ਪਉੜੀ ॥
Pauree:
ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥
ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ (ਨਾਮ ਦੀ ਦਾਤਿ) ਦੇਂਦਾ ਹੈਂ ਉਹ (ਮਾਨੋ) ਜਪ ਤਪ ਸੰਜਮ ਦਇਆ ਤੇ ਧਰਮ ਪ੍ਰਾਪਤ ਕਰ ਲੈਂਦਾ ਹੈ
He alone obtains meditation, austerities, self-discipline, compassion and Dharmic faith, whom the Lord so blesses.
ਜਿਸੁ ਬੁਝਾਇਹਿ ਅਗਨਿ ਆਪਿ ਸੋ ਨਾਮੁ ਧਿਆਏ ॥
(ਪਰ) ਤੇਰਾ ਨਾਮ ਉਹੀ ਸਿਮਰਦਾ ਹੈ ਜਿਸ ਦੀ ਤ੍ਰਿਸ਼ਨਾ-ਅੱਗ ਤੂੰ ਆਪ ਬੁਝਾਂਦਾ ਹੈਂ ।
He alone meditates on the Naam, the Name of the Lord, whose fire the Lord puts out.
ਅੰਤਰਜਾਮੀ ਅਗਮ ਪੁਰਖੁ ਇਕ ਦ੍ਰਿਸਟਿ ਦਿਖਾਏ ॥
ਘਟ ਘਟ ਦੀ ਜਾਣਨ ਵਾਲਾ ਅਪਹੁੰਚ ਵਿਆਪਕ ਪ੍ਰਭੂ ਜਿਸ ਮਨੁੱਖ ਵਲ ਮੇਹਰ ਦੀ ਇਕ ਨਿਗਾਹ ਕਰਦਾ ਹੈ,
The Inner-knower, the Searcher of hearts, the Inaccessible Primal Lord, inspires us to look upon all with an impartial eye.
ਸਾਧਸੰਗਤਿ ਕੈ ਆਸਰੈ ਪ੍ਰਭ ਸਿਉ ਰੰਗੁ ਲਾਏ ॥
ਉਹ ਸਤਸੰਗ ਦੇ ਆਸਰੇ ਰਹਿ ਕੇ ਪਰਮਾਤਮਾ ਨਾਲ ਪਿਆਰ ਪਾ ਲੈਂਦਾ ਹੈ ।
With the support of the Saadh Sangat, the Company of the Holy, one falls in love with God.
ਅਉਗਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥
ਪਰਮਾਤਮਾ ਉਸ ਦੇ ਸਾਰੇ ਅਉਗਣ ਕੱਟ ਕੇ ਉਸ ਨੂੰ ਸੁਰਖ਼ਰੂ ਕਰਦਾ ਹੈ ਤੇ ਆਪਣੇ ਨਾਮ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।
One's faults are eradicated, and one's face becomes radiant and bright; through the Lord's Name, one crosses over.
ਜਨਮ ਮਰਣ ਭਉ ਕਟਿਓਨੁ ਫਿਰਿ ਜੋਨਿ ਨ ਪਾਏ ॥
ਉਸ (ਪਰਮਾਤਮਾ) ਨੇ ਉਸ ਮਨੁੱਖ ਦਾ ਜਨਮ ਮਰਨ ਦਾ ਡਰ ਦੂਰ ਕਰ ਦਿੱਤਾ ਹੈ, ਤੇ ਉਸ ਨੂੰ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਾਂਦਾ ।
The fear of birth and death is removed, and he is not reincarnated again.
ਅੰਧ ਕੂਪ ਤੇ ਕਾਢਿਅਨੁ ਲੜੁ ਆਪਿ ਫੜਾਏ ॥
ਪ੍ਰਭੂ ਨੇ ਜਿਨ੍ਹਾਂ ਨੂੰ ਆਪਣਾ ਪੱਲਾ ਫੜਾਇਆ ਹੈ, ਉਹਨਾਂ ਨੂੰ (ਮਾਇਆ-ਮੋਹ ਦੇ) ਘੁੱਪ ਹਨੇਰੇ ਖੂਹ ਵਿਚੋਂ (ਬਾਹਰ) ਕੱਢ ਲਿਆ ਹੈ ।
God lifts him up and pulls him out of the deep, dark pit, and attaches him to the hem of His robe.
ਨਾਨਕ ਬਖਸਿ ਮਿਲਾਇਅਨੁ ਰਖੇ ਗਲਿ ਲਾਏ ॥੨੧॥
ਹੇ ਨਾਨਕ! ਪ੍ਰਭੂ ਨੇ ਉਹਨਾਂ ਨੂੰ ਮੇਹਰ ਕਰ ਕੇ ਆਪਣੇ ਨਾਲ ਮਿਲਾ ਲਿਆ ਹੈ, ਆਪਣੇ ਗਲ ਨਾਲ ਲਾ ਲਿਆ ਹੈ ।੨੧।
O Nanak, God forgives him, and holds him close in His embrace. ||21||