ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
Baarah Maahaa ~ The Twelve Months: Maajh, Fifth Mehl, Fourth House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥
ਹੇ ਪ੍ਰਭੂ ! ਅਸੀ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ), ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ ।
By the actions we have committed, we are separated from You. Please show Your Mercy, and unite us with Yourself, Lord.
 
ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥
(ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ (ਸੁਖਾਂ ਦੀ ਖ਼ਾਤਰ) ਭਟਕਦੇ ਰਹੇ ਹਾਂ, ਹੁਣ, ਹੇ ਪ੍ਰਭੂ ! ਥੱਕ ਕੇ ਤੇਰੀ ਸਰਨ ਆਏ ਹਾਂ ।
We have grown weary of wandering to the four corners of the earth and in the ten directions. We have come to Your Sanctuary, God.
 
ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥
(ਜਿਵੇਂ) ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ,
Without milk, a cow serves no purpose.
 
ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥
(ਜਿਵੇਂ) ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ (ਫ਼ਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ) ਧਨ ਦੀ ਕਮਾਈ ਨਹੀਂ ਹੋ ਸਕਦੀ (ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ) ।
Without water, the crop withers, and it will not bring a good price.
 
ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥
ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ ।
If we do not meet the Lord, our Friend, how can we find our place of rest?
 
ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥
(ਸੁਖ ਮਿਲੇ ਭੀ ਕਿਵੇਂ ?) ਜਿਸ ਹਿਰਦੇ-ਘਰ ਵਿਚ ਪਤੀ ਪ੍ਰਭੂ ਆ ਵੱਸੇ, ਉਸ ਦੇ ਭਾ ਦੇ (ਵੱਸਦੇ) ਪਿੰਡ ਤੇ ਸ਼ਹਰ ਤੱਪਦੀ ਭੱਠੀ ਵਰਗੇ ਹੁੰਦੇ ਹਨ ।
Those homes, those hearts, in which the Husband Lord is not manifest-those towns and villages are like burning furnaces.
 
ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥
(ਇਸਤ੍ਰੀ ਨੂੰ ਪਤੀ ਤੋਂ ਬਿਨਾ) ਸਰੀਰ ਦੇ ਸਾਰੇ ਸ਼ਿੰਗਾਰ ਪਾਨਾਂ ਦੇ ਬੀੜੇ ਤੇ ਹੋਰ ਰਸ (ਆਪਣੇ) ਸਰੀਰ ਸਮੇਤ ਹੀ ਵਿਅਰਥ ਦਿੱਸਦੇ ਹਨ,
All decorations, the chewing of betel to sweeten the breath, and the body itself, are all useless and vain.
 
ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥
(ਤਿਵੇਂ) ਮਾਲਕ ਖਸਮ-ਪ੍ਰਭੂ (ਦੀ ਯਾਦ) ਤੋਂ ਬਿਨਾ ਸਾਰੇ ਸੱਜਣ ਮਿਤ੍ਰ ਜਿੰਦ ਦੇ ਵੈਰੀ ਹੋ ਢੁਕਦੇ ਹਨ ।
Without God, our Husband, our Lord and Master, all friends and companions are like the Messenger of Death.
 
ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥
(ਤਾਹੀਏਂ) ਨਾਨਕ ਦੀ ਬੇਨਤੀ ਹੈ ਕਿ (ਹੇ ਪ੍ਰਭੂ !) ਕਿਰਪਾ ਕਰ ਕੇ ਆਪਣੇ ਨਾਮ ਦੀ ਦਾਤਿ ਬਖ਼ਸ਼ ।
This is Nanak's prayer: "Please show Your Mercy, and bestow Your Name.
 
ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥
ਹੇ ਹਰੀ ! ਆਪਣੇ ਚਰਨਾਂ ਵਿਚ (ਮੈਨੂੰ) ਜੋੜੀ ਰੱਖ, (ਹੋਰ ਸਾਰੇ ਆਸਰੇ-ਪਰਨੇ ਨਾਸਵੰਤ ਹਨ) ਇਕ ਤੇਰਾ ਘਰ ਸਦਾ ਅਟੱਲ ਰਹਿਣ ਵਾਲਾ ਹੈ ।੧।
O my Lord and Master, please unite me with Yourself, O God, in the Eternal Mansion of Your Presence". ||1||
 
ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥
ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ ।
In the month of Chayt, by meditating on the Lord of the Universe, a deep and profound joy arises.
 
ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥
ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ ।
Meeting with the humble Saints, the Lord is found, as we chant His Name with our tongues.
 
ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥
ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ
Those who have found God-blessed is their coming into this world.
 
ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥
(ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ ।
Those who live without Him, for even an instant-their lives are rendered useless.
 
ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥
ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ,
The Lord is totally pervading the water, the land, and all space. He is contained in the forests as well.
 
ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥
ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ ।
Those who do not remember God-how much pain must they suffer!
 
ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥
(ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ ।
Those who dwell upon their God have great good fortune.
 
ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥
ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ‑ਦਰਸਨ ਦੀ ਪਿਆਸ ਹੈ ।
My mind yearns for the Blessed Vision of the Lord's Darshan. O Nanak, my mind is so thirsty!
 
ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥
ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ ।੨।
I touch the feet of one who unites me with God in the month of Chayt. ||2||
 
ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥
(ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ,
In the month of Vaisaakh, how can the bride be patient? She is separated from her Beloved.
 
ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥
ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ ?
She has forgotten the Lord, her Life-companion, her Master; she has become attached to Maya, the deceitful one.
 
ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥
ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ ।
Neither son, nor spouse, nor wealth shall go along with you-only the Eternal Lord.
 
ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥
ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ ।
Entangled and enmeshed in the love of false occupations, the whole world is perishing.
 
ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥
ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) ।
Without the Naam, the Name of the One Lord, they lose their lives in the hereafter.
 
ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥
ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ ।
Forgetting the Merciful Lord, they are ruined. Without God, there is no other at all.
 
ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥
ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ ।
Pure is the reputation of those who are attached to the Feet of the Beloved Lord.
 
ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥
ਹੇ ਪ੍ਰਭੂ ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ ।
Nanak makes this prayer to God: "Please, come and unite me with Yourself."
 
ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥
(ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ ।੩।
The month of Vaisaakh is beautiful and pleasant, when the Saint causes me to meet the Lord. ||3||
 
ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥
ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ ।
In the month of Jayt'h, the bride longs to meet with the Lord. All bow in humility before Him.
 
ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥
ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) ।
One who has grasped the hem of the robe of the Lord, the True Friend-no one can keep him in bondage.
 
ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥
(ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ ।
God's Name is the Jewel, the Pearl. It cannot be stolen or taken away.
 
ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥
ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ ।
In the Lord are all pleasures which please the mind.
 
ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥
(ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ ।
As the Lord wishes, so He acts, and so His creatures act.
 
ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥
ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ ।
They alone are called blessed, whom God has made His Own.
 
ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥
(ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ ?
If people could meet the Lord by their own efforts, why would they be crying out in the pain of separation?
 
ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥
ਹੇ ਨਾਨਕ ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ ।
Meeting Him in the Saadh Sangat, the Company of the Holy, O Nanak, celestial bliss is enjoyed.
 
ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥
ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ ।੪।
In the month of Jayt'h, the playful Husband Lord meets her, upon whose forehead such good destiny is recorded. ||4||
 
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥
ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ,
The month of Aasaarh seems burning hot, to those who are not close to their Husband Lord.
 
ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥
ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ ।
They have forsaken God the Primal Being, the Life of the World, and they have come to rely upon mere mortals.
 
ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥
(ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) ।
In the love of duality, the soul-bride is ruined; around her neck she wears the noose of Death.
 
ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥
(ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ ।
As you plant, so shall you harvest; your destiny is recorded on your forehead.
 
ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥
(ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ ।
The life-night passes away, and in the end, one comes to regret and repent, and then depart with no hope at all.
 
ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥
ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) ।
Those who meet with the Holy Saints are liberated in the Court of the Lord.
 
ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥
ਹੇ ਪ੍ਰਭੂ ! ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸ਼ਨ ਦੀ ਤਾਂਘ ਬਣੀ ਰਹੇ।
Show Your Mercy to me, O God; I am thirsty for the Blessed Vision of Your Darshan.
 
ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥
ਹੇ ਪ੍ਰਭੂ ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ—ਆਪਣੀ ਮਿਹਰ ਕਰ, (ਕਿਉਂਕਿ) ਹੇ ਪ੍ਰਭੂ ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਪਰਨਾ ਨਹੀਂ ਹੈ ।
Without You, God, there is no other at all. This is Nanak's humble prayer.
 
ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।੫।
The month of Aasaarh is pleasant, when the Feet of the Lord abide in the mind. ||5||
 
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥
ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ ।
In the month of Saawan, the soul-bride is happy, if she falls in love with the Lotus Feet of the Lord.
 
ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥
ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ,
Her mind and body are imbued with the Love of the True One; His Name is her only Support.
 
ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥
ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ ।
The pleasures of corruption are false. All that is seen shall turn to ashes.
 
ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥
(ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) ।
The drops of the Lord's Nectar are so beautiful! Meeting the Holy Saint, we drink these in.
 
ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥
ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ,
The forests and the meadows are rejuvenated and refreshed with the Love of God, the All-powerful, Infinite Primal Being.
 
ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥
ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ ।
My mind yearns to meet the Lord. If only He would show His Mercy, and unite me with Himself!
 
ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥
ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ ।
Those brides who have obtained God-I am forever a sacrifice to them.
 
ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥
ਹੇ ਨਾਨਕ ! (ਬੇਨਤੀ ਕਰ ਤੇ ਆਖ—) ਹੇ ਪ੍ਰਭੂ ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ ।
O Nanak, when the Dear Lord shows kindness, He adorns His bride with the Word of His Shabad.
 
ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥
ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ ।੬।
Saawan is delightful for those happy soul-brides whose hearts are adorned with the Necklace of the Lord's Name. ||6||
 
ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥
(ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੰੁਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ,
In the month of Bhaadon, she is deluded by doubt, because of her attachment to duality.
 
ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥
ਉਹ ਭਾਵੇਂ ਲੱਖਾਂ ਹਾਰ ਸ਼ਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ ।
She may wear thousands of ornaments, but they are of no use at all.
 
ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥
ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ । (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ)
On that day when the body perishes-at that time, she becomes a ghost.
 
ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥
ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) ।
The Messenger of Death seizes and holds her, and does not tell anyone his secret.
 
ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥
(ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ ।
And her loved ones-in an instant, they move on, leaving her all alone.
 
ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥
(ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) ।
She wrings her hands, her body writhes in pain, and she turns from black to white.
 
ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥
ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।
As she has planted, so does she harvest; such is the field of karma.
 
ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥
ਹੇ ਨਾਨਕ ! (ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸ਼ਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ।
Nanak seeks God's Sanctuary; God has given him the Boat of His Feet.
 
ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥
ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ ।।੭।।
Those who love the Guru, the Protector and Savior, in Bhaadon, shall not be thrown down into hell. ||7||
 
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥
ਹੇ ਮਾਂ ! (ਭਾਦਰੋਂ ਦੇ ਘੰੁਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ ।
In the month of Assu, my love for the Lord overwhelms me. How can I go and meet the Lord?
 
ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥
ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸ਼ਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ ।
My mind and body are so thirsty for the Blessed Vision of His Darshan. Won't someone please come and lead me to him, O my mother.
 
ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥
(ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ ।
The Saints are the helpers of the Lord's lovers; I fall and touch their feet.
 
ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥
(ਹੇ ਮਾਂ !) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ ।
Without God, how can I find peace? There is nowhere else to go.
 
ਜਿੰਨ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥
ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ,
Those who have tasted the sublime essence of His Love, remain satisfied and fulfilled.
 
ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥
ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ‑ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ—ਹੇ ਪ੍ਰਭੂ ! ਸਾਨੂੰ ਆਪਣੇ ਲੜ ਲਾਈ ਰੱਖ ।
They renounce their selfishness and conceit, and they pray, "God, please attach me to the hem of Your robe."
 
ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥
ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ,
Those whom the Husband Lord has united with Himself, shall not be separated from Him again.
 
ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥
(ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸ਼ਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ । ਉਹ ਸਦਾ ਪ੍ਰਭੂ ਦੀ ਸ਼ਰਨ ਪਈ ਰਹਿੰਦੀ ਹੈ ।
Without God, there is no other at all. Nanak has entered the Sanctuary of the Lord.
 
ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ ।੮।
In Assu, the Lord, the Sovereign King, has granted His Mercy, and they dwell in peace. ||8||
 
ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥
ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ ।
In the month of Katak, do good deeds. Do not try to blame anyone else.
 
ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥
ਪਰਮੇਸ਼ਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ ।
Forgetting the Transcendent Lord, all sorts of illnesses are contracted.
 
ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥
ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ ।
Those who turn their backs on the Lord shall be separated from Him and consigned to reincarnation, over and over again.
 
ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥
ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ,
In an instant, all of Maya's sensual pleasures turn bitter.
 
ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥
(ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ ।
No one can then serve as your intermediary. Unto whom can we turn and cry?
 
ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥
(ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ ।
By one's own actions, nothing can be done; destiny was pre-determined from the very beginning.
 
ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥
(ਹਾਂ !) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ ।
By great good fortune, I meet my God, and then all pain of separation departs.
 
ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥
(ਨਾਨਕ ਦੀ ਤਾਂ ਇਹੀ ਬੇਨਤੀ ਹੈ—) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ ।
Please protect Nanak, God; O my Lord and Master, please release me from bondage.
 
ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥
ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ ।੯।
In Katak, in the Company of the Holy, all anxiety vanishes. ||9||
 
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥
ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ ।
In the month of Maghar, those who sit with their Beloved Husband Lord are beautiful.
 
ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥
ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ ।
How can their glory be measured? Their Lord and Master blends them with Himself.
 
ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥
ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ ।
Their bodies and minds blossom forth in the Lord; they have the companionship of the Holy Saints.
 
ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥
ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਝੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ ।
Those who lack the Company of the Holy, remain all alone.
 
ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥
ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ ।
Their pain never departs, and they fall into the grip of the Messenger of Death.
 
ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥
ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ)
Those who have ravished and enjoyed their God, are seen to be continually exalted and uplifted.
 
ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥
ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਹਾਰ ਗਲ ਵਿਚ ਪਾਇਆ ਹੁੰਦਾ ਹੈ ।
They wear the Necklace of the jewels, emeralds and rubies of the Lord's Name.
 
ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥
ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸ਼ਰਨ ਵਿਚ ਰਹਿੰਦੇ ਹਨ ।
Nanak seeks the dust of the feet of those who take to the Sanctuary of the Lord's Door.
 
ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥
ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ ।੧੦।
Those who worship and adore God in Maghar, do not suffer the cycle of reincarnation ever again. ||10||
 
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥
ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ,
In the month of Poh, the cold does not touch those, whom the Husband Lord hugs close in His Embrace.
 
ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥
(ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ ।
Their minds are transfixed by His Lotus Feet. They are attached to the Blessed Vision of the Lord's Darshan.
 
ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥
ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ,
Seek the Protection of the Lord of the Universe; His service is truly profitable.
 
ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥
ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੱੁਭੀ ਲਾਈ ਹੈ ।
Corruption shall not touch you, when you join the Holy Saints and sing the Lord's Praises.
 
ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥
ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ ।
From where it originated, there the soul is blended again. It is absorbed in the Love of the True Lord.
 
ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥
ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ ।
When the Supreme Lord God grasps someone's hand, he shall never again suffer separation from Him.
 
ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥
(ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ ।
I am a sacrifice, 100,000 times, to the Lord, my Friend, the Unapproachable and Unfathomable.
 
ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥
ਹੇ ਨਾਨਕ ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ ।
Please preserve my honor, Lord; Nanak begs at Your Door.
 
ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥
ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ ।੧੧।
Poh is beautiful, and all comforts come to that one, whom the Carefree Lord has forgiven. ||11||
 
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥
ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ,
In the month of Maagh, let your cleansing bath be the dust of the Saadh Sangat, the Company of the Holy.
 
ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥
ਪਰ ਤੂੰ ਹੇ ਭਾਈ !) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ,
Meditate and listen to the Name of the Lord, and give it to everyone.
 
ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥
(ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ ।
In this way, the filth of lifetimes of karma shall be removed, and egotistical pride shall vanish from your mind.
 
ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥
(ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) ।
Sexual desire and anger shall not seduce you, and the dog of greed shall depart.
 
ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥
ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਉਸ ਦੀ ਸੋਭਾ ਕਰਦਾ ਹੈ ।
Those who walk on the Path of Truth shall be praised throughout the world.
 
ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥
ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) ।
Be kind to all beings-this is more meritorious than bathing at the sixty-eight sacred shrines of pilgrimage and the giving of charity.
 
ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥
ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ
That person, upon whom the Lord bestows His Mercy, is a wise person.
 
ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥
ਹੇ ਨਾਨਕ ! (ਆਖ—) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ ।
Nanak is a sacrifice to those who have merged with God.
 
ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥
ਮਾਘ ਮਹੀਨੇ ਵਿਚ ਸਿਰਫ਼ ਉਹੀ ਸੱੁਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।੧੨।
In Maagh, they alone are known as true, unto whom the Perfect Guru is Merciful. ||12||
 
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥
(ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ,
In the month of Phalgun, bliss comes to those, unto whom the Lord, the Friend, has been revealed.
 
ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥
ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ,
The Saints, the Lord's helpers, in their mercy, have united me with Him.
 
ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥
ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ ।
My bed is beautiful, and I have all comforts. I feel no sadness at all.
 
ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥
ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ,
My desires have been fulfilled-by great good fortune, I have obtained the Sovereign Lord as my Husband.
 
ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥
ਉਹ ਸਤ-ਸੰਗੀ ਸਹੇਲੀਆਂ ਨਾਲ ਰਲ ਕੇ ਗੋਵਿੰਦ ਦੀ ਸਿਫ਼ਤਿ-ਸਾਲਾਹ ਦੇ ਗੀਤ ਅਲਾਪ ਕੇ ਆਤਮਕ ਆਨੰਦ ਪੈਦਾ ਕਰਨ ਵਾਲੀ ਗੁਰਬਾਣੀ ਗਾਂਦੀਆਂ ਹਨ ।
Join with me, my sisters, and sing the songs of rejoicing and the Hymns of the Lord of the Universe.
 
ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥
ਪਰਮਾਤਮਾ ਵਰਗਾ ਕੋਈ ਹੋਰ, ਉਸ ਦੀ ਬਰਾਬਰੀ ਕਰ ਸਕਣ ਵਾਲਾ ਕੋਈ ਦੂਜਾ ਉਹਨਾਂ ਨੂੰ ਕਿਤੇ ਦਿੱਸਦਾ ਹੀ ਨਹੀਂ ।
There is no other like the Lord-there is no equal to Him.
 
ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥
ਉਸ ਪਰਮਾਤਮਾ ਨੇ (ਉਹਨਾਂ ਸਤ-ਸੰਗੀਆਂ ਦਾ) ਲੋਕ ਪਰਲੋਕ ਸਵਾਰ ਦਿੱਤਾ ਹੈ, ਉਹਨਾਂ ਨੂੰ (ਆਪਣੇ ਚਰਨਾਂ ਵਿਚ ਲਿਵ-ਲੀਨਤਾ ਵਾਲੀ) ਐਸੀ ਥਾਂ ਬਖ਼ਸ਼ੀ ਹੈ ਜੋ ਕਦੇ ਡੋਲਦੀ ਹੀ ਨਹੀਂ ।
He embellishes this world and the world hereafter, and He gives us our permanent home there.
 
ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥
ਪ੍ਰਭੂ ਨੇ ਸੰਸਾਰ-ਸਮੁੰਦਰ ਤੋਂ ਉਹਨਾਂ ਨੂੰ (ਹੱਥ ਦੇ ਕੇ) ਰੱਖ ਲਿਆ ਹੈ, ਜਨਮਾਂ ਦੇ ਗੇੜ ਵਿਚ ਮੁੜ ਉਹਨਾਂ ਦੀ ਦੌੜ ਭੱਜ ਨਹੀਂ ਹੁੰਦੀ ।
He rescues us from the world-ocean; never again do we have to run the cycle of reincarnation.
 
ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥
ਹੇ ਨਾਨਕ ! (ਆਖ—) ਸਾਡੀ ਇਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ (ਅਸੀ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ) ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ (ਉਸ ਦਾ ਆਸਰਾ ਤੱਕਦੇ ਹਨ) ਉਹ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ ।
I have only one tongue, but Your Glorious Virtues are beyond counting. Nanak is saved, falling at Your Feet.
 
ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥
ਫੱਗਣ ਦੇ ਮਹੀਨੇ ਵਿਚ (ਹੋਲੀਆਂ ਆਦਿਕ ਵਿਚੋਂ ਅਨੰਦ ਲੱਭਣ ਦੇ ਥਾਂ) ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਨੂੰ (ਆਪਣੀ ਵਡਿਆਈ ਕਰਾਣ ਦਾ) ਰਤਾ ਭਰ ਭੀ ਲਾਲਚ ਨਹੀਂ ਹੈ (ਇਸ ਵਿਚ ਸਾਡਾ ਹੀ ਭਲਾ ਹੈ) ।੧੩
In Phalgun, praise Him continually; He has not even an iota of greed. ||13||
 
ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥
ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ,
Those who meditate on the Naam, the Name of the Lord-their affairs are all resolved.
 
ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥
ਜਿਨ੍ਹਾਂ ਨੇ ਪ੍ਰਭੂ ਨੂੰ ਪੂਰੇ ਗੁਰੂ ਨੂੰ ਆਰਾਧਿਆ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ ।
Those who meditate on the Perfect Guru, the Lord-Incarnate-they are judged true in the Court of the Lord.
 
ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥
ਪ੍ਰਭੂ ਦੇ ਚਰਨ ਹੀ ਸਾਰੇ ਸੁੱਖਾਂ ਦਾ ਖ਼ਜ਼ਾਨਾ ਹਨ, (ਜਿਹੜੇ ਜੀਵ ਚਰਨੀਂ ਲੱਗਦੇ ਹਨ, ਉਹ) ਔਖੇ ਸੰਸਾਰ-ਸਮੁੰਦਰ ਵਿਚੋਂ (ਸਹੀ-ਸਲਾਮਤ) ਪਾਰ ਲੰਘ ਜਾਂਦੇ ਹਨ,
The Lord's Feet are the Treasure of all peace and comfort for them; they cross over the terrifying and treacherous world-ocean.
 
ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥
ਉਹਨਾਂ ਨੂੰ ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਪ੍ਰਾਪਤ ਹੁੰਦੀ ਹੈ, ਮਾਇਆ ਦੀ ਤ੍ਰਿਸ਼ਨਾ-ਅੱਗ ਵਿਚ ਉਹ ਨਹੀਂ ਸੜਦੇ ।
They obtain love and devotion, and they do not burn in corruption.
 
ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥
ਉਹਨਾਂ ਦੇ ਵਿਅਰਥ ਝੂਠੇ ਲਾਲਚ ਖ਼ਤਮ ਹੋ ਜਾਂਦੇ ਹਨ, ਉਹਨਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ,
Falsehood has vanished, duality has been erased, and they are totally overflowing with Truth.
 
ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥
ਉਹ ਮੁਕੰਮਲ ਤੌਰ ਤੇ ਸਦਾ-ਥਿਰ ਹਰੀ ਵਿਚ ਟਿਕੇ ਰਹਿੰਦੇ ਹਨ, ਉਹ ਆਪਣੇ ਮਨ ਵਿਚ ਇਕੋ ਪਰਮ ਜੋਤਿ ਪਰਮਾਤਮਾ ਨੂੰ ਵਸਾ ਕੇ ਸਦਾ ਉਸ ਨੂੰ ਸਿਮਰਦੇ ਹਨ ।
They serve the Supreme Lord God, and enshrine the One Lord within their minds.
 
ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥
ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ (ਆਪਣੇ ਨਾਮ ਦੀ ਦਾਤਿ ਦੇਂਦਾ ਹੈ) ਉਹਨਾਂ ਵਾਸਤੇ ਸਾਰੇ ਮਹੀਨੇ ਸਾਰੇ ਦਿਹਾੜੇ ਸਾਰੇ ਹੀ ਮੁਹੂਰਤ ਸੁਲੱਖਣੇ ਹਨ (ਸੰਗ੍ਰਾਂਦ ਆਦਿਕ ਦੀ ਪਵਿਤ੍ਰਤਾ ਦੇ ਭਰਮ-ਭੁਲੇਖੇ ਉਹਨਾਂ ਨੂੰ ਨਹੀਂ ਪੈਂਦੇ) ।
The months, the days, and the moments are auspicious, for those upon whom the Lord casts His Glance of Grace.
 
ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥
ਹੇ ਹਰੀ ! (ਮੇਰੇ ਉੱਤੇ) ਮਿਹਰ ਕਰ, ਮੈਂ ਨਾਨਕ (ਤੇਰੇ ਦਰ ਤੋਂ ਤੇਰੇ) ਦੀਦਾਰ ਦੀ ਦਾਤਿ ਮੰਗਦਾ ਹਾਂ ।੧੪।
Nanak begs for the blessing of Your Vision, O Lord. Please, shower Your Mercy upon me! ||14||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by