾਨ ਮਾਨ ਸੁਖਦਾਤਾ ਤੂੰ ਕਰਹਿ ਸੋਈ ਸੁਖੁ ਪਾਵਣਿਆ ॥੧॥
ਹੇ ਪ੍ਰਭੂ ! ਜਿਸ ਨੂੰ ਇਹ ਨਿਸਚਾ ਹੈ ਕਿ ਤੂੰ ਜਿੰਦ ਦਾ ਪ੍ਰਾਣਾਂ ਦਾ ਮਨ ਦਾ ਸੁਖ ਦਾਤਾ ਹੈਂ, ਤੇ ਜੋ ਕੁਝ ਤੂੰ ਕਰਦਾ ਹੈਂ ਉਹੀ ਹੁੰਦਾ ਹੈ, ਉਹ ਮਨੁੱਖ ਆਤਮਕ ਆਨੰਦ ਮਾਣਦਾ ਹੈ ।੧।
O Giver of peace of the soul, of life, of honor-as You ordain, I obtain peace. ||1||
ਹਉ ਵਾਰੀ ਜੀਉ ਵਾਰੀ ਗੁਰਮੁਖਿ ਮਨਿ ਤਨਿ ਭਾਵਣਿਆ ॥
(ਹੇ ਪ੍ਰਭੂ !) ਮੈਂ ਤੈਥੋਂ ਸਦਕੇ ਹਾਂ ਕੁਰਬਾਨ ਹਾਂ, ਗੁਰੂ ਦੀ ਸਰਨ ਪਿਆਂ ਤੂੰ ਮਨ ਵਿਚ ਹਿਰਦੇ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈਂ ।
I am a sacrifice, my soul is a sacrifice, to that Gurmukh whose mind and body are pleased with You.
ਤੂੰ ਮੇਰਾ ਪਰਬਤੁ ਤੂੰ ਮੇਰਾ ਓਲਾ ਤੁਮ ਸੰਗਿ ਲਵੈ ਨ ਲਾਵਣਿਆ ॥੧॥ ਰਹਾਉ ॥
ਹੇ ਪ੍ਰਭੂ ! ਤੂੰ ਮੇਰੇ ਲਈ ਪਰਬਤ (ਸਮਾਨ ਸਹਾਰਾ) ਹੈਂ, ਤੂੰ ਮੇਰਾ ਆਸਰਾ ਹੈਂ । ਮੈਂ ਤੇਰੇ ਨਾਲ ਕਿਸੇ ਹੋਰ ਨੂੰ ਬਰਾਬਰੀ ਨਹੀਂ ਦੇ ਸਕਦਾ ।੧।ਰਹਾਉ।
You are my mountain, You are my shelter and shield. No one can rival You. ||1||Pause||
ਤੇਰਾ ਕੀਤਾ ਜਿਸੁ ਲਾਗੈ ਮੀਠਾ ॥
ਜਿਸ ਮਨੁੱਖ ਨੂੰ ਤੇਰਾ ਭਾਣਾ ਮਿੱਠਾ ਲੱਗਣ ਲੱਗ ਪੈਂਦਾ ਹੈ,
That person, unto whom Your actions seem sweet,
ਘਟਿ ਘਟਿ ਪਾਰਬ੍ਰਹਮੁ ਤਿਨਿ ਜਨਿ ਡੀਠਾ ॥
ਉਸ ਮਨੁੱਖ ਨੇ ਤੈਨੂੰ ਹਰੇਕ ਹਿਰਦੇ ਵਿਚ ਵੱਸਦਾ ਵੇਖ ਲਿਆ ਹੈ ।
comes to see the Supreme Lord God in each and every heart.
ਥਾਨਿ ਥਨੰਤਰਿ ਤੂੰਹੈ ਤੂੰਹੈ ਇਕੋ ਇਕੁ ਵਰਤਾਵਣਿਆ ॥੨॥
ਹੇ ਪ੍ਰਭੂ ! ਤੂੰ ਪਾਰਬ੍ਰਹਮ (ਹਰੇਕ ਹਿਰਦੇ ਵਿਚ ਵੱਸ ਰਿਹਾ) ਹੈਂ ।ਹਰੇਕ ਥਾਂ ਵਿਚ ਤੂੰ ਹੀ ਤੂੰ ਹੀ, ਸਿਰਫ਼ ਇਕ ਤੂੰ ਹੀ ਵੱਸ ਰਿਹਾ ਹੈਂ ।੨।
In all places and interspaces, You exist. You are the One and Only Lord, pervading everywhere. ||2||
ਸਗਲ ਮਨੋਰਥ ਤੂੰ ਦੇਵਣਹਾਰਾ ॥
ਹੇ ਪ੍ਰਭੂ ! ਸਭ ਜੀਵਾਂ ਦੀਆਂ ਮਨ-ਮੰਗੀਆਂ ਲੋੜਾਂ ਤੂੰ ਹੀ ਪੂਰੀਆਂ ਕਰਨ ਵਾਲਾ ਹੈਂ ।
You are the Fulfiller of all the mind's desires.
ਭਗਤੀ ਭਾਇ ਭਰੇ ਭੰਡਾਰਾ ॥
ਤੇਰੇ ਘਰ ਵਿਚ ਭਗਤੀ-ਧਨ ਨਾਲ ਪ੍ਰੇਮ-ਧਨ ਨਾਲ ਖ਼ਜ਼ਾਨੇ ਭਰੇ ਪਏ ਹਨ ।
Your treasures are overflowing with love and devotion.
ਦਇਆ ਧਾਰਿ ਰਾਖੇ ਤੁਧੁ ਸੇਈ ਪੂਰੈ ਕਰਮਿ ਸਮਾਵਣਿਆ ॥੩॥
ਜੇਹੜੇ ਬੰਦੇ ਤੇਰੀ ਪੂਰੀ ਮਿਹਰ ਨਾਲ ਤੇਰੇ ਚਰਨਾਂ ਵਿਚ ਲੀਨ ਰਹਿੰਦੇ ਹਨ, ਦਇਆ ਕਰ ਕੇ ਉਹਨਾਂ ਨੂੰ ਤੂੰ (ਮਾਇਆ ਦੇ ਹੱਲਿਆਂ ਤੋਂ) ਬਚਾ ਲੈਂਦਾ ਹੈ ।੩।
Showering Your Mercy, You protect those who, through perfect destiny, merge into You. ||3||
ਅੰਧ ਕੂਪ ਤੇ ਕੰਢੈ ਚਾੜੇ ॥
(ਹੇ ਭਾਈ !) ਪਰਮਾਤਮਾ ਆਪਣੇ ਸੇਵਕਾਂ ਉੱਤੇ ਮਿਹਰ ਕਰਦਾ ਹੈ, ਉਹਨਾਂ ਨੂੰ ਮਿਹਰ ਦੀ ਨਜ਼ਰ ਨਾਲ ਵੇਖਦਾ ਹੈ ਉਹਨਾਂ ਨੂੰ ਮਾਇਆ ਦੇ ਮੋਹ ਦੇ ਹਨੇਰੇ ਖੂਹ ਵਿਚੋਂ ਬਾਹਰ ਕੰਢੇ ਉੱਤੇ ਚੜ੍ਹਾ ਦੇਂਦਾ ਹੈ ।
You pulled me out of the deep, dark well onto the dry ground.
ਕਰਿ ਕਿਰਪਾ ਦਾਸ ਨਦਰਿ ਨਿਹਾਲੇ ॥
ਉਹ ਸੇਵਕ ਅਬਿਨਾਸ਼ੀ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ ।
Showering Your Mercy, You blessed Your servant with Your Glance of Grace.
ਗੁਣ ਗਾਵਹਿ ਪੂਰਨ ਅਬਿਨਾਸੀ ਕਹਿ ਸੁਣਿ ਤੋਟਿ ਨ ਆਵਣਿਆ ॥੪॥
(ਹੇ ਭਾਈ ! ਪ੍ਰਭੂ ਦੇ ਗੁਣ ਬੇਅੰਤ ਹਨ) ਆਖਣ ਨਾਲ ਸੁਣਨ ਨਾਲ (ਉਸ ਦੇ ਗੁਣਾਂ ਦਾ) ਖ਼ਾਤਮਾ ਨਹੀਂ ਹੋ ਸਕਦਾ ।੪।
I sing the Glorious Praises of the Perfect, Immortal Lord. By speaking and hearing these Praises, they are not used up. ||4||
ਐਥੈ ਓਥੈ ਤੂੰਹੈ ਰਖਵਾਲਾ ॥
ਹੇ ਪ੍ਰਭੂ ! ਇਸ ਲੋਕ ਵਿਚ ਪਰਲੋਕ ਵਿਚ ਤੂੰ ਹੀ (ਸਭ ਜੀਵਾਂ ਦਾ) ਰਾਖਾ ਹੈਂ ।
Here and hereafter, You are our Protector.
ਮਾਤ ਗਰਭ ਮਹਿ ਤੁਮ ਹੀ ਪਾਲਾ ॥
ਮਾਂ ਦੇ ਪੇਟ ਵਿਚ ਤੂੰ ਹੀ (ਜੀਵਾਂ ਦੀ) ਪਾਲਣਾ ਕਰਦਾ ਹੈਂ ।
In the womb of the mother, You cherish and nurture the baby.
ਮਾਇਆ ਅਗਨਿ ਨ ਪੋਹੈ ਤਿਨ ਕਉ ਰੰਗਿ ਰਤੇ ਗੁਣ ਗਾਵਣਿਆ ॥੫॥
ਉਹਨਾਂ ਬੰਦਿਆਂ ਨੂੰ ਮਾਇਆ (ਦੀ ਤ੍ਰਿਸ਼ਨਾ) ਦੀ ਅੱਗ ਪੋਹ ਨਹੀਂ ਸਕਦੀ, ਜੇਹੜੇ ਤੇਰੇ ਪ੍ਰੇਮ-ਰੰਗ ਵਿਚ ਰੰਗੇ ਹੋਏ ਤੇਰੇ ਗੁਣ ਗਾਂਦੇ ਰਹਿੰਦੇ ਹਨ ।੫।
The fire of Maya does not affect those who are imbued with the Lord's Love; they sing His Glorious Praises. ||5||
ਕਿਆ ਗੁਣ ਤੇਰੇ ਆਖਿ ਸਮਾਲੀ ॥
ਹੇ ਪ੍ਰਭੂ ! ਮੈਂ ਤੇਰੇ ਕੇਹੜੇ ਕੇਹੜੇ ਗੁਣ ਆਖ ਕੇ ਚੇਤੇ ਕਰਾਂ ?
What Praises of Yours can I chant and contemplate?
ਮਨ ਤਨ ਅੰਤਰਿ ਤੁਧੁ ਨਦਰਿ ਨਿਹਾਲੀ ॥
ਮੈਂ ਆਪਣੇ ਮਨ ਵਿਚ ਤੇ ਤਨ ਵਿਚ ਤੈਨੂੰ ਹੀ ਵੱਸਦਾ ਵੇਖ ਰਿਹਾ ਹਾਂ ।
Deep within my mind and body, I behold Your Presence.
ਤੂੰ ਮੇਰਾ ਮੀਤੁ ਸਾਜਨੁ ਮੇਰਾ ਸੁਆਮੀ ਤੁਧੁ ਬਿਨੁ ਅਵਰੁ ਨ ਜਾਨਣਿਆ ॥੬॥
ਹੇ ਪ੍ਰਭੂ ! ਤੂੰ ਹੀ ਮੇਰਾ ਮਾਲਕ ਹੈਂ । ਤੈਥੋਂ ਬਿਨਾ ਮੈਂ ਕਿਸੇ ਹੋਰ ਨੂੰ (ਤੇਰੇ ਵਰਗਾ ਮਿਤ੍ਰ) ਨਹੀਂ ਸਮਝਦਾ ।੬।
You are my Friend and Companion, my Lord and Master. Without You, I do not know any other at all. ||6||
ਜਿਸ ਕਉ ਤੂੰ ਪ੍ਰਭ ਭਇਆ ਸਹਾਈ ॥
ਹੇ ਪ੍ਰਭੂ ! ਜਿਸ ਮਨੁੱਖ ਵਾਸਤੇ ਤੂੰ ਰਾਖਾ ਬਣ ਜਾਂਦਾ ਹੈਂ,
O God, that one, unto whom You have given shelter,
ਤਿਸੁ ਤਤੀ ਵਾਉ ਨ ਲਗੈ ਕਾਈ ॥
ਉਸ ਨੂੰ ਕੋਈ ਦੁੱਖ ਕਲੇਸ਼ ਪੋਹ ਨਹੀਂ ਸਕਦਾ ।
is not touched by the hot winds.
ਤੂ ਸਾਹਿਬੁ ਸਰਣਿ ਸੁਖਦਾਤਾ ਸਤਸੰਗਤਿ ਜਪਿ ਪ੍ਰਗਟਾਵਣਿਆ ॥੭॥
ਤੂੰ ਹੀ ਉਸ ਦਾ ਮਾਲਕ ਹੈ, ਤੂੰ ਹੀ ਉਸ ਦਾ ਰਾਖਾ ਹੈਂ ਤੂੰ ਹੀ ਉਸ ਨੂੰ ਸੁਖ ਦੇਣ ਵਾਲਾ ਹੈਂ । ਸਾਧ ਸੰਗਤਿ ਵਿਚ ਤੇਰਾ ਨਾਮ ਜਪ ਕੇ ਉਹ ਤੈਨੂੰ ਆਪਣੇ ਹਿਰਦੇ ਵਿਚ ਪਰਤੱਖ ਵੇਖਦਾ ਹੈ ।੭।
O my Lord and Master, You are my Sanctuary, the Giver of peace. Chanting, meditating on You in the Sat Sangat, the True Congregation, You are revealed. ||7||
ਤੂੰ ਊਚ ਅਥਾਹੁ ਅਪਾਰੁ ਅਮੋਲਾ ॥
ਹੇ ਪ੍ਰਭੂ ! (ਆਤਮਕ ਜੀਵਨ ਵਿਚ) ਤੰੂ (ਸਭ ਜੀਵਾਂ ਤੋਂ) ਉੱਚਾ ਹੈਂ ਤੂੰ (ਮਾਨੋ, ਗੁਣਾਂ ਦਾ ਸਮੁੰਦਰ) ਹੈਂ ਜਿਸ ਦੀ ਡੂੰਘਾਈ ਨਹੀਂ ਲੱਭ ਸਕਦੀ, ਤੇਰੀ ਹਸਤੀ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਤੇਰਾ ਮੁੱਲ ਨਹੀਂ ਪੈ ਸਕਦਾ (ਕਿਸੇ ਭੀ ਪਦਾਰਥ ਦੇ ਵੱਟੇ ਤੇਰੀ ਪ੍ਰਾਪਤੀ ਨਹੀਂ ਹੋ ਸਕਦੀ) ।
You are Exalted, Unfathomable, Infinite and Invaluable.
ਤੂੰ ਸਾਚਾ ਸਾਹਿਬੁ ਦਾਸੁ ਤੇਰਾ ਗੋਲਾ ॥
ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ । ਮੈਂ ਤੇਰਾ ਦਾਸ ਹਾਂ, ਗ਼ੁਲਾਮ ਹਾਂ ।
You are my True Lord and Master. I am Your servant and slave.
ਤੂੰ ਮੀਰਾ ਸਾਚੀ ਠਕੁਰਾਈ ਨਾਨਕ ਬਲਿ ਬਲਿ ਜਾਵਣਿਆ ॥੮॥੩॥੩੭॥
ਹੇ ਨਾਨਕ ! (ਆਖ—ਹੇ ਪ੍ਰਭੂ ! ਤੂੰ (ਮੇਰਾ) ਮਾਲਕ ਹੈ, ਤੇਰੀ ਸਦਾ ਮਾਲਕੀ ਕਾਇਮ ਰਹਿਣ ਵਾਲੀ ਹੈ, ਮੈਂ ਤੈਥੋਂ ਸਦਾ ਸਦਕੇ ਹਾਂ ਕੁਰਬਾਨ ਹਾਂ ।੮।੩।੩੭।
You are the King, Your Sovereign Rule is True. Nanak is a sacrifice, a sacrifice to You. ||8||3||37||