ਪਉੜੀ ॥
Pauree:
ਆਪੇ ਕੀਤੋ ਰਚਨੁ ਆਪੇ ਹੀ ਰਤਿਆ ॥
ਇਹ ਜਗਤ-ਰਚਨਾ ਪ੍ਰਭੂ ਨੇ ਆਪ ਹੀ ਰਚੀ ਹੈ, ਤੇ ਆਪ ਹੀ ਇਸ ਵਿਚ ਮਿਲਿਆ ਹੋਇਆ ਹੈ ।
He Himself created the Universe; He Himself imbues it.
ਆਪੇ ਹੋਇਓ ਇਕੁ ਆਪੇ ਬਹੁ ਭਤਿਆ ॥
(ਕਦੇ ਰਚਨਾ ਨੂੰ ਸਮੇਟ ਕੇ) ਇਕ ਆਪ ਹੀ ਆਪ ਹੋ ਜਾਂਦਾ ਹੈ, ਤੇ ਕਦੇ ਅਨੇਕਾਂ ਰੰਗਾਂ ਰੂਪਾਂ ਵਾਲਾ ਬਣ ਜਾਂਦਾ ਹੈ ।
He Himself is One, and He Himself has numerous forms.
ਆਪੇ ਸਭਨਾ ਮੰਝਿ ਆਪੇ ਬਾਹਰਾ ॥
ਪ੍ਰਭੂ ਆਪ ਹੀ ਸਾਰੇ ਜੀਵਾਂ ਵਿਚ ਮੌਜੂਦ ਹੈ, ਤੇ ਨਿਰਲੇਪ ਭੀ ਆਪ ਹੀ ਹੈ ।
He Himself is within all, and He Himself is beyond them.
ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥
ਹੇ ਪ੍ਰਭੂ! ਤੂੰ ਆਪ ਹੀ ਆਪਣੇ ਆਪ ਨੂੰ ਰਚਨਾ ਤੋਂ ਵੱਖਰਾ ਜਾਣਦਾ ਹੈਂ, ਤੇ ਆਪ ਹੀ ਹਰ ਥਾਂ ਹਾਜ਼ਰ-ਨਾਜ਼ਰ ਹੈਂ ।
He Himself is known to be far away, and He Himself is right here.
ਆਪੇ ਹੋਵਹਿ ਗੁਪਤੁ ਆਪੇ ਪਰਗਟੀਐ ॥
ਤੂੰ ਆਪ ਹੀ ਲੁਕਿਆ ਹੈਂ, ਤੇ ਪਰਗਟ ਭੀ ਆਪ ਹੀ ਹੈਂ ।
He Himself is hidden, and He Himself is revealed.
ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥
ਤੇਰੀ ਇਸ ਰਚਨਾ ਦਾ ਮੁੱਲ ਕਿਸੇ ਨਹੀਂ ਪਾਇਆ ।
No one can estimate the value of Your Creation, Lord.
ਗਹਿਰ ਗੰਭੀਰੁ ਅਥਾਹੁ ਅਪਾਰੁ ਅਗਣਤੁ ਤੂੰ ॥
ਤੂੰ ਗੰਭੀਰ ਹੈਂ, ਤੇਰੀ ਹਾਥ ਨਹੀਂ ਪੈ ਸਕਦੀ, ਤੂੰ ਬੇਅੰਤ ਹੈਂ, ਤੇਰੇ ਗੁਣ ਗਿਣੇ ਨਹੀਂ ਜਾ ਸਕਦੇ ।
You are deep and profound, unfathomable, infinite and invaluable.
ਨਾਨਕ ਵਰਤੈ ਇਕੁ ਇਕੋ ਇਕੁ ਤੂੰ ॥੨੨॥੧॥੨॥ ਸੁਧੁ ॥
ਹੇ ਨਾਨਕ! ਹਰ ਥਾਂ ਇਕ ਪ੍ਰਭੂ ਹੀ ਮੌਜੂਦ ਹੈ । ਹੇ ਪ੍ਰਭੂ! ਇਕ ਤੂੰ ਹੀ ਤੂੰ ਹੈਂ ।੨੨।
O Nanak, the One Lord is all-pervading. You are the One and only. ||22||1||2|| Sudh||