ਮਾਝ ਮਹਲਾ ੫ ਘਰੁ ੨ ॥
Maajh, Fifth Mehl, Second House:
ਨਿਤ ਨਿਤ ਦਯੁ ਸਮਾਲੀਐ ॥
(ਹੇ ਭਾਈ !) ਸਦਾ ਹੀ ਉਸ ਪਰਮਾਤਮਾ ਨੂੰ ਹਿਰਦੇ ਵਿਚ ਵਸਾਣਾ ਚਾਹੀਦਾ ਹੈ ਜੋ ਸਭ ਜੀਵਾਂ ਉੱਤੇ ਤਰਸ ਕਰਦਾ ਹੈ
Continually, continuously, remember the Merciful Lord.
ਮੂਲਿ ਨ ਮਨਹੁ ਵਿਸਾਰੀਐ ॥ ਰਹਾਉ ॥
ਉਸ ਨੂੰ ਆਪਣੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ ।ਰਹਾਉ।
Never forget Him from your mind. ||Pause||
ਸੰਤਾ ਸੰਗਤਿ ਪਾਈਐ ॥
(ਹੇ ਭਾਈ !) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਪਰਮਾਤਮਾ ਦਾ ਨਾਮ ਮਿਲਦਾ ਹੈ,
Join the Society of the Saints,
ਜਿਤੁ ਜਮ ਕੈ ਪੰਥਿ ਨ ਜਾਈਐ ॥
ਸਾਧ ਸੰਗਤਿ ਦੀ ਬਰਕਤਿ ਨਾਲ ਆਤਮਕ ਮੌਤ ਵਲ ਲੈ ਜਾਣ ਵਾਲੇ ਰਸਤੇ ਉੱਤੇ ਨਹੀਂ ਪਈਦਾ ।
and you shall not have to go down the path of Death.
ਤੋਸਾ ਹਰਿ ਕਾ ਨਾਮੁ ਲੈ ਤੇਰੇ ਕੁਲਹਿ ਨ ਲਾਗੈ ਗਾਲਿ ਜੀਉ ॥੧॥
(ਹੇ ਭਾਈ ! ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦਾ ਨਾਮ ਖ਼ਰਚ (ਆਪਣੇ ਪੱਲੇ ਬੰਨ੍ਹ) ਲੈ, (ਇਸ ਤਰ੍ਹਾਂ) ਤੇਰੀ ਕੁਲ ਨੂੰ (ਭੀ) ਕੋਈ ਬਦਨਾਮੀ ਨਹੀਂ ਆਵੇਗੀ ।੧।
Take the Provisions of the Lord's Name with you, and no stain shall attach itself to your family. ||1||
ਜੋ ਸਿਮਰੰਦੇ ਸਾਂਈਐ ॥
ਜੇਹੜੇ ਮਨੁੱਖ ਖਸਮ-ਪਰਮਾਤਮਾ ਦਾ ਸਿਮਰਨ ਕਰਦੇ ਹਨ
Those who meditate on the Master
ਨਰਕਿ ਨ ਸੇਈ ਪਾਈਐ ॥
ਉਹਨਾਂ ਨੂੰ ਨਰਕ ਵਿਚ ਨਹੀਂ ਪਾਇਆ ਜਾਂਦਾ ।
shall not be thrown down into hell.
ਤਤੀ ਵਾਉ ਨ ਲਗਈ ਜਿਨ ਮਨਿ ਵੁਠਾ ਆਇ ਜੀਉ ॥੨॥
(ਹੇ ਭਾਈ !) ਜਿੰਨ੍ਹਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹਨਾਂ ਨੂੰ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ ।੨।
Even the hot winds shall not touch them. The Lord has come to dwell within their minds. ||2||
ਸੇਈ ਸੁੰਦਰ ਸੋਹਣੇ ॥
ਉਹੀ ਮਨੁੱਖ ਸੋਹਣੇ ਸੁੰਦਰ (ਜੀਵਨ ਵਾਲੇ) ਹਨ,
They alone are beautiful and attractive,
ਸਾਧਸੰਗਿ ਜਿਨ ਬੈਹਣੇ ॥
ਜਿੰਨ੍ਹਾਂ ਦਾ ਬਹਿਣ ਖਲੋਣ ਸਾਧ ਸੰਗਤਿ ਵਿਚ ਹੈ ।
who abide in the Saadh Sangat, the Company of the Holy.
ਹਰਿ ਧਨੁ ਜਿਨੀ ਸੰਜਿਆ ਸੇਈ ਗੰਭੀਰ ਅਪਾਰ ਜੀਉ ॥੩॥
ਜਿੰਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਧਨ ਇਕੱਠਾ ਕਰ ਲਿਆ, ਉਹ ਬੇਅੰਤ ਡੂੰਘੇ ਜਿਗਰੇ ਵਾਲੇ ਬਣ ਜਾਂਦੇ ਹਨ ।੩।
Those who have gathered in the wealth of the Lord's Name-they alone are deep and thoughtful and vast. ||3||
ਹਰਿ ਅਮਿਉ ਰਸਾਇਣੁ ਪੀਵੀਐ ॥
(ਹੇ ਭਾਈ !) ਪਰਮਾਤਮਾ ਦਾ ਨਾਮ ਅੰਮ੍ਰਿਤ ਪੀਣਾ ਚਾਹੀਦਾ ਹੈ, (ਇਹ ਨਾਮ-ਅੰਮ੍ਰਿਤ) ਸਾਰੇ ਰਸਾਂ ਦਾ ਸੋਮਾ ਹੈ ।
Drink in the Ambrosial Essence of the Name,
ਮੁਹਿ ਡਿਠੈ ਜਨ ਕੈ ਜੀਵੀਐ ॥
(ਹੇ ਭਾਈ !) ਪਰਮਾਤਮਾ ਦੇ ਸੇਵਕ ਦਾ ਦਰਸ਼ਨ ਕੀਤਿਆਂ ਆਤਮਕ ਜੀਵਨ ਮਿਲਦਾ ਹੈ,
and live by beholding the face of the Lord's servant.
ਕਾਰਜ ਸਭਿ ਸਵਾਰਿ ਲੈ ਨਿਤ ਪੂਜਹੁ ਗੁਰ ਕੇ ਪਾਵ ਜੀਉ ॥੪॥
(ਇਸ ਵਾਸਤੇ ਤੂੰ ਭੀ) ਸਦਾ ਗੁਰੂ ਦੇ ਪੈਰ ਪੂਜ (ਗੁਰੂ ਦੀ ਸ਼ਰਨ ਪਿਆ ਰਹੁ, ਤੇ ਇਸ ਤਰ੍ਹਾਂ) ਆਪਣੇ ਸਾਰੇ ਕੰਮ ਸਿਰੇ ਚਾੜ੍ਹ ਲੈ ।੪।
Let all your affairs be resolved, by continually worshipping the Feet of the Guru. ||4||
ਜੋ ਹਰਿ ਕੀਤਾ ਆਪਣਾ ॥ ਤਿਨਹਿ ਗੁਸਾਈ ਜਾਪਣਾ ॥
ਜਿਸ ਮਨੁੱਖ ਨੂੰ ਪਰਮਾਤਮਾ ਨੇ ਆਪਣਾ (ਸੇਵਕ) ਬਣਾ ਲਿਆ ਹੈ, ਉਸ ਨੇ ਹੀ ਖਸਮ-ਪ੍ਰਭੂ ਦਾ ਸਿਮਰਨ ਕਰਦੇ ਰਹਿਣਾ ਹੈ ।
He alone meditates on the Lord of the World, whom the Lord has made His Own.
ਸੋ ਸੂਰਾ ਪਰਧਾਨੁ ਸੋ ਮਸਤਕਿ ਜਿਸ ਦੈ ਭਾਗੁ ਜੀਉ ॥੫॥
ਜਿਸ ਮਨੁੱਖ ਦੇ ਮੱਥੇ ਉੱਤੇ (ਪ੍ਰਭੂ ਦੀ ਇਸ ਦਾਤਿ ਦਾ) ਭਾਗ ਜਾਗ ਪਏ, ਉਹ (ਵਿਕਾਰਾਂ ਦਾ ਟਾਕਰਾ ਕਰ ਸਕਣ ਦੇ ਸਮਰੱਥ) ਸੂਰਮਾ ਬਣ ਜਾਂਦਾ ਹੈ ਉਹ (ਮਨੁੱਖਾਂ ਵਿਚ) ਸ੍ਰੇਸ਼ਟ ਮਨੁੱਖ ਮੰਨਿਆ ਜਾਂਦਾ ਹੈ ।੫।
He alone is a warrior, and he alone is the chosen one, upon whose forehead good destiny is recorded. ||5||
ਮਨ ਮੰਧੇ ਪ੍ਰਭੁ ਅਵਗਾਹੀਆ ॥
ਹੇ ਭਾਈ ! ਆਪਣੇ ਮਨ ਵਿਚ ਹੀ ਚੁੱਭੀ ਲਾਉ ਤੇ ਪ੍ਰਭੂ ਦਾ ਦਰਸ਼ਨ ਕਰੋ—
Within my mind, I meditate on God.
ਏਹਿ ਰਸ ਭੋਗਣ ਪਾਤਿਸਾਹੀਆ ॥
ਇਹੀ ਹੈ ਦੁਨੀਆ ਦੇ ਸਾਰੇ ਰਸਾਂ ਦੇ ਭੋਗ ਇਹੀ ਹੈ ਦੁਨੀਆ ਦੀਆਂ ਬਾਦਸ਼ਾਹੀਆਂ ।
For me, this is like the enjoyment of princely pleasures.
ਮੰਦਾ ਮੂਲਿ ਨ ਉਪਜਿਓ ਤਰੇ ਸਚੀ ਕਾਰੈ ਲਾਗਿ ਜੀਉ ॥੬॥
(ਜਿੰਨ੍ਹਾਂ ਮਨੁੱਖਾਂ ਨੇ ਪਰਮਾਤਮਾ ਨੂੰ ਆਪਣੇ ਅੰਦਰ ਹੀ ਵੇਖ ਲਿਆਾ, ਉਹਨਾਂ ਦੇ ਮਨ ਵਿਚ) ਕਦੇ ਕੋਈ ਵਿਕਾਰ ਪੈਦਾ ਨਹੀਂ ਹੁੰਦਾ, ਉਹ ਸਿਮਰਨ ਦੀ ਸੱਚੀ ਕਾਰ ਵਿਚ ਲੱਗ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ।੬।
Evil does not well up within me, since I am saved, and dedicated to truthful actions. ||6||
ਕਰਤਾ ਮੰਨਿ ਵਸਾਇਆ ॥
ਜਿਸ ਮਨੁੱਖ ਨੇ ਕਰਤਾਰ ਨੂੰ ਆਪਣੇ ਮਨ ਵਿਚ ਵਸਾ ਲਿਆ,
I have enshrined the Creator within my mind;
ਜਨਮੈ ਕਾ ਫਲੁ ਪਾਇਆ ॥
ਉਸ ਨੇ ਮਨੁੱਖਾ ਜਨਮ ਦਾ ਫਲ ਪ੍ਰਾਪਤ ਕਰ ਲਿਆ ।
I have obtained the fruits of life's rewards.
ਮਨਿ ਭਾਵੰਦਾ ਕੰਤੁ ਹਰਿ ਤੇਰਾ ਥਿਰੁ ਹੋਆ ਸੋਹਾਗੁ ਜੀਉ ॥੭॥
(ਹੇ ਜੀਵ-ਇਸਤ੍ਰੀ !) ਜੇ ਤੈਨੂੰ ਕੰਤ-ਹਰੀ ਆਪਣੇ ਮਨ ਵਿਚ ਪਿਆਰਾ ਲੱਗਣ ਲੱਗ ਪਏ ਤਾਂ ਤੇਰਾ ਇਹ ਸੁਹਾਗ ਸਦਾ ਲਈ (ਤੇਰੇ ਸਿਰ ਉੱਤੇ) ਕਾਇਮ ਰਹੇਗਾ ।੭।
If your Husband Lord is pleasing to your mind, then your married life shall be eternal. ||7||
ਅਟਲ ਪਦਾਰਥੁ ਪਾਇਆ ॥
(ਪਰਮਾਤਮਾ ਦਾ ਨਾਮ ਸਦਾ ਕਾਇਮ ਰਹਿਣ ਵਾਲਾ ਧਨ ਹੈ, ਜਿਨ੍ਹਾਂ ਨੇ) ਇਹ ਸਦਾ ਕਾਇਮ ਰਹਿਣ ਵਾਲਾ ਧਨ ਲੱਭ ਲਿਆ,
I have obtained everlasting wealth;
ਭੈ ਭੰਜਨ ਕੀ ਸਰਣਾਇਆ ॥
ਜੇਹੜੇ ਬੰਦੇ ਸਾਰੇ ਡਰ ਨਾਸ ਕਰਨ ਵਾਲੇ ਪਰਮਾਤਮਾ ਦੀ ਸ਼ਰਨ ਆ ਗਏ,
I have found the Sanctuary of the Dispeller of fear.
ਲਾਇ ਅੰਚਲਿ ਨਾਨਕ ਤਾਰਿਅਨੁ ਜਿਤਾ ਜਨਮੁ ਅਪਾਰ ਜੀਉ ॥੮॥੪॥੩੮॥
ਉਹਨਾਂ ਨੂੰ, ਹੇ ਨਾਨਕ ! ਪਰਮਾਤਮਾ ਨੇ ਆਪਣੇ ਲੜ ਲਾ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ । ਉਹਨਾਂ ਨੇ ਮਨੁੱਖਾ ਜਨਮ ਦੀ ਬਾਜ਼ੀ ਜਿੱਤ ਲਈ ।੮।੪।੩੮।
Grasping hold of the hem of the Lord's robe, Nanak is saved. He has won the incomparable life. ||8||4||38||
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਮਾਝ ਮਹਲਾ ੫ ਘਰੁ ੩ ॥
Maajh, Fifth Mehl, Third House:
ਹਰਿ ਜਪਿ ਜਪੇ ਮਨੁ ਧੀਰੇ ॥੧॥ ਰਹਾਉ ॥
ਪਰਮਾਤਮਾ ਦਾ ਨਾਮ ਜਪ ਜਪ ਕੇ (ਮਨੁੱਖ ਦਾ) ਮਨ ਧੀਰਜਵਾਨ ਹੋ ਜਾਂਦਾ ਹੈ (ਦੁਨੀਆ ਦੇ ਸੁੱਖਾਂ ਦੁੱਖਾਂ ਵਿਚ ਡੋਲਦਾ ਨਹੀਂ) ।ਰਹਾਉ।
Chanting and meditating on the Lord, the mind is held steady. ||1||Pause||
ਸਿਮਰਿ ਸਿਮਰਿ ਗੁਰਦੇਉ ਮਿਟਿ ਗਏ ਭੈ ਦੂਰੇ ॥੧॥
ਸਭ ਤੋਂ ਵੱਡੇ ਅਕਾਲਪੁਰਖ ਨੂੰ ਸਿਮਰ ਸਿਮਰ ਕੇ ਸਾਰੇ ਡਰ ਸਹਮ ਮਿਟ ਜਾਂਦੇ ਹਨ, ਦੂਰ ਹੋ ਜਾਂਦੇ ਹਨ ।੧।
Meditating, meditating in remembrance on the Divine Guru, one's fears are erased and dispelled. ||1||
ਸਰਨਿ ਆਵੈ ਪਾਰਬ੍ਰਹਮ ਕੀ ਤਾ ਫਿਰਿ ਕਾਹੇ ਝੂਰੇ ॥੨॥
ਜਦੋਂ ਮਨੁੱਖ ਪਰਮਾਤਮਾ ਦਾ ਆਸਰਾ ਲੈ ਲੈਂਦਾ ਹੈ, ਉਸ ਨੂੰ ਕੋਈ ਚਿੰਤਾ ਝੋਰਾ ਨਹੀਂ ਪੋਹ ਸਕਦਾ ।੨।
Entering the Sanctuary of the Supreme Lord God, how could anyone feel grief any longer? ||2||
ਚਰਨ ਸੇਵ ਸੰਤ ਸਾਧ ਕੇ ਸਗਲ ਮਨੋਰਥ ਪੂਰੇ ॥੩॥
ਗੁਰੂ ਦੇ ਚਰਨਾਂ ਦੀ ਸੇਵਾ ਕੀਤਿਆਂ (ਗੁਰੂ ਦਾ ਦਰ ਮੰਨਿਆਂ) ਮਨੁੱਖ ਦੇ ਮਨ ਦੀਆਂ ਸਾਰੀਆਂ ਲੋੜਾਂ ਪੂਰੀਆਂ ਹੋ ਜਾਂਦੀਆਂ ਹਨ ।੩।
Serving at the Feet of the Holy Saints, all desires are fulfilled. ||3||
ਘਟਿ ਘਟਿ ਏਕੁ ਵਰਤਦਾ ਜਲਿ ਥਲਿ ਮਹੀਅਲਿ ਪੂਰੇ ॥੪॥
(ਇਹ ਨਿਸਚਾ ਬਣ ਜਾਂਦਾ ਹੈ ਕਿ) ਹਰੇਕ ਸਰੀਰ ਵਿਚ ਪਰਮਾਤਮਾ ਹੀ ਵੱਸ ਰਿਹਾ ਹੈ, ਜਲ ਵਿਚ ਧਰਤੀ ਵਿਚ ਆਕਾਸ਼ ਵਿਚ ਪਰਮਾਤਮਾ ਹੀ ਵਿਆਪਕ ਹੈ ।੪।
In each and every heart, the One Lord is pervading. He is totally permeating the water, the land, and the sky. ||4||
ਪਾਪ ਬਿਨਾਸਨੁ ਸੇਵਿਆ ਪਵਿਤ੍ਰ ਸੰਤਨ ਕੀ ਧੂਰੇ ॥੫॥
ਜੇਹੜੇ ਮਨੁੱਖ ਸੰਤ ਜਨਾਂ ਦੀ ਚਰਨ ਧੂੜ ਲੈ ਕੇ ਸਾਰੇ ਪਾਪਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਨੂੰ ਸਿਮਰਦੇ ਹਨ, ਉਹ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ ।੫।
I serve the Destroyer of sin, and I am sanctified by the dust of the feet of the Saints. ||5||
ਸਭ ਛਡਾਈ ਖਸਮਿ ਆਪਿ ਹਰਿ ਜਪਿ ਭਈ ਠਰੂਰੇ ॥੬॥
ਪਰਮਾਤਮਾ ਦਾ ਨਾਮ ਜਪ ਕੇ ਸਾਰੀ ਲੁਕਾਈ ਸੀਤਲ-ਮਨ ਹੋ ਜਾਂਦੀ ਹੈ, ਉਸ ਸਾਰੀ ਲੁਕਾਈ ਨੂੰ ਖਸਮ ਪ੍ਰਭੂ ਨੇ (ਵਿਕਾਰਾਂ ਦੀ ਤਪਸ਼ ਤੋਂ) ਬਚਾ ਲਿਆ ।੬।
My Lord and Master Himself has saved me completely; I am comforted by meditating on the Lord. ||6||
ਕਰਤੈ ਕੀਆ ਤਪਾਵਸੋ ਦੁਸਟ ਮੁਏ ਹੋਇ ਮੂਰੇ ॥੭॥
ਕਰਤਾਰ ਨੇ ਇਹ (ਚੰਗਾ) ਨਿਆਂ ਕੀਤਾ ਹੈ ਕਿ ਵਿਕਾਰੀ ਮਨੁੱਖ ਵੇਖਣ ਨੂੰ ਹੀ ਜੀਊਂਦੇ ਦਿੱਸ ਕੇ ਆਤਮਕ ਮੌਤੇ ਮਰ ਜਾਂਦੇ ਹਨ ।੭।
The Creator has passed judgement, and the evil-doers have been silenced and killed. ||7||
ਨਾਨਕ ਰਤਾ ਸਚਿ ਨਾਇ ਹਰਿ ਵੇਖੈ ਸਦਾ ਹਜੂਰੇ ॥੮॥੫॥੩੯॥੧॥੩੨॥੧॥੫॥੩੯॥
ਹੇ ਨਾਨਕ ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ, ਉਹ ਉਸ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ ।੮।੫।੩੯।
Nanak is attuned to the True Name; he beholds the Presence of the Ever-present Lord. ||8||5||39||1||32||1||5||39||