ਪਉੜੀ ॥
Pauree:
ਜਿਸ ਕੈ ਮਸਤਕਿ ਕਰਮੁ ਹੋਇ ਸੋ ਸੇਵਾ ਲਾਗਾ ॥
ਜਿਸ ਮਨੁੱਖ ਦੇ ਮੱਥੇ ਉਤੇ ਪ੍ਰਭੂ ਦੀ ਬਖ਼ਸ਼ਸ਼ (ਦਾ ਲੇਖ) ਹੋਵੇ ਉਹ ਪ੍ਰਭੂ ਦੀ ਸੇਵਾ-ਭਗਤੀ ਵਿਚ ਲੱਗਦਾ ਹੈ ।
One who has such good karma inscribed upon his forehead, is committed to the Lord's service.
ਜਿਸੁ ਗੁਰ ਮਿਲਿ ਕਮਲੁ ਪ੍ਰਗਾਸਿਆ ਸੋ ਅਨਦਿਨੁ ਜਾਗਾ ॥
ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦਾ ਹਿਰਦਾ-ਕੰਵਲ ਖਿੜ ਪੈਂਦਾ ਹੈ, ਉਹ (ਵਿਕਾਰਾਂ ਦੇ ਹੱਲਿਆਂ ਵਲੋਂ) ਸਦਾ ਸੁਚੇਤ ਰਹਿੰਦਾ ਹੈ ।
One whose heart lotus blossoms forth upon meeting the Guru, remains awake and aware, night and day.
ਲਗਾ ਰੰਗੁ ਚਰਣਾਰਬਿੰਦ ਸਭੁ ਭ੍ਰਮੁ ਭਉ ਭਾਗਾ ॥
ਜਿਸ ਮਨੁੱਖ (ਦੇ ਮਨ) ਵਿਚ ਪ੍ਰਭੂ ਦੇ ਸੋਹਣੇ ਚਰਨਾਂ ਦਾ ਪਿਆਰ ਪੈਦਾ ਹੁੰਦਾ ਹੈ, ਉਸ ਦੀ ਭਟਕਣਾ ਉਸ ਦਾ ਡਰ ਭਉ ਦੂਰ ਹੋ ਜਾਂਦਾ ਹੈ,
All doubt and fear run away from one who is in love with the Lord's lotus feet.
ਆਤਮੁ ਜਿਤਾ ਗੁਰਮਤੀ ਆਗੰਜਤ ਪਾਗਾ ॥
ਕਿਉਂਕਿ ਗੁਰੂ ਦੀ ਮਤਿ ਲੈ ਕੇ ਉਹ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਤੇ ਉਸ ਨੂੰ ਅਬਿਨਾਸੀ ਪ੍ਰਭੂ ਮਿਲ ਪੈਂਦਾ ਹੈ ।
He conquers his soul, following the Guru's Teachings, and attains the Imperishable Lord.
ਜਿਸਹਿ ਧਿਆਇਆ ਪਾਰਬ੍ਰਹਮੁ ਸੋ ਕਲਿ ਮਹਿ ਤਾਗਾ ॥
ਜਿਸ ਹੀ ਮਨੁੱਖ ਨੇ ਪਰਮਾਤਮਾ ਨੂੰ ਸਿਮਰਿਆ ਹੈ ਉਹ ਸੰਸਾਰ ਵਿਚ (ਵਿਕਾਰਾਂ ਦਾ) ਟਾਕਰਾ ਕਰਨ ਜੋਗਾ ਹੋ ਜਾਂਦਾ ਹੈ,
He alone keeps up in this Dark Age of Kali Yuga, who meditates on the Supreme Lord God.
ਸਾਧੂ ਸੰਗਤਿ ਨਿਰਮਲਾ ਅਠਸਠਿ ਮਜਨਾਗਾ ॥
ਗੁਰਮੁਖਾਂ ਦੀ ਸੰਗਤਿ ਵਿਚ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ ਮਾਨੋ, ਉਸ ਨੇ ਅਠਾਹਠ ਤੀਰਥਾਂ ਦਾ ਇਸ਼ਨਾਨ ਕਰ ਲਿਆ ਹੈ ।
In the Saadh Sangat, the Company of the Holy, he is immaculate, as if he has bathed at the sixty-eight sacred shrines of pilgrimage.
ਜਿਸੁ ਪ੍ਰਭੁ ਮਿਲਿਆ ਆਪਣਾ ਸੋ ਪੁਰਖੁ ਸਭਾਗਾ ॥
ਭਾਗਾਂ ਵਾਲਾ ਹੈ ਉਹ ਮਨੁੱਖ ਜਿਸ ਨੂੰ ਪਿਆਰਾ ਪ੍ਰਭੂ ਮਿਲ ਪਿਆ ।
He alone is a man of good fortune, who has met with God.
ਨਾਨਕ ਤਿਸੁ ਬਲਿਹਾਰਣੈ ਜਿਸੁ ਏਵਡ ਭਾਗਾ ॥੧੭॥
ਹੇ ਨਾਨਕ! (ਆਖ—) ਮੈਂ ਸਦਕੇ ਹਾਂ ਉਸ ਉਤੋਂ ਜਿਸ ਦੇ ਇਤਨੇ ਵੱਡੇ ਭਾਗ ਹਨ ।੧੭।
Nanak is a sacrifice to such a one, whose destiny is so great! ||17||