ਸਲੋਕ ਮਃ ੫ ॥
Shalok, Fifth Mehl:
ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ ॥
ਜਦੋਂ ਪਤੀ-ਪ੍ਰਭੂ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਤੱਖ ਮੌਜੂਦ ਹੋਵ
When the Husband Lord is within the heart, then Maya, the bride, goes outside.
ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ ॥
ਤਾਂ ਜੀਵ-ਇਸਤ੍ਰੀ ਮਾਇਕ ਧੰਧਿਆਂ ਝੰਬੇਲਿਆਂ ਤੋਂ ਨਿਰਲੇਪ ਰਹਿੰਦੀ ਹੈ ।
When one's Husband Lord is outside of oneself, then Maya, the bride, is supreme.
ਬਿਨੁ ਨਾਵੈ ਬਹੁ ਫੇਰੁ ਫਿਰਾਹਰਿ ॥
ਜਦੋਂ ਪਤੀ-ਪ੍ਰਭੂ ਯਾਦ ਤੋਂ ਦੂਰ ਹੋ ਜਾਏ, ਤਾਂ ਜੀਵ-ਇਸਤ੍ਰੀ ਮਾਇਕ ਧੰਧਿਆਂ ਵਿਚ ਖਚਿਤ ਹੋਣ ਲੱਗ ਪੈਂਦੀ ਹੈ ।
Without the Name, one wanders all around.
ਸਤਿਗੁਰਿ ਸੰਗਿ ਦਿਖਾਇਆ ਜਾਹਰਿ ॥
ਪ੍ਰਭੂ ਦੀ ਯਾਦ ਤੋਂ ਬਿਨਾ ਜੀਵ ਅਨੇਕਾਂ ਭਟਕਣਾਂ ਵਿਚ ਭਟਕਦਾ ਹੈ ।
The True Guru shows us that the Lord is with us.
ਜਨ ਨਾਨਕ ਸਚੇ ਸਚਿ ਸਮਾਹਰਿ ॥੧॥
ਹੇ ਦਾਸ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ ਹਿਰਦੇ ਵਿਚ ਪ੍ਰਤੱਖ ਪ੍ਰਭੂ ਵਿਖਾ ਦਿੱਤਾ, ਉਹ ਸਦਾ-ਥਿਰ ਪ੍ਰਭੂ ਵਿਚ ਹੀ ਟਿਕਿਆ ਰਹਿੰਦਾ ਹੈ ।੧।
Servant Nanak merges in the Truest of the True. ||1||