ਪਉੜੀ ॥
Pauree:
ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥
ਹੇ ਪ੍ਰਭੂ! ਤੇਰਾ ਦਰਬਾਰ ਵੱਡਾ ਹੈ, ਤੇਰਾ ਤਖ਼ਤ ਸਦਾ-ਥਿਰ ਰਹਿਣ ਵਾਲਾ ਹੈ,
The Darbaar of Your Court is glorious and great. Your holy throne is True.
ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥
ਤੇਰਾ ਚਵਰ ਤੇ ਛਤਰ ਅਟੱਲ ਹੈ, ਤੂੰ (ਦੁਨੀਆ ਦੇ ਸਾਰੇ) ਸ਼ਾਹਾਂ ਦੇ ਸਿਰ ਉਤੇ ਪਾਤਿਸ਼ਾਹ ਹੈਂ ।
You are the Emperor over the heads of kings. Your canopy and chauree (fly-brush) are permanent and unchanging.
ਜੋ ਭਾਵੈ ਪਾਰਬ੍ਰਹਮ ਸੋਈ ਸਚੁ ਨਿਆਉ ॥
(ਹੇ ਭਾਈ!) ਉਹੀ ਇਨਸਾਫ਼ ਅਟੱਲ ਹੈ ਜੋ ਪਰਮਾਤਮਾ ਨੂੰ ਚੰਗਾ ਲੱਗਦਾ ਹੈ,
That alone is true justice, which is pleasing to the Will of the Supreme Lord God.
ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥
ਜੇ ਉਸ ਨੂੰ ਚੰਗਾ ਲੱਗੇ ਤਾਂ ਨਿਆਸਰਿਆਂ ਨੂੰ ਆਸਰਾ ਮਿਲ ਜਾਂਦਾ ਹੈ ।
Even the homeless receive a home, when it is pleasing to the Will of the Supreme Lord God.
ਜੋ ਕੀਨ੍ਹੀ ਕਰਤਾਰਿ ਸਾਈ ਭਲੀ ਗਲ ॥
(ਜੀਵਾਂ ਵਾਸਤੇ) ਉਹੀ ਗੱਲ ਚੰਗੀ ਹੈ ਜੋ ਕਰਤਾਰ ਨੇ (ਆਪ ਉਹਨਾਂ ਵਾਸਤੇ) ਕੀਤੀ ਹੈ ।
Whatever the Creator Lord does, is a good thing.
ਜਿਨ੍ਹੀ ਪਛਾਤਾ ਖਸਮੁ ਸੇ ਦਰਗਾਹ ਮਲ ॥
ਜਿਨ੍ਹਾਂ ਬੰਦਿਆਂ ਨੇ ਖ਼ਸਮ-ਪ੍ਰਭੂ ਨਾਲ ਸਾਂਝ ਪਾ ਲਈ, ਉਹ ਹਜ਼ੂਰੀ ਪਹਿਲਵਾਨ ਬਣ ਜਾਂਦੇ ਹਨ (ਕੋਈ ਵਿਕਾਰ ਉਹਨਾਂ ਨੂੰ ਪੋਹ ਨਹੀਂ ਸਕਦਾ) ।
Those who recognize their Lord and Master, are seated in the Court of the Lord.
ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥
ਹੇ ਪ੍ਰਭੂ! ਤੇਰਾ ਹੁਕਮ (ਸਦਾ) ਠੀਕ ਹੁੰਦਾ ਹੈ, ਕਿਸੇ ਜੀਵ ਨੇ (ਕਦੇ) ਉਹ ਮੋੜਿਆ ਨਹੀਂ ।
True is Your Command; no one can challenge it.
ਕਾਰਣ ਕਰਣ ਕਰੀਮ ਕੁਦਰਤਿ ਤੇਰੀਐ ॥੧੬॥
ਹੇ ਸ੍ਰਿਸ਼ਟੀ ਦੇ ਰਚਨਹਾਰ! ਹੇ ਜੀਵਾਂ ਉਤੇ ਬਖ਼ਸ਼ਸ਼ ਕਰਨ ਵਾਲੇ! (ਇਹ ਸਾਰੀ) ਤੇਰੀ ਹੀ (ਰਚੀ ਹੋਈ) ਕੁਦਰਤਿ ਹੈ ।੧੬।
O Merciful Lord, Cause of causes, Your creative power is all-powerful. ||16||