ਪਉੜੀ ॥
Pauree:
ਆਪੇ ਹੀ ਵਡ ਪਰਵਾਰੁ ਆਪਿ ਇਕਾਤੀਆ ॥
ਹੇ ਪ੍ਰਭੂ! ਤੂੰ ਆਪ ਹੀ (ਜਗਤ-ਰੂਪ) ਵੱਡੇ ਪਰਵਾਰ ਵਾਲਾ ਹੈਂ, ਤੇ (ਇਸ ਤੋਂ ਨਿਰਲੇਪ) ਇਕੱਲਾ ਰਹਿਣ ਵਾਲਾ ਭੀ ਹੈਂ ।
He Himself has the greatest family; He Himself is all alone.
ਆਪਣੀ ਕੀਮਤਿ ਆਪਿ ਆਪੇ ਹੀ ਜਾਤੀਆ ॥
ਆਪਣੀ ਬਜ਼ੁਰਗੀ ਦੀ ਕਦਰ ਬਣਾਣ ਵਾਲਾ ਭੀ ਤੂੰ ਆਪ ਹੀ ਹੈਂ, ਤੇ ਕਦਰ ਜਾਣਨ ਵਾਲਾ ਭੀ ਤੂੰ ਆਪ ਹੀ ਹੈਂ ।
He alone knows His own worth.
ਸਭੁ ਕਿਛੁ ਆਪੇ ਆਪਿ ਆਪਿ ਉਪੰਨਿਆ ॥
ਇਹ ਸਾਰਾ ਜਗਤ ਤੇਰਾ ਆਪਣਾ ਹੀ (ਸਰਗੁਣ) ਰੂਪ ਹੈ, ਤੇ ਇਹ ਤੈਥੋਂ ਹੀ ਇਸ ਦਿੱਸਦੇ ਰੂਪ ਵਿਚ ਆਇਆ ਹੈ,
He Himself, by Himself, created everything.
ਆਪਣਾ ਕੀਤਾ ਆਪਿ ਆਪਿ ਵਰੰਨਿਆ ॥
ਇਸ ਸਾਰੇ ਪੈਦਾ ਕੀਤੇ ਜਗਤ ਨੂੰ ਰੂਪ-ਰੰਗ ਦੇਣ ਵਾਲਾ ਭੀ ਤੂੰ ਆਪ ਹੀ ਹੈਂ ।
Only He Himself can describe His own creation.
ਧੰਨੁ ਸੁ ਤੇਰਾ ਥਾਨੁ ਜਿਥੈ ਤੂ ਵੁਠਾ ॥
ਉਹ ਅਸਥਾਨ ਭਾਗਾਂ ਵਾਲਾ ਹੈ ਜਿਥੇ, ਹੇ ਪ੍ਰਭੂ! ਤੂੰ ਵੱਸਦਾ ਹੈਂ,
Blessed is Your place, where You dwell, Lord.
ਧੰਨੁ ਸੁ ਤੇਰੇ ਭਗਤ ਜਿਨ੍ਹੀ ਸਚੁ ਤੂੰ ਡਿਠਾ ॥
ਤੇਰੇ ਉਹ ਭਗਤ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਤੇਰਾ ਦੀਦਾਰ ਕੀਤਾ ਹੈ ।
Blessed are Your devotees, who see You, O True Lord.
ਜਿਸ ਨੋ ਤੇਰੀ ਦਇਆ ਸਲਾਹੇ ਸੋਇ ਤੁਧੁ ॥
ਉਹੀ ਬੰਦਾ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹੈ ਜਿਸ ਉਤੇ ਤੇਰੀ ਮੇਹਰ ਹੁੰਦੀ ਹੈ ।
He alone praises You, who is blessed by Your Grace.
ਜਿਸੁ ਗੁਰ ਭੇਟੇ ਨਾਨਕ ਨਿਰਮਲ ਸੋਈ ਸੁਧੁ ॥੨੦॥
ਹੇ ਨਾਨਕ! (ਪ੍ਰਭੂ ਦੀ ਮੇਹਰ ਨਾਲ) ਜਿਸ ਨੂੰ ਗੁਰੂ ਮਿਲ ਪਏ, ਉਹ ਸੁੱਧ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ ।੨੦।
One who meets the Guru, O Nanak, is immaculate and sanctified. ||20||